Site icon Sikh Siyasat News

ਘੱਲੂਘਾਰਾ ਜੂਨ 84 ਦੀ ਯਾਦ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਨੇ ਕਾਨਫਰੰਸ ਕੀਤੀ

ਲੰਡਨ( 2 ਮਈ, 2015): ਬਰਤਾਨੀਆਂ ਦੀਆਂ ਸਿੱਖ ਜਥੇਬੰਦੀਅ ਦੇ ਸਾਂਝੇ ਸੰਗਠਨ  ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਗੁਰਦਵਾਰਾ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯਗਿ ਨਾਲ ਭਾਰੀ ਪੰਥਕ ਕਾਨਫਰੰਸ ਕੀਤੀ ਗਈ ।ਜਿਸ ਵਿੱਚ ਜਾਗੋ ਵਾਲੇ ਸਿੰਘਾਂ ਅਤੇ ਭਾਈ ਸੁਲੱਖਣ ਸਿੰਘ ਦੇ ਕਵੀਸ਼ਰੇ ਜਥਿਆਂ ਵਲੋਂ ਸ਼ਹੀਦਾਂ ਦੀਆਂ ਵਾਰਾਂ ਨਾਲ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।

ਕਾਨਫਰੰਸ ਨੂੰ ਸੰਬੋਧਨ ਕਰਦਾ ਹੋਇਆ ਪੰਥਕ ਬੁਲਾਰਾ

 

ਪੰਥਕ ਬੁਲਾਰਾ ਵਿਚਾਰ ਸਾਂਝੇ ਕਰਦਾ ਹੋਇਆ

 

ਪੰਥਕ ਬੁਲਾਰਾ ਵਿਚਾਰ ਸਾਂਝੇ ਕਰਦਾ ਹੋਇਆ

ਸਿੱਖ ਫੈਡਰੇਸ਼ਨ ਯੂ,ਕੇ ਆਗੂ ਭਾਈ ਅਮਰੀਕ ਸਿੰਘ ਗਿੱਲ ,ਭਾਈ ਕੁਲਦੀਪ ਸਿੰਘ ਚਹੇੜੂ, ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਭਾਈ ਲਵਸਿੰਦਰ ਸਿੰਘ ਡੱਲੇਵਾਲ ,ਧਰਮ ਯੁੱਧ ਜਥਾ ਦਮਦਮੀ ਟਕਸਾਲ ਦੇ ਭਾਈ ਚਰਨ ਸਿੰਘ ,ਭਾਈ ਬਲਵਿੰਦਰ ਸਿੰਘ ਚਹੇੜੂ,ਭਾਈ ਚਰਨ ਸਿੰਘ,ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ,ਭਾਈ ਹਰਜੀਤ ਸਿੰਘ ਸਰਪੰਚ ,ਸੁਰਜੀਤ ਸਿੰਘ ਬਿਲਗਾ ਅਤੇ ਭਾਈ ਗੁਰਮੀਤ ਸਿੰਘ ਸਿੱਧੂ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ,ਭਾਈ ਅਮਰੀਕ ਸਿੰਘ ,ਜਨਰਲ ਸ਼ੁਬੇਗ ਸਿੰਘ ਸਮਤ ਸਮੂਹ ਸ਼ਹੀਦਾਂ ਨੂੰ ਤਹਿ ਦਿਲੋਂ ਪ੍ਰਣਾਮ ਕਰਦਿਆਂ ਬਾਪੂ ਸੂਰਤ ਸਿੰਘ ਖਾਲਸਾ ਵਲੋਂ ਸਜ਼ਾ ਪੂਰੀ ਕਰ ਚੁੱਕੇ ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ਦਾ ਡੱਟ ਕੇ ਸਮਰਥਨ ਕੀਤਾ ਗਿਆ ।

ਸਮੂਹ ਸਿੱਖ ਸੰਗਤਾਂ ਨੂੰ 7 ਜੂਨ ਵਾਲੇ ਦਿਨ ਲੰਡਨ ਵਿਖੇ ਹੋ ਰਹੇ ਰੋਸ ਮੁਜਾਹਰੇ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ।ਪੰਜਾਬ ਵਿੱਚ ਵਸਦੇ ਸਮੂਹ ਸਿੱਖਾਂ ਨੂੰ ਇਸ ਮੋਰਚੇ ਵਿੱਚ ਸ਼ਮੂਲੀਅਤ ਕਰਨ ਦੀ ਸਨਿਮਰ ਅਪੀਲ ਕੀਤੀ ਗਈ  । ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਆਖਿਆ ਗਿਆ ਕਿ ਜੂਨ 1984 ਵਿੱਚ ਸ੍ਰੀ ਸਰਬਾਰ ਸਾਹਿਬ ਭਾਰਤ ਸਰਕਾਰ ਵਲੋਂ ਕੀਤੇ ਗਏ ਹਮਲੇ ਦਾ ਮਕਸਦ ਸਿੱਖ ਕੌਮ ਨੂੰ ਪੂਰੀ ਤਰਾਂ ਗੁਲਾਮੀ ਦਾ ਅਹਿਸਾਸ ਕਰਵਾਉਣਾ ਅਤੇ ਕੌਮੀ ਅਣਖ ਨੂੰ ਮਲੀਆਮੇਟ ਕਰਨਾ ਸੀ ।

ਸਿੱਖ ਤਵਾਰੀਖ ਵਿੱਚ ਵਾਪਰੇ ਇਸ ਤੀਜੇ ਖੂਨੀ ਘੱਲੂਘਾਰੇ ਦੇ ਭਿਅੰਕਰ ਕਹਿਰ ਨੂੰ ਸਿੱਖ ਕੌਮ ਭੁਲਾਉਣ ਵਾਸਤੇ ਕਦੇ ਸੋਚ ਵੀ ਨਹੀਂ ਸਕਦੀ । ਬਲਕਿ ਇਸ ਕੌਮੀ ਦਰਦ ਅਤੇ ਜ਼ਖਮ ਨੂੰ ਸੂਰਜ ਬਣਾਉਂਦੀ ਹੋਈ, ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਮਹਾਂਪੁਰਸ਼ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਭਾਰਤੀ ਫੌਜ ਨਾਲ ਜੂਝ ਕੇ ਸ਼ਹੀਦ ਹੋਏ ਉਹਨਾਂ ਦੇ ਸਾਥੀ ਸਿੰਘਾਂ ਦੀਆਂ ਸ਼ਹਾਦਤਾਂ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਖਾਲਿਸਤਾਨ ਲਈ ਜੱਦੋ ਜਹਿਦ ਜਾਰੀ ਰਹੇਗੀ ।

ਇਸ  ਵਹਿਸ਼ੀ ਸਾਕੇ ਨੂੰ ਭੁੱਲ ਜਾਣ ਦੀ ਸਲਾਹਾਂ ਦੇਣ ਵਾਲਿਆਂ ਨੂੰ ਸਿੱਖ ਕੌਮ ਦੇ ਅੰਦਰੂਨੀ ਦੁਸ਼ਮਣ ਕਰਾਰ ਦਿੱਤਾ ਗਿਆ ਜਿਹੜੇ ਸਰਕਾਰੀ ਬੋਲੀ ਬੋਲ ਕੇ ਸਰਕਾਰੀ ਰਹਿਮਤਾਂ ਹਾਸਲ ਕਰਨ ਲਈ ਹੱਥ ਪੈਰ ਮਾਰਦੇ ਆ ਰਹੇ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version