November 9, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਵੋਟਾਂ ਅੱਜ (9 ਨਵੰਬਰ ਨੂੰ) ਪੈ ਰਹੀਆਂ ਹਨ। ਜਿਸ ਲਈ ਕੁੱਲ 7525 ਵੋਟਿੰਗ ਕੇਂਦਰ ਬਣਾਏ ਗਏ ਹਨ, ਜਿਥੇ 50,25,941 ਵੋਟਰ ਮੁੱਖ ਮੰਤਰੀ ਵੀਰਭੱਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਸਮੇਤ 337 ਉਮੀਦਵਾਰਾਂ ਦੀ ਚੋਣ ਲਈ ਵੋਟਾਂ ਪਾਉਣਗੇ। ਮੁੱਖ ਮੁਕਾਬਲਾ ਸੱਤਾਧਾਰੀ ਕਾਂਗਰਸ ਤੇ ਵਿਰੋਧੀ ਧਿਰ ਭਾਜਪਾ ਵਿਚਾਲੇ ਹੈ।
ਸੂਬੇ ‘ਚ 62 ਵਿਧਾਇਕਾਂ ਸਮੇਤ 337 ਉਮੀਦਵਾਰਾਂ ਦੇ ਸਿਆਸੀ ਭਵਿੱਖ ਬਾਰੇ ਫੈਸਲਾ ਵੋਟਿੰਗ ਮਸ਼ੀਨਾਂ ‘ਚ ਕੈਦ ਹੋ ਜਾਵੇਗਾ। ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਣੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਤੇ ਭਾਜਪਾ ਆਪੋ-ਆਪਣੇ 68 ਉਮੀਦਵਾਰਾਂ ਸਮੇਤ ਮੈਦਾਨ ‘ਚ ਹੈ। ਸੂਬੇ ‘ਚ ਪੁਲਿਸ ਤੇ ਹੋਮਗਾਰਡ ਦੇ 17,850 ਮੁਲਾਜ਼ਮਾਂ ਸਮੇਤ ਨੀਮ ਫੌਜੀ ਦਸਤਿਆਂ ਦੀਆਂ 65 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
Related Topics: Himachal Pradesh