Site icon Sikh Siyasat News

ਗੁ: ਨਾਨਕਸਰ (ਹਕੀਮਪੁਰ) ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ

gurmat samagam at hakimpur2

ਹਕੀਮਪੁਰ/ਨਵਾਂਸ਼ਹਿਰ: ਵਿਰਾਸਤ ਅਤੇ ਵਾਤਾਵਰਨ ਸੰਭਾਲ ਸਭਾ ਤੇ ਇਲਾਕਾ ਨਿਵਾਸੀਆਂ ਵੱਲੋਂ ਗੁਰਦੁਆਰਾ ਨਾਨਕਸਰ ਸਾਹਿਬ ਹਕੀਮ ਪੁਰ ਵਿਖੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਅਕਾਲ ਅਕੈਡਮੀ ਚਾਹਲ ਕਲਾਂ ਦੇ ਬੱਚਿਆਂ ਦੇ ਕੀਰਤਨ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਕੀਰਤਨੀਏ ਭਾਈ ਜਗਤਾਰ ਸਿੰਘ ਜੀ ਹੁਣਾਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ।

ਅਕਾਲ ਅਕੈਡਮੀ ਚਾਹਲ ਕਲਾਂ ਦੇ ਬੱਚੇ ਗੁਰਬਾਣੀ ਕੀਰਤਨ ਗਾਇਨ ਕਰਦੇ ਹੋਏ

ਇਸ ਮੌਕੇ ਪੰਥਕ ਆਗੂ ਭਾਈ ਮਨਧੀਰ ਸਿੰਘ ਜੀ ਪੰਥ ਸੇਵਕ ਜਥਾ ਦੋਆਬਾ ਵਲੋਂ ਬੋਲਦਿਆਂ ਕਿਹਾ ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ।

ਭਾਈ ਮਨਧੀਰ ਸਿੰਘ ਸੰਗਤਾਂ ਨਾਲ ਵਿਚਾਰੇ ਸਾਂਝੇ ਕਰਦੇ ਹੋਏ

ਉਨ੍ਹਾਂ ਕਿਹਾ ਕਿ ਹੁਣ ਜੋ ਅਕਾਲੀ ਦਲ ਦੇ ਹਲਾਤ ਪੈਦਾ ਹੋਏ ਹਨ ਉਨ੍ਹਾਂ ਵਾਰੇ ਗੰਭੀਰ ਰੂਪ ਵਿਚ ਵਿਚਾਰ ਕਰਨ ਦੀ ਲੋੜ ਹੈ। ਅਕਾਲੀ ਦਲ ਦੀ ਲੜਾਈ ਚੌਧਰ ਦੀ ਲੜਾਈ ਹੈ ਇਸ ਨੂੰ ਪੰਥਕ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਅਕਾਲੀ ਦਲ ਇਕ ਪੰਜਾਬੀ ਪਾਰਟੀ ਹੈ ਜਿਸ ਨੂੰ ਬਾਕੀ ਰਾਜਨੀਤਕ ਪਾਰਟੀਆਂ ਤੋਂ ਅਲੱਗ ਨਹੀਂ ਦੇਖਿਆ ਜਾ ਸਕਦਾ। ਪੰਥਕ ਦਰਦੀ ਇਹ ਕਦੇ ਵੀ ਨਹੀਂ ਚਾਹੁੰਦੇ ਕਿ ਗੁਰੂ ਘਰਾਂ ਦਾ ਪ੍ਰਬੰਧ ਕਿਸੇ ਰਾਜਨੀਤਕ ਪਾਰਟੀ ਨੂੰ ਸੌਂਪਿਆ ਜਾਵੇ।

ਸਮਾਗਮ ਦੌਰਾਨ ਹਾਜ਼ਰ ਸੰਗਤਾਂ

ਇਸ ਮੌਕੇ ਬਾਬਾ ਨਾਗਰ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਬਾਬਾ ਨਰੰਗ ਸਿੰਘ,ਭਾਈ ਦਲਜੀਤ ਸਿੰਘ ਬਿੱਟੂ, ਭਾਈ ਲਾਲ ਸਿੰਘ ਅਕਾਲਗੜ, ਭਾਈ ਮਨਧੀਰ ਸਿੰਘ ਪੰਥ ਸੇਵਕ ਜਥਾ ਦੋਆਬਾ, ਜਥੇਦਾਰ ਦਲਜੀਤ ਸਿੰਘ ਮੋਲਾ, ਭਾਈ ਸ਼ਿੰਦਰ ਪਾਲ ਸਿੰਘ, ਭਾਈ ਸੁੱਖਵੰਤ ਸਿੰਘ, ਭਾਈ ਗੁਰਪਾਲ ਸਿੰਘ, ਅਵਤਾਰ ਸਿੰਘ ਜਗਤਪੁਰ, ਤਿਲਕਰਾਜ ਸਿੰਘ ਚਾਹਲ ਕਲਾਂ, ਰਣਵੀਰ ਸਿੰਘ ਚਾਹਲ ਕਲਾਂ,ਗੁਰਮੀਤ ਸਿੰਘ ਝੰਡੇਰ ਕਲਾਂ, ਮਨਜਿੰਦਰ ਸਿੰਘ ਜਗਤਪੁਰ, ਗੁਰਸ਼ਰਨ ਸਿੰਘ ਮੁਕੰਦ ਪੁਰ ,ਸੁੱਲਖਣ ਸਿੰਘ ਹਕੀਮ ਪੁਰ, ਰਣਜੀਤ ਸਿੰਘ ਹਕੀਮਪੁਰ, ਬਲਿਹਾਰ ਸਿੰਘ ਹਕੀਮਪੁਰ, ਸਤਨਾਮ ਸਿੰਘ ਭਾਰਾ ਪੁਰ, ਦਲਜੀਤ ਸਿੰਘ ਰਹਿਪਾ, ਕੁਲਵਿੰਦਰ ਸਿੰਘ ਬਬਰ ਮਜਾਰਾ, ਬੀਬੀ ਹਰਪ੍ਰੀਤ ਕੌਰ ਗੰਨਾ ਪਿੰਡ, ਸਤਨਾਮ ਸਿੰਘ ਕਿਸ਼ਨ ਪੁਰ, ਹ ਰਜੀਤ ਸਿੰਘ ਫੋਜੀ, ਅਵਤਾਰ ਸਿੰਘ ਸੰਤ ਸੇਵਕ ਜਥਾ ਕਿਸਨਪੁਰ ,ਸੁਖਜਿੰਦਰ ਸਿੰਘ, ਜਤਿੰਦਰ ਸਿੰਘ, ਮਾਸਟਰ ਬਖਸ਼ੀਸ਼ ਸਿੰਘ, ਸੁਰਿੰਦਰ ਸਿੰਘ ਰਾਣੇਵਾਲ,ਪ੍ਰਭਜੋਤ ਸਿੰਘ, ਦਿਲਦਾਰ ਸਿੰਘ ਰਟੈਂਡਾ, ਬਲਵੀਰ ਸਿੰਘ ਰਟੈਂਡਾ ਅਤੇ ਪਰਮਜੀਤ ਸਿੰਘ ਗਾਜ਼ੀ ਸੰਪਾਦਕ ਸਿੱਖ ਸਿਆਸਤ ਆਦਿ ਹਾਜ਼ਰ ਸਨ।


 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version