ਸਿੱਖ ਖਬਰਾਂ

ਗਿਆਨੀ ਮੱਲ ਸਿੰਘ ਨਹੀਂ ਰਹੇ, ਅੰਤਮ ਸੰਸਕਾਰ ਕੱਲ੍ਹ 16 ਅਗਸਤ ਨੂੰ

August 15, 2017 | By

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਅੱਜ ਮੋਹਾਲੀ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਸੋਹਾਣਾ ਹਸਪਤਾਲ ਵਿਖੇ ਅਕਾਲ ਚਲਾਣਾ ਹੋ ਗਿਆ।

ਗਿਆਨੀ ਮੱਲ ਸਿੰਘ (ਪੁਰਾਣੀ ਤਸਵੀਰ)

ਗਿਆਨੀ ਮੱਲ ਸਿੰਘ (ਪੁਰਾਣੀ ਤਸਵੀਰ)

ਉਹ ਸੰਗਰੂਰ ਜ਼ਿਲ੍ਹੇ ਦੇ ਪਿੰਡ ਤਾਜੋਕੇ ਦੇ ਸਨ। ਦਾ ਟ੍ਰਿਬਿਊਨ ਅਖ਼ਬਾਰ ਮੁਤਾਬਕ ਪਿਛਲੇ ਸਾਲ ਉਨ੍ਹਾਂ ਦੇ ਬ੍ਰੇਨ ਟਿਊਮਰ ਦਾ ਆਪਰੇਸ਼ਨ ਹੋਇਆ ਸੀ, ਜਿਸ ਤੋਂ ਕਿ ਉਹ ਪੂਰੀ ਤਰ੍ਹਾਂ ਨਾਲ ਉਬਰ ਨਹੀਂ ਸਕੇ ਸਨ। 21 ਜੁਲਾਈ ਨੂੰ ਗਿਆਨੀ ਮੱਲ ਸਿੰਘ ਨੂੰ ਦੁਬਾਰਾ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ। ਉਨ੍ਹਾਂ ਨੇ ਅੱਜ (ਮੰਗਲਵਾਰ) ਦੁਪਹਿਰ 2 ਵਜੇ ਆਖਰੀ ਸਾਹ ਲਿਆ।

ਉਨ੍ਹਾਂ ਦਾ ਅੰਤਮ ਸੰਸਕਾਰ ਕੱਲ੍ਹ 16 ਅਗਸਤ ਨੂੰ ਸਵੇਰੇ 11 ਵਜੇ ਤਖ਼ਤ ਕੇਸਗੜ੍ਹ ਸਾਹਿਬ ਦੇ ਨੇੜਲੇ ਮੈਦਾਨ ‘ਚ ਹੋਏਗਾ। ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਵਿਦਿਅਕ ਅਦਾਰੇ ਕੱਲ੍ਹ ਬੰਦ ਰਹਿਣਗੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Giani Mal Singh Passed Away; Antim Sanskar on Aug. 16 …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,