ਗੁਰਪਿਆਰ ਸਿੰਘ, ਗੁਰਪ੍ਰੀਤ ਸਿੰਘ ਗੁਰੀ ਅਤੇ ਚਰਨਪ੍ਰੀਤ ਸਿੰਘ ਧਾਲੀਵਾਲ ਜੰਤਰ ਮੰਤਰ ਰੋਡ ‘ਤੇ ਭੁੱਖ ਹੜਤਾਲ ‘ਤੇ ਬੈਠੇ

ਸਿੱਖ ਖਬਰਾਂ

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਅੰਬਾਲਾ ਤੋਂ ਜੰਤਰ ਮੰਤਰ ਦਿੱਲੀ ਵਿੱਚ ਬਦਲੀ

By ਸਿੱਖ ਸਿਆਸਤ ਬਿਊਰੋ

January 12, 2015

ਨਵੀਂ ਦਿੱਲੀ ( 12 ਜਨਵਰੀ, 2015): ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਨੂੰ ਅੰਬਾਲਾ ਪ੍ਰਸ਼ਾਸ਼ਨ ਵੱਲੋਂ 9 ਜਨਵਰੀ ਤੋਂ ਹਸਪਤਾਲ ਦਾਖਲ ਕਰਵਾਏ ਜਾਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਸਿੱਖ ਕਾਰਕੂਨਾਂ ‘ਤੇ ਬੰਦੀ ਸਿੰਘ ਰਿਹਾਈ ਮੋਰਚੇ ਨੂੰ ਹਰਿਆਣਾ ਤੋਂ ਬਾਹਰ ਬਦਲਣ ਲਈ ਜ਼ੋਰ ਪਾਇਆ ਹੋਇਆ ਸੀ।

ਭਾਈ ਗੁਰਬਖਸ਼ ਸਿੰਘ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੇ ਸਾਹ ਦੀ ਤਕਲੀਫ ਵਧਣ ਕਰਕੇ ਆਪਣੀ ਮਰਜ਼ੀ ਨਾਲ ਹਸਪਤਾਲ ਦਾਖਲ ਕਰਵਾੲਆਿ ਸੀ।

ਭਾਈ ਖਾਲਸਾ ਦੇ ਪ੍ਰੈਸ ਸਕੱਤਰ ਵੱਜੋਂ ਕੰਮ ਕਰ ਰਹੇ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਕਿ ਹਰਿਆਣਾ ਪੁਲਿਸ ਨੇ ਗੁਰਦੂਆਰਾ ਕਮੇਟੀ ਲਖਨੌਰ ਸਾਹਿਬ ਦੇ ਮੈਬਰਾਂ ‘ਤੇ ਦਬਾਅ ਪਾਕੇ ਉਨ੍ਹਾਂ ਤੋਂ ਬੰਦੀ ਸਿੰਘ ਰਿਹਾਈ ਮੋਰਚੇ ਦੇ ਪ੍ਰਬੰਧਕਾਂ ਨੂੰ ਗੁਰਦੁਆਰਾ ਲਖਨੌਰ ਸਾਹਿਬ ਛੱਡਣ ਲਈ ਆਖਿਆ ਗਿਆ।

ਗੁਰਪ੍ਰੀਤ ਸਿੰਘ ਗੁਰੀ ਨੇ “ਸਿੱਖ ਸਿਆਸਤ ਨਿਊਜ਼” ਨਾਲ ਫੋਨ ‘ਤੇ ਗੱਲ ਕਰਦਿਆਂ ਕਿਹਾ ਕਿ ਭਾਈ ਗੁਰਬਖਸ਼ ਸਿੰਘ ਦੇ ਹਸਪਤਾਲ ਦਾਖਲ ਹੋਣ ਤੋਂ ਬਾਅਦ ਭੁੱਖ ਹੜਤਾਲ ‘ਤੇ ਬੈਠਣ ਵਾਲੇ ਗੁਰਪਿਆਰ ਸਿੰਘ੍ਹ ਨੇ ਹੋਰ ਸਿੰਘਾਂ ਨਾਲ ਸਲਾਹ ਮਸ਼ਵਰਾ ਕਰਕੇ ਦਿੱਲ਼ੀ ਦੇ ਜੰਤਰ ਮੰਤਰ ‘ਤੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 12 ਜਨਵਰੀ ਨੂੰ 11ਵਜੇ ਗੁਰਪਿਆਰ ਸਿੰਘ, ਗੁਰਪ੍ਰੀਤ ਸਿੰਘ ਗੁਰੀ ਅਤੇ ਚਰਨਪ੍ਰੀਤ ਸਿੰਘ ਧਾਲੀਵਾਲ ਜੰਤਰ ਮੰਤਰ ਰੋਡ ‘ਤੇ ਭੁੱਖ ਹੜਤਾਲ ‘ਤੇ ਬੈਠ ਗਏ ਹਨ।

ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖਬਰਾਂ ਵਾਲੀ ਵੈਬਸਾਈਟ ‘ਤੇ ਜਾਓੁ, ਵੇਖੋ: Hunger strike seeking release of Sikh Political prisoners shifted to Jantar Mantar in Delhi

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: