April 1, 2018 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: ਸਿੱਖ ਜੁਝਾਰੂ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਅਦਾਲਤ ਵਲੋਂ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ।
ਪੁਲੀਸ ਨੇ 2008 ਵਿੱਚ ਲੁਧਿਆਣਾ-ਫ਼ਿਰੋਜ਼ਪੁਰ ਰੋਡ ਤੋਂ ਇੱਕ ਕਾਰ ਵਿੱਚੋਂ ਭਾਰੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ। ਇਸ ਮਾਮਲੇ ਵਿੱਚ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ ਪਰ ਗ੍ਰਿਫ਼ਤਾਰੀ ਨਾ ਹੋਣ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਕੁਝ ਸਮਾਂ ਪਹਿਲਾਂ ਹੀ ਪੁਲੀਸ ਨੇ ਭਾਈ ਮਿੰਟੂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ, ਜਿਸ ਅਧੀਨ ਧਾਰਾ 121-ਏ/121/153-ਏ/120-ਬੀ ਅਤੇ ਹੋਰ ਧਰਾਵਾਂ ਲਗਾਈਆਂ ਗਈਆਂ।
ਅੱਜ ਅਦਾਲਤ ਵਿੱਚ ਸਰਕਾਰੀ ਵਕੀਲ ਅਤੇ ਭਾਈ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਵਿਚਾਲੇ ਬਹਿਸ ਹੋਈ, ਜਿਸ ਦੌਰਾਨ ਮਿੰਟੂ ਖ਼ਿਲਾਫ਼ ਕੋਈ ਠੋਸ ਸਬੂਤ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ। ਪਿਛਲੀ ਤਰੀਕ ’ਤੇ ਮਿੰਟੂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਸੀ ਪਰ ਅਦਾਲਤੀ ਸੁਣਵਾਈ ਮੁਕੰਮਲ ਹੋਣ ਉਪਰੰਤ ਜੱਜ ਮੈਡਮ ਅੰਜਨਾ ਨੇ ਫ਼ੈਸਲਾ ਸੁਣਾਉਂਦਿਆਂ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਬਰੀ ਕਰ ਦਿੱਤਾ।
Related Topics: Bhai Harminder Singh Mintu, Jaspal Singh Manjhpur (Advocate)