June 7, 2016 | By ਸਿੱਖ ਸਿਆਸਤ ਬਿਊਰੋ
ਲਾਹੌਰ: ਜੂਨ 1984 ’ਚ ਵਾਪਰੇ ਘੱਲੂਘਾਰੇ ਦੀ 32ਵੀਂ ਬਰਸੀ ਪਾਕਿਸਤਾਨ ਦੇ ਨਨਕਾਣਾ ਸਾਹਿਬ, ਲਾਹੌਰ, ਪੇਸ਼ਾਵਰ ਤੇ ਡਹਿਰਕੀ ਸ਼ਹਿਰਾਂ ’ਚ ਮਨਾਈ ਗਈ। ਇਸ ਵਿੱਚ ਪਾਕਿਸਤਾਨੀ ਸਿੱਖਾਂ ਨੇ ਖ਼ਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ ਨਾਅਰੇ ਲਾਏ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਨਨਕਾਣਾ ਸਾਹਿਬ ਵਿੱਚ ਪਾਕਿਸਤਾਨੀ ਸਿੱਖਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਦੇ ਸਕੂਲ ਵਿੱਚ ਦਰਬਾਰ ਸਾਹਿਬ ’ਚ ਭਾਰਤੀ ਫੌਜ ਵੱਲੋਂ ਕੀਤੇ ਗਏ ਹਮਲੇ ਸਬੰਧੀ ਜਾਣਕਾਰੀ ਸਟੇਜ ਡਰਾਮੇ ਦੇ ਰੂਪ ਵਿੱਚ ਪੇਸ਼ ਕੀਤੀ।
Related Topics: June 84 protests, Nankana Sahib