ਅੰਮ੍ਰਿਤਸਰ: ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਲੜੀਵਾਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਸ਼੍ਰੋ.ਗੁ.ਪ੍ਰ.ਕ. ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਲੰਘੀ 7 ਸਤੰਬਰ ਤੋਂ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜੋ ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਤੱਕ ਲਗਾਤਾਰ ਜਾਰੀ ਰਹਿਣਗੇ।
ਅੰਮ੍ਰਿਤਸਰ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਇਨ੍ਹਾਂ ਸਮਾਗਮਾਂ ਦਾ ਸਮਾਂ ਸ਼ਾਮ ਦਾ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਹਿਤ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਨਰੈਣਗੜ੍ਹ ਚੌਂਕ, 13 ਨੂੰ ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ, 14 ਨੂੰ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ, 15 ਨੂੰ ਗੁਰਦੁਆਰਾ ਪਿੱਪਲੀ ਸਾਹਿਬ ਪੁਤਲੀ ਘਰ, 16 ਨੂੰ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ, 17 ਨੂੰ ਗੁਰਦੁਆਰਾ ਰਾਮਸਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ, 18 ਨੂੰ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਵੱਲ੍ਹਾ, 19 ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੰਗਲੀ, 20 ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਸਾਹਿਬ ਝਬਾਲ ਰੋਡ, 21 ਨੂੰ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵੇਰਕਾ, 22 ਨੂੰ ਗੁਰਦੁਆਰਾ ਸਾਹਿਬ ਅਕਾਸ਼ ਐਵੀਨਿਊ ਫ਼ਤਹਿਗੜ੍ਹ ਚੂੜੀਆਂ ਰੋਡ, 23 ਨੂੰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆਂ ਭਵਨ ਈਸਟ ਮੋਹਨ ਨਗਰ, 24 ਨੂੰ ਗੁਰਦੁਆਰਾ ਸ੍ਰੀ ਨਾਨਕ ਦਰ ਸਾਹਿਬ ਸੰਧੂ ਕਲੋਨੀ, 25 ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਮਜੀਠਾ ਰੋਡ, 26 ਨੂੰ ਗੁਰਦੁਆਰਾ ਸਿੰਘ ਸਭਾ ਦਰਸ਼ਨ ਐਵੀਨਿਊ, 27 ਨੂੰ ਗੁਰਦੁਆਰਾ ਮੀਰੀ ਪੀਰੀ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ, 28 ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਰੀਫਪੁਰਾ, 29 ਨੂੰ ਗੁਰਦੁਆਰਾ ਸ਼ਹੀਦ ਭਾਈ ਕਰਮ ਸਿੰਘ ਜੀ ਕੋਟ ਬਾਬਾ ਦੀਪ ਸਿੰਘ, 30 ਨੂੰ ਗੁਰਦੁਆਰਾ ਟੋਭਾ ਭਾਈ ਸਾਲ੍ਹੋ ਜੀ ਵਿਖੇ ਸਮਾਗਮਾਂ ਦੌਰਾਨ ਸਿੱਖ ਕੌਮ ਦੇ ਰਾਗੀ ਅਤੇ ਕਥਾਵਾਚਕ ਸੰਗਤਾਂ ਦੇ ਦਰਸ਼ਨ ਕਰਨਗੇ।
ਜ਼ਿਕਰਯੋਗ ਹੈ ਕਿ ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਸਥਾਨ ਚੂਨਾ ਮੰਡੀ ਲਾਹੌਰ ਵਿਚ ਹੈ ਜਿੱਥੇ ਕਿ ਗੁਰਦੁਆਰਾ ਜਨਮ ਅਸਥਾਨ ਗੁਰੂ ਰਾਮਦਾਸ ਜੀ ਸੁਸ਼ੋਬਿਤ ਹੈ।
ਗੁਰਦੁਆਰਾ ਜਨਮ ਅਸਥਾਨ ਗੁਰੂ ਰਾਮਦਾਸ ਜੀ (ਚੂਨਾ ਮੰਡੀ, ਲਾਹੌਰ) ਦੀਆਂ ਕੁਝ ਤਾਜਾ (5 ਸਤੰਬਰ 2019 ਦੀਆਂ) ਤਸਵੀਰਾਂ: