ਚੰਡੀਗੜ੍ਹ:- ਪਿੰਡ ਬਡਰੁੱਖਾਂ ਦੀ ਸੰਗਤ ਵਲੋਂ ਤੀਜੇ ਘੱਲੂਘਾਰੇ ਦੀ ਯਾਦ ‘ਚ ਗੁਰਮਤਿ ਸਮਾਗਮ ਗੁਰਦੁਆਰਾ ਯਾਦਗਾਰ ਮਹਾਰਾਜਾ ਰਣਜੀਤ ਸਿੰਘ ਜੀ ਵਿਖੇ ਕਰਵਾਇਆ ਗਿਆ। ਇਸ ਮੌਕੇ ‘ਤੇ ਭਾਈ ਜਗਤਾਰ ਸਿੰਘ ਜੀ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ।
ਸਮਾਗਮ ਦੌਰਾਨ ਸਿੱਖ ਜਥਾ ਮਾਲਵਾ ਵਲੋਂ ਭਾਈ ਮਲਕੀਤ ਸਿੰਘ ਭਵਾਨੀਗੜ ਨੇ ਤੀਜੇ ਘੱਲੂਘਾਰੇ ਦੇ ਸਬੰਧ ਵਿੱਚ ਵਿਚਾਰ ਸਾਂਝੇ ਕੀਤੇ ਅਤੇ ਸੰਗਤ ਨੂੰ ਇਸ ਮਹਾਨ ਘੱਲੂਘਾਰੇ ਦੇ ਇਤਿਹਾਸ ਨਾਲ ਰੂਬਰੂ ਕਰਵਾਇਆ।
ਪਿੰਡ ਦੀ ਸੰਗਤ ਨੇ ਸਮਾਗਮ ਵਿਚ ਭਰਪੂਰ ਹਾਜ਼ਰੀ ਭਰੀ ਅਤੇ ਰਲ ਮਿਲਕੇ ਛਬੀਲ ਅਤੇ ਲੰਗਰ ਦੀ ਸੇਵਾ ਵਿਚ ਭਾਗ ਲਿਆ। ਸੰਗਤ ਦੇ ਸਹਿਯੋਗ ਨਾਲ ਸਮਾਗਮ ਬਹੁਤ ਹੀ ਸੁਚੱਜੇ ਢੰਗ ਨਾਲ ਸੰਪੰਨ ਹੋਇਆ।
ਹੋਰ ਸਬੰਧਤ ਖਬਰਾਂ ਪੜ੍ਹੋ –
- ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਇਸ ਹਫਤੇ ਨੂੰ ਵੱਧ ਤੋਂ ਵੱਧ ਗੁਰਬਾਣੀ ਪੜ੍ਹ ਕੇ ਮਨਾਇਆ ਜਾਵੇ – ਪੰਥ ਸੇਵਕ ਜਥਾ ਦੋਆਬਾ
- ਕੋਟ ਭਾਰਾ ’ਚ ਤੀਜੇ ਘੱਲੂਘਾਰੇ ਦੀ 40 ਵੀਂ ਵਰ੍ਹੇ ਗੰਢ ਮੌਕੇ ਕਿਤਾਬ ‘ਰਾਜਘਾਟ ’ਤੇ ਹਮਲਾ’ ਜਾਰੀ
- ਤੀਜੇ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ