April 21, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਕੈਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਕੀਤੀ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਖ਼ੁਦ ਚੰਡੀਗੜ੍ਹ ਹਵਾਈ ਅੱਡੇ ਉੱਤੇ ਜਾ ਕੇ ਹਰਜੀਤ ਸਿੰਘ ਸੱਜਣ ਦਾ ਸਵਾਗਤ ਕੀਤਾ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਆਖਿਆ ਕਿ ਹਰਿਆਣਾ ਕੈਨੇਡਾ ਨਾਲ ਆਪਸੀ ਸਬੰਧ ਮਜ਼ਬੂਤ ਕਰਨਾ ਚਾਹੁੰਦਾ ਹੈ। ਇਸ ਤਹਿਤ ਇਹ ਮੁਲਾਕਾਤ ਕੀਤੀ ਗਈ ਹੈ। ਉਹਨਾਂ ਆਖਿਆ ਕਿ ਬਾਗਵਾਨੀ ਅਤੇ ਐਵੀਏਸ਼ਨ ਵਿੱਚ ਹਰਿਆਣਾ ਸੰਭਾਵਨਾ ਤਲਾਸ਼ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਜਣ ਦੇ ਖਾਲਿਸਤਾਨੀ ਸਮਰੱਥਕ ਹੋਣ ਸਬੰਧੀ ਦਿੱਤੇ ਗਏ ਬਿਆਨ ਦੇ ਜਵਾਬ ਵਿਚ ਹਰਿਆਣਾ ਦੇ ਮੁੱਖ ਮੰਤਰੀ ਨੇ ਆਖਿਆ ਕਿ ਇਸ ਬਾਰੇ ਉਹ ਨਹੀਂ ਜਾਣਦੇ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਰਜੀਤ ਸਿੰਘ ਸੱਜਣ ਨੂੰ ਖ਼ਾਲਿਸਤਾਨ ਦਾ ਸਮਰਥਕ ਦੱਸ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਹਰਜੀਤ ਸਿੰਘ ਸੱਜਣ ਨੇ ਚੰਡੀਗੜ੍ਹ ਸਥਿਤ ਏਲਾਂਤੇ ਮਾਲ ਵਿੱਚ ਕੈਨੇਡਾ ਦੇ ਨਵੇਂ ਕੌਂਸਲੇਟ ਜਨਰਲ ਦਫ਼ਤਰ ਦਾ ਉਦਘਾਟਨ ਵੀ ਕੀਤਾ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Haryana CM Manohar Lal Khattar Rendezvous With Canadian Defense Minister Harjit Singh Sajjan …
Related Topics: Canadian Government, Captain Amrinder Singh Government, Harjit Singh Sajjan, Haryana, Manohar Lal Khattar, Punjab Politics