Site icon Sikh Siyasat News

ਹੋਂਦ ਚਿੱਲੜ ਸਿੱਖ ਕਤਲੇਆਮ: ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਪੀੜਤ ਹਰਿਆਣਾ ਦੇ ਮੁੱਖ ਮੰਤਰੀ ਦਾ ਕਰਨਗੇ ਘਿਰਾਓੁ

ਚੰਡੀਗੜ੍ਹ (16 ਦਸੰਬਰ, 2015): ਜੂਨ 1984 ਵਿੱਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ  ਹੁਕਮਾਂ ਨਾਲ ਭਾਰਤੀ ਫੋਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸਿੱਖ ਪ੍ਰਭੂਸਤਾ ਦੇ ਪ੍ਰਤੀਕ ਅਕਾਲ ਤਖਤ ਸਾਹਿਬ ਨੂੰ ਢਹਿਢੇਰੀ ਕਰਨ ਕਾਰਨ ਦਿੱਲੀ ਵਿੱਚ ਇੰਦਰਾ ਗਾਂਧੀ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਿੱਖਾਂ ਦੇ ਹੋਏ ਯੋਜਨਾਬੱਧ ਕਤਲੇਆਮ ਦੌਰਾਨ ਹਰਿਆਣਾ ਦੇ ਹੋਂਦ ਚਿੱਲੜ ਪਿੰਡ ਵਿੱਚ 37 ਸਿੱਖ ਪਰਿਵਾਰਾਂ ਦੇ ਮੈਬਰਾਂ ਨੂੰ ਬੁਰਛਾਗਰਦਾਂ ਵੱਲੋਂ ਬੇਰਹਿਮੀ ਨਾਲ ਪੁਲਿਸ ਪ੍ਰਸ਼ਾਸ਼ਨ ਦੀ ਮੱਦਦ ਨਾਲ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ।

ਹੋਂਦ ਚਿੱਲੜ ਵਿਖੇ 31 ਸਾਲ ਪਹਿਲਾਂ ਹੋਈ ਤਬਾਹੀ ਦੀ ਮੂਕ ਗਵਾਹ ਹੈ ਖੰਡਰ ਬਣ ਚੁੱਕੀ ਇਹ ਹਵੇਲੀ

ਹਰਿਅਣਾ ਦੀ ਹੁੱਡਾ ਸਰਕਾਰ ਵੱਲੋਂ ਗਠਿਤ ‘ਗਰਗ ਕਮਿਸ਼ਨ ਵੱਲੋਂ ਹਰਿਆਣੇ ਦੇ ਹੋਂਦ ਚਿੱਲੜ ‘ਚ ਹੋਏ ਸਿੱਖ ਕਤਲੇਆਮ ਬਾਰੇ ਪੇਸ਼ ਕੀਤੀ ਰਿਪੋਰਟਵਿੱਚ ਦੋ ਪੁਲਿਸ ਮੁਲਾਜ਼ਮਾਂ ਰਾਮ ਕਿਸ਼ੋਰ ਅਤੇ ਰਾਮ ਭਜ ਨੂਮ ਦੋਸ਼ੀ ਗਰਦਾਨਦਿਆਂ ਇਨ੍ਹਾਂ ਵਿਰੁੱਧ ਕਾਰਵਾਈ ਦੀ ਸਿਫਾਰਸ਼ ਕੀਤੀ ਸੀ।
ਹਰਿਆਣੇ ਦੀ ਖੱਟੜ ਸਰਕਾਰ ਵੱਲੋਂ ਗਰਗ ਕਮਿਸ਼ਨ ਦੀ ਰਿਪੋਰਟ ਵਿੱਚ ਦੱਸੇ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸਦੇ ਰੋਸ ਵਜੋਂ ਉਸ ਕਤਲੇਆਮ ਦੇ ਪੀੜਿਤ 18 ਦਸੰਬਰ ਨੂੰ ਹਰਿਆਣੇ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਹੋਦ ਚਿੱਲੜ ਤਾਲਮੇਲ ਕਮੇਟੀ ਨੇ ਕੀਤਾ ਹੈ ।

ਕਮੇਟੀ ਦੇ ਆਗੂਆਂ ਇੰਜੀ.ਮਨਵਿੰਦਰ ਸਿੰਘ ਗਿਆਸਪੁਰਾ ਤੇ ਭਾਈ ਦਰਸ਼ਨ ਸਿੰਘ ਘੋਲੀਆ ਨੇ ਕਿਹਾ ਕਿ ਗਰਗ ਕਮਿਸ਼ਨ ਨੇ ਮਾਰਚ 2015 ਵਿੱਚ ਆਪਣੀ ਰਿਪੋਰਟ ਹਰਿਆਣਾ ਸਰਕਾਰ ਅੱਗੇ ਪੇਸ਼ ਕਰ ਦਿੱਤੀ ਸੀ, ਜਿਸ ਵਿਚ ਦੋ ਪੁਲਿਸ ਮੁਲਾਜ਼ਮਾਂ ਰਾਮ ਕਿਸ਼ੋਰ ਤੇ ਰਾਮ ਭਜ ਨੂੰ ਦੋਸ਼ੀ ਮੰਨਦੇ ਹੋਏ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version