ਵਿਦੇਸ਼ » ਸਿੱਖ ਖਬਰਾਂ

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਵਲੋਂ ਸ੍ਰ: ਸਿਮਰਨਜੀਤ ਸਿੰਘ ਮਾਨ ਦੀ ਸਿਹਤਯਾਬੀ ਲਈ ਅਰਦਾਸ

May 12, 2015 | By

ਲੰਡਨ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ: ਸਿਮਰਨਜੀਤ ਸਿੰਘ ਮਾਨ ਪਿਛਲੇ ਕੁੱਝ ਦਿਨਾਂ ਤੋਂ ਪੀæਜੀæਆਈ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ। ਇੰਗਲੈਂਡ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ (ਯੂ.ਕੇ.) ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਜਾਰੀ ਪੈੱਸ ਬਿਆਨ ਵਿੱਚ ਸ੍ਰ: ਸਿਮਰਨਜੀਤ ਸਿੰਘ ਮਾਨ ਦੀ ਸਿਹਤਯਾਬੀ ਲਈ ਸ਼ੁੱਭਕਾਮਨਾ ਕੀਤੀ ਗਈ ਹੈ।

ਮੀਟਿੰਗ ਦੌਰਾਨ ਅਰਦਾਸ ਕਰਦੇ ਹੋਏ ਸਿੱਖ ਸੰਗਠਨ ਦੇ ਮੈਂਬਰ

ਫਾਈਲ ਤਸਵੀਰ

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ (ਯੂ.ਕੇ.) ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ (ਯੂ.ਕੇ.) ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਅਖੰਡ ਕੀਰਤਨੀ ਜਥਾ (ਯੂ.ਕੇ.) ਭਾਈ ਬਲਬੀਰ ਸਿੰਘ ਜਥੇਦਾਰ, ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ, ਯੂਨਾਈਟਿਡ ਖਾਲਸਾ ਦਲ (ਯੂ.ਕੇ.) ਮੁਖੀ ਭਾਈ ਨਿਰਮਲ ਸਿੰਘ ਸੰਧੂ, ਬ੍ਰਿਟਿਸ਼ ਸਿੱਖ ਕੌਂਸਲ ਦੇ ਪ੍ਰਧਾਨ ਭਾਈ ਕੁਲਵੰਤ ਸਿੰਘ ਢੇਸੀ, ਧਰਮ ਯੁੱਧ ਜਥਾ ਦਮਦਮੀ ਟਕਸਾਲ ਦੇ ਆਗੂ ਚਰਨ ਸਿੰਘ, ਸ਼੍ਰੋਮਣੀ ਅਕਾਲੀ ਦਲ (ਯੂ.ਕੇ.) ਦੇ ਪ੍ਰਧਾਨ ਭਾਈ ਗੁਰਦੇਵ ਸਿੰਘ ਚੌਹਾਨ ਅਤੇ ਇੰਟਰਨੈਸ਼ਨਲ ਨੈਸ਼ਨਲ ਪੰਥਕ ਦਲ ਦੇ ਆਗੂ ਭਾਈ ਰਘਬੀਰ ਸਿੰਘ ਵਲੋਂ ਸ੍ਰ: ਸਿਮਰਨਜੀਤ ਸਿੰਘ ਦੀਆਂ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆ ਆਖਿਆ ਗਿਆ ਕਿ ਅਕਾਲ ਪੁਰਖ ਵਾਹਿਗੁਰੂ ਉਹਨਾਂ ਨੂੰ ਚੜਦੀ ਕਲਾ, ਤੰਦਰੁਸਤੀ ਅਤੇ ਦ੍ਰਿੜਤਾ ਬਖਸ਼ੇ ਤਾਂ ਕਿ ਉਹ ਕੌਮੀ ਅਜਾਦੀ ਲਈ ਚੱਲ ਰਹੇ ਖਾਲਿਸਤਾਨ ਦੇ ਸੰਘਰਸ਼ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਸਾਰਥਕ ਅਤੇ ਉਸਾਰੂ ਢੰਗ ਨਾਲ ਅੱਗੇ ਵਧਾ ਸਕਣ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਵਲੋਂ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ ਬਾਪੂ ਤਰਲੋਕ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿੱਖ ਕੌਮ ਦੀ ਡਿੱਗੀ ਹੋਈ ਪੱਗ ਨੂੰ ਸਤਿਕਾਰ ਸਹਿਤ ਦੁਬਾਰਾ ਸਿਰ ਤੇ ਰੱਖਣ ਵਾਲੇ ਬਾਪੂ ਤਰਲੋਕ ਸਿੰਘ ਬਹੁਤ ਹੀ ਦ੍ਰਿੜ ਇਰਾਦੇ ਵਾਲੇ ਨੇਕ ਇਨਸਾਨ ਸਨ ਜਿਹਨਾਂ ਨੇ ਸਮੇਂ ਸਮੇਂ ਤੇ ਸਰਕਾਰੀ ਧੱਕੇਸ਼ਾਹੀਆਂ ਦਾ ਡੱਟ ਕੇ ਮੁਕਾਬਲਾ ਕੀਤਾ।ਉਹਨਾਂ ਦੇ ਅਕਾਲ ਚਲਾਣੇ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਅਕਾਲ ਪੁਰਖ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸਦੀਵ ਕਾਲ ਲਈ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,