ਅੰਮ੍ਰਿਤਸਰ: ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਵਾਪਰੀ ਟਕਰਾਅ ਦੀ ਘਟਨਾ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ ’ਤੇ ‘ਤਲਬ’ ਕਰਨ ਦਾ ਫ਼ੈਸਲਾ ਕੀਤਾ ਹੈ।
ਗਿਆਨੀ ਗੁਰਬਚਨ ਸਿੰਘ ਨੇ ਗੁਰਦੁਆਰੇ ਵਿੱਚ ਸਿੱਖਾਂ ਦੇ ਆਪਸੀ ਟਕਰਾਅ ਦੀ ਘਟਨਾ ਨੂੰ ਨਿੰਦਣਯੋਗ ਅਤੇ ਮੰਦਭਾਗੀ ਦੱਸਦਿਆਂ ਕਿਹਾ ਕਿ ਇਸ ਘਟਨਾ ਨੇ ਸਿੱਖੀ ਨੂੰ ਸ਼ਰਮਸਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਸਿੱਖਾਂ ਅਤੇ ਸਿੱਖੀ ਨੂੰ ਜਿੱਥੇ ਮਾਣ ਸਤਿਕਾਰ ਮਿਲ ਰਿਹਾ ਹੈ, ਉਥੇ ਸਿੱਖ ਭਾਈਚਾਰਾ ਆਪਸ ਵਿੱਚ ਲੜ ਕੇ ਇਕ ਦੂਜੇ ਦੀਆਂ ਦਸਤਾਰਾਂ ਉਤਾਰ ਰਿਹਾ ਹੈ।
ਸਬੰਧਤ ਖ਼ਬਰ: ਫਰੈਂਕਫੋਰਟ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਦੀ ਜਰਮਨੀ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਨਿੰਦਾ …
ਉਨ੍ਹਾਂ ਕਿਹਾ ਕਿ ਯੂਰਪ ਵਿੱਚ ਜਿੱਥੇ ਸਿੱਖ ਪਹਿਲਾਂ ਹੀ ਦਸਤਾਰ ਦੇ ਮੁੱਦੇ ’ਤੇ ਕਾਨੂੰਨੀ ਲੜਾਈ ਲੜ ਰਹੇ ਹਨ, ਉਥੇ ਦਸਤਾਰ ਦੀ ਬੇਅਦਬੀ ਕਰਨਾ ਅਤਿ ਮੰਦਭਾਗਾ ਹੈ। ਇਸ ਨਾਲ ਕਾਨੂੰਨੀ ਲੜਾਈ ਕਮਜ਼ੋਰ ਹੋਵੇਗੀ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕੁਝ ਲੋਕਾਂ ਨੇ ਆਪਣੀ ਜ਼ਿੱਦ ਨੂੰ ਪੂਰਾ ਕਰਨ ਲਈ ਸਿੱਖ ਕੌਮ ਨੂੰ ਨੀਵਾਂ ਕੀਤਾ ਹੈ।
ਸਬੰਧਤ ਖ਼ਬਰ: ਇਟਲੀ ਦੀ ਸੁਪਰੀਮ ਕੋਰਟ ਵਲੋਂ ਸਿੱਖ ਕਿਰਪਾਨ ‘ਤੇ ਪਾਬੰਦੀ: ਮੀਡੀਆ ਰਿਪੋਰਟ …