ਸਿਆਸੀ ਖਬਰਾਂ » ਸਿੱਖ ਖਬਰਾਂ

ਆਰਐਸਐਸ ਖਿਲਾਫ ਜਾਰੀ 2004 ਦੇ ਹੁਕਮਨਾਮੇ ਬਾਰੇ ਗਿ. ਗੁਰਬਚਨ ਸਿੰਘ ਸਪੱਸ਼ਟ ਕਰਨ: ਸਰਨਾ

October 23, 2017 | By

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਨਰਲ ਸਕੱਤਰ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਗਿਆਨੀ ਗੁਰਬਚਨ ਸਿੰਘ 25 ਅਕਤੂਬਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਆਰਐੱਸਐੱਸ ਦੀ ਸਰਪ੍ਰਸਤੀ ਵਾਲੀ ਸੰਸਥਾ ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਵਿੱਚ ਸਿੱਖਾਂ ਦੀ ਸ਼ਮੂਲੀਅਤ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕਰਨ।

ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਗਿਆਨੀ ਗੁਰਬਚਨ ਸਿੰਘ (ਫਾਈਲ ਫੋਟੋ)

ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਗਿਆਨੀ ਗੁਰਬਚਨ ਸਿੰਘ (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਗਿਆਨੀ ਗੁਰਬਚਨ ਸਿੰਘ ਇਹ ਕਹਿ ਕੇ ਹੀ ਨਹੀਂ ਭੱਜ ਸਕਦੇ ਕਿ ਉਹ ਖੁਦ ਇਸ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕਰ ਰਹੇ। ਸਰਨਾ ਨੇ ਕਿਹਾ ਕਿ 23 ਜੁਲਾਈ 2004 ਨੂੰ ਅਕਾਲ ਤਖ਼ਤ ਸਾਹਿਬ ਤੋਂ ਆਰਐੱਸਐੱਸ ਨੂੰ ਕਿਸੇ ਵੀ ਕਿਸਮ ਦਾ ਸਹਿਯੋਗ ਨਾ ਦੇਣ ਦੇ ਜਾਰੀ ਹੋਏ ਆਦੇਸ਼ ਜਿਸ ’ਤੇ ਗਿਆਨੀ ਗੁਰਬਚਨ ਸਿੰਘ ਦੇ ਵੀ ਦਸਤਖ਼ਤ ਹਨ, ਬਾਰੇ ਵੀ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਆਦੇਸ਼ ਰਸਮੀ ਤੌਰ ਉੱਤੇ ਜਾਰੀ ਕੀਤਾ ਗਿਆ ਸੀ ਜਾਂ ਫਿਰ ਅਮਲ ਕਰਨ ਲਈ ਸਿੱਖ-ਸੰਗਤਾਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਗੁਰਮੀਤ ਸਿੰਘ ਸ਼ੰਟੀ (ਸਾਬਕਾ ਜਨਰਲ ਸਕੱਤਰ) ਨੇ ਗਿਆਨੀ ਗੁਰਬਚਨ ਸਿੰਘ ਨੂੰ ਚਿੱਠੀ ਭੇਜ ਕੇ ਪੁੱਛਿਆ ਸੀ ਕਿ ਉਹ ਸਿੱਖਾਂ ਨੂੰ ਦੱਸਣ ਕਿ ਰਾਸ਼ਟਰੀ ਸਿੱਖ ਸੰਗਤ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮ ‘ਚ ਜਾਣਾ ਚਾਹੀਦਾ ਕਿ ਨਹੀਂ। ਦੂਜੇ ਪਾਸੇ ਮੀਡੀਆ ਰਿਪੋਰਟਾਂ ਮੁਤਾਬਕ ਰਾਸ਼ਟਰੀ ਸਿੱਖ ਸੰਗਤ ਦਾ ਦਾਅਵਾ ਹੈ ਕਿ ਉਕਤ ਹੁਕਮਨਾਮਾ ਸਿਰਫ਼ ਇੱਕ ਖਾਸ ਪ੍ਰੋਗਰਾਮ ਨਾਲ ਸਬੰਧਤ ਸੀ ਅਤੇ ਅਕਾਲ ਤਖ਼ਤ ਸਾਹਿਬ ਦੇ 2004 ਦੇ ਆਦੇਸ਼ ਤੋਂ ਬਾਅਦ ਸੰਸਥਾ ਵੱਲੋਂ ਉਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ।

ਸਬੰਧਤ ਖ਼ਬਰ:

ਸਿੱਖਾਂ ਦੀਆਂ ਜੜ੍ਹਾਂ ਵੱਢਣ ਵਾਲੀ ਆਰ.ਐਸ.ਐਸ., ਹੁਣ ਗੁਰਪੁਰਬ ਮਨਾਉਣ ਦਾ ਢੌਂਗ ਰਚ ਰਹੀ ਹੈ: ਖਾਲੜਾ ਮਿਸ਼ਨ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,