February 28, 2018 | By ਸਿੱਖ ਸਿਆਸਤ ਬਿਊਰੋ
ਸ੍ਰੀ ਆਨੰਦਪੁਰ ਸਾਹਿਬ: ਸਿੱਖਾਂ ਦਾ ਕੌਮੀ ਤਿਓਹਾਰ ਹੋਲਾ ਮਹੱਲਾ ਆਪਣੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅੱਜ 28 ਫ਼ਰਵਰੀ 2018 (ਦਿਨ ਬੁੱਧਵਾਰ ) ਨੂੰ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ 28 ਫਰਵਰੀ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਾ ਸਹਿਬਾਨ ਵਿਖੇ ਅਖੰਡ ਪਾਠ ਆਰੰਭ ਕਰਵਾਏ ਜਾਣਗੇ।
ਇਸ ਤੋਂ ਪਹਿਲਾਂ ਕੀਰਤਪੁਰ ਸਾਹਿਬ ਵਿਖੇ 25 ਤੋਂ 27 ਫਰਵਰੀ ਤੱਕ ਚੱਲੇ ਹੋਲਾ ਮਹੱਲਾ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਅੱਜ ਸੰਗਤਾਂ ਵਹੀਰਾਂ ਘੱਤ ਕੇ ਸ੍ਰੀ ਆਨੰਦਪੁਰ ਸਾਹਿਬ ਪਹੁੰਚਣੀਆਂ ਸ਼ੁਰੂ ਹੋ ਗਈਆਂ ਅਤੇ ਵੱਖ ਵੱਖ ਥਾਵਾਂ ’ਤੇ ਲੰਗਰ ਲਾਏ ਗਏ ਹਨ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਪਾਸੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸਵੇਰੇ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ ਤੇ ਲੱਖਾਂ ਦੀ ਗਿਣਤੀ ’ਚ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਚੁੱਕੇ ਹਨ।
Related Topics: Hola Mohalla, Sri Anandpur Sahib, Takht Sri Keshgarh Sahib