ਹਮਲੇ ਵਿਚ ਨੁਕਸਾਨੀ ਗੱਡੀ ਦੀ ਜਾਂਚ ਕਰਦੇ ਪੁਲਿਸ ਅਫਸਰ (ਫਾਈਲ ਫੋਟੋ)

ਸਿੱਖ ਖਬਰਾਂ

ਹਾਈਕੋਰਟ ਵੱਲੋਂ ਭਾਈ ਢੱਡਰੀਆਂਵਾਲਿਆਂ ‘ਤੇ ਹੋਏ ਹਮਲੇ ਸਬੰਧੀ ਪੰਜਾਬ ਸਰਕਾਰ, ਸੀਬੀਆਈ ਨੂੰ ਨੋਟਿਸ ਜਾਰੀ

By ਸਿੱਖ ਸਿਆਸਤ ਬਿਊਰੋ

June 30, 2016

ਚੰਡੀਗੜ੍ਹ: ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ ਲੁਧਿਆਣਾ ‘ਚ ਹੋਏ ਹਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪਾਈ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ, ਸੀਬੀਆਈ ਅਤੇ ਹੋਰ ਸਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਪਟੀਸ਼ਨ ਭਾਈ ਢੱਡਰੀਆਂਵਾਲਿਆਂ ਦੇ ਸਮਰਥਕਾਂ ਵੱਲੋਂ ਪਾਈ ਗਈ ਹੈ। ਪਟੀਸ਼ਨਕਰਤਾ ਜਸਬੀਰ ਸਿੰਘ ਅਤੇ ਗੁਰਪਿੰਦਰ ਸਿੰਘ ਨੇ ਆਪਣੀ ਪਟੀਸ਼ਨ ‘ਚ ਕਿਹਾ ਹੈ ਕਿ ਉਹ ਭਾਈ ਰਣਜੀਤ ਸੰਿਘ ਢੱਡਰੀਆਂਵਾਲਿਆਂ ਨਾਲ ਮਲਿ ਕੇ ਸਿੱਖ ਧਰਮ ਦਾ ਪ੍ਰਚਾਰ ਕਰਦੇ ਹਨ।

ਪਟੀਸ਼ਨ ‘ਚ ਦੋਸ਼ ਹੈ ਕਿ 17 ਮਈ ਨੂੰ ਲੁਧਿਆਣਾ ‘ਚ ਭਾਈ ਢੱਡਰੀਆਂਵਾਲਿਆਂ ‘ਤੇ ਹੋਏ ਹਮਲੇ ਦੀ ਪੰਜਾਬ ਪੁਲਿਸ ਸਹੀ ਢੰਗ ਨਾਲ ਜਾਂਚ ਨਹੀਂ ਕਰ ਰਹੀ, ਇਸ ਲਈ ਇਹ ਜਾਂਚ ਸੀਬੀਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ। ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਦੇ ਵੋਕੇਸ਼ਨਲ ਬੈਂਚ ਨੇ ਪੰਜਾਬ ਸਰਕਾਰ, ਸੀਬੀਆਈ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਦਿਆਂ 7 ਜੁਲਾਈ ਨੂੰ ਜਵਾਬ ਮੰਗਆਿ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: