July 7, 2015 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ (6 ਜੁਲਾਈ, 2015): ਪੰਜਾਬ ਦੇ ਪਾਣੀਆਂ ‘ਤੇ ਇੱਕ ਵਾਰ ਫਿਰ ਹੱਕ ਜਤਾਉਂਦੇ ਹੋਏ ਹਰਿਅਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟਰ ਨੇ ਕਿਹਾ ਕਿ ਰਿਵਾੜੀ-ਮਹੇਂਦਗੜ੍ਹ ਸਮੇਤ ਪੂਰੇ ਦੱਖਣ ਹਰਿਆਣਾ ਨੂੰ ਐਸ.ਵਾਈ.ਐਲ. ਦੇ ਪਾਣੀ ਨਾਲ-ਨਾਲ ਹਾਂਸੀ ਬੁਟਾਨਾ ਨਹਿਰ ਦਾ ਪਾਣੀ ਵੀ ਮਿਲੇਗਾ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਦੱਖਣ ਹਰਿਆਣਾ ਦੇ ਲੋਕਾਂ ਨੂੰ ਐਸ.ਵਾਈ.ਐਲ. ਦਾ ਪਾਣੀ ਮਿਲੇ, ਇਸ ਲਈ ਸਰਕਾਰ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਕੇਂਦਰੀ ਮੰਤਰੀ ਓਮਾ ਭਾਰਤ ਨਾਲ ਐਸ.ਵਾਈ.ਐਲ. ਦੇ ਪਾਣੀ ਦੇ ਮਸਲੇ ਨੂੰ ਤੇਜ਼ੀ ਨਾਲ ਸੁਲਝਾਉਣ ਦੇ ਨਾਲ-ਨਾਲ ਕਾਨੂੰਨੀ ਪੱਧਰ ‘ਤੇ ਵੀ ਵਕੀਲਾਂ ਨਾਲ ਇਸ ਪੱਖ ਦੀ ਮਜ਼ਬੂਤੀ ਨਾਲ ਪੈਰਵੀ ਕਰਨ ਨੂੰ ਕਿਹਾ ਹੈ।
ਮੁੱਖ ਮੰਤਰੀ ਅੱਜ ਜ਼ਿਲ੍ਹਾ ਮਹੇਂਦਰਗੜ੍ਹ ਦੇ ਕਨੀਨਾ ‘ਚ ਆਯੋਜਿਤ ਵਿਕਾਸ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਰੈਲੀ ਦਾ ਆਯੋਜਨ ਅਟੇਲੀ ਵਿਧਾਨ ਸਭਾ ਦੀ ਵਿਧਾਇਕ ਸੰਤੋਸ਼ ਯਾਦਵ ਨੇ ਕੀਤਾ ਸੀ।
Related Topics: Manohar Lal Khattar, SYl Canal, Water of Punjab