ਪੰਜਾਬੀ ਅਖ਼ਬਾਰ “ਅਜੀਤ” ਅਨੁਸਾਰ ਵੋਟਿੰਗ ਸਮੇਂ ਵਿਰੋਧੀ ਇਨੈਲੋ ਤੇ ਭਾਜਪਾ ਦੇ ਬੈਂਚ ਖਾਲੀ ਪਏ ਸਨ। ਦੋਵੇਂ ਪਾਰਟੀਆਂ ਦੇ ਮੈਂਬਰਾਂ ਨੇ ਵੱਖਰੇ-ਵੱਖਰੇ ਤੌਰ ‘ਤੇ ਵਾਕ ਆਊਟ ਕਰਕੇ ਕਾਂਗਰਸ ਸਰਕਾਰ ਦੀ ਇਸ ਬਿੱਲ ਬਾਰੇ ਦਿਖਾਈ ਜਲਦਬਾਜ਼ੀ ਦੇ ਵਿਰੁੱਧ ਰੋਸ ਪ੍ਰਗਟ ਕੀਤਾ।
ਦਿਲਚਸਪ ਗੱਲ ਇਹ ਸੀ ਕਿ ਜਿੱਥੇ ਪ੍ਰਮੁੱਖ ਵਿਰੋਧੀ ਪਾਰਟੀ ਇਨੈਲੋ ਦੇ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਬਿੱਲ ਨੂੰ ਵਾਪਸ ਲੈ ਲਵੇ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਹਰਿਆਣਾ ਦੇ ਸਿੱਖਾਂ ਦੀ ਮੰਗ ‘ਤੇ ਵਿਚਾਰ ਕਰਨ ਲਈ ਉੱਪ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਲਿਹਾਜ਼ਾ ਹਰਿਆਣਾ ਸਰਕਾਰ ਨੂੰ ਦੇਸ਼ ਦੇ ਪ੍ਰਤੀ ਸਿੱਖਾਂ ਦੀਆਂ ਕੁਰਬਾਨੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਪਿਛੋਕੜ ਨੂੰ ਸਾਹਮਣੇ ਰੱਖ ਕੇ ਕੋਈ ਐਸੀ ਕਾਰਵਾਈ ਨਹੀਂ ਕਰਨੀ ਚਾਹੀਦੀ, ਜਿਸ ਨਾਲ ਸਿੱਖ ਭਾਈਚਾਰੇ ਵਿਚ ਫੁੱਟ ਪੈਂਦੀ ਹੋਵੇ।
ਹਰਿਆਣਾ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਰਣਦੀਪ ਸੂਰਜੇਵਾਲਾ ਨੇ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਬਿੱਲ, 2014 ਅੱਜ ਵਿਧਾਨ ਸਭਾ ‘ਚ ਪੇਸ਼ ਕੀਤਾ। ਬਿੱਲ ਪੇਸ਼ ਕਰਨ ਸਮੇਂ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਹਰਿਆਣਾ ਲਈ ਇਤਿਹਾਸਕ ਦਿਨ ਹੈ ਅਤੇ ਇਸ ਨੂੰ ਸੁਨਹਿਰੇ ਅੱਖਰਾਂ ‘ਚ ਲਿਖਿਆ ਜਾਵੇਗਾ।
ਬਿੱਲ ਪੇਸ਼ ਕਰਨ ਤੋਂ ਬਾਅਦ ਬੀਜੇਪੀ ਦੇ ਵਿਧਾਇਕਾਂ ਨੂੰ ਬਿੱਲ ਨੂੰ ਪੜ੍ਹਨ ਅਤੇ ਸਮਝਣ ਲਈ ਸਮੇਂ ਦੀ ਮੰਗ ਕੀਤੀ ,ਪਰ ਮੁੱਖ ਮੰਤਰੀ ਹਰਿਆਣਾ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਜੋ ਇਸ ਮੁੱਦੇ ‘ਤੇ ਜੋ ਵੀ ਵਿਚਾਰ ਕਰਨੀ ਚਾਹੁੰਦੇ ਹਨ , ਹੁਣੇ ਹੀ ਕਰ ਸਕਦੇ ਹਨ।
ਬਹਿਸ ਦੌਰਾਨ ਇੰਦੀਅਨ ਲੋਕ ਦਲ ਦੇ ਆਗੂ ਅਭੈ ਸਿੰਘ ਚੌਟਾਲਾ ਕਿ ਇਹ ਸਿੱਖਾਂ ਦੇ ਮਸਲਿਆਂ ਵਿੱਚ ਸਰਕਾਰ ਦੀ ਸਿੱਧੀ ਦਖਲ ਅੰਦਾਜ਼ੀ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾਵੇਗਾ।ਉਨ੍ਹਾਂ ਨੇ ਦੋਸ਼ ਲਾਇਆ ਕਿ ਹੱਡਾ ਸਰਕਾਰ ਦਾ ਸਿੱਖਾਂ ਲਈ ਕੋਈ ਪਿਆਰ ਸਤਿਕਾਰ ਨਹੀਂ,ਉਸਦਾ ਨਿਸ਼ਾਨਾ ਸਿੱਖਾਂ ਵਿੱਚ ਵੰਡੀਆਂ ਪਾਕੇ ਆਉਣ ਵਾਲੇ ਹਰਿਆਣਾ ਵਿਧਾਨ ਸਭਾ ਇਲੈਕਸ਼ਨ ਵਿੱਚ ਸਿੱਖਾਂ ਦੀਆਂ ਵੋਟਾਂ ਪੱਕੀਆਂ ਕਰਨੀਆਂ ਹਨ।
ਅੱਜ ਜਿੱਥੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਬਿੱਲ ਪਾਸ ਕੀਤਾ ਉਥੇ ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਮ੍ਰਿਤਸਰ) ਦੇ ਪ੍ਰਧਾਨ ਅਵਤਾਰ ਸਿੰਘ ਨੇ ਹਰਿਆਣਾ ਦੇ ਗੁਰਦੁਆਰਿਆਂ ਲਈ ਉੱਪ-ਕਮੇਟੀ ਦਾ ਐਲਾਨ ਕਰ ਦਿੱਤਾ।
ਹਰਿਆਣਾ ਦੇ ਖੇਤੀਬਾੜੀ ਮੰਤਰੀ ਐਚ. ਐਸ. ਚੱਠਾ, ਜੋ ਸੂਬਾ ਕਮੇਟੀ ਦੇ ਮੁਖੀ ਸਨ ਨੇ ਸ਼੍ਰੋਮਣੀ ਕਮੇਟੀ ਨੂੰ ਹਰਿਆਣਾ ਲਈ ਵੱਖਰੀ ਕਮੇਟੀ ਦੇ ਗਠਨ ਲਈ ਸਿਫਾਰਸ਼ ਕੀਤੀ ਸੀ, ਨੇ ਅੱਜ ਵਿਧਾਨ ਸਭਾ ‘ਚ ਪੇਸ਼ ਕੀਤੇ ਬਿੱਲ ਸਬੰਧੀ ਸੰਬੋਧਨ ਕਰਦਿਆ ਵਿਰੋਧੀ ਧਿਰ ਨੂੰ ਬੇਨਤੀ ਕੀਤੀ ਕਿ ਇਸ ਮੁੱਦੇ ‘ਤੇ ਰਾਜਨੀਤੀ ਨਾ ਕੀਤੀ ਜਾਵੇ ਅਤੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਬਿੱਲ ਨੂੰ ਪਾਸ ਕੀਤਾ ਜਾਵੇ।
ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀ ਵੈੱਬਸਾਈਟ ‘ਤੇ ਜਾਓੁ, ਵੇਖੋ:
Breaking News: Haryana Assembly passes Haryana Committee (HSGPC) Bill amidst walkout by INDL and BJP