ਸਿਆਸੀ ਖਬਰਾਂ

ਸਾਕਾ ਬਹਿਬਲ ਕਲਾਂ 2015: ਚੋਣ ਜਾਬਤਾ ਮੁੱਕਣ ਤੇ ਕੁੰਵਰ ਵਿਜੈ ਪ੍ਰਤਾਪ ਦੀ ‘ਸ.ਇ.ਟੀ.’ ‘ਚ ਮੁੜ ਵਾਪਸੀ ਹੋਈ

May 28, 2019 | By

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਤਬਦੀਲ ਕਰਨ ਦੇ ਕੀਤੇ ਗਏ ਹੁਕਮਾਂ ਤੋਂ ਬਾਅਦ ਐਤਵਾਰ ਸ਼ਾਮ ਨੂੰ ਆਰਸ਼ ਚੋਣ ਜਾਬਤਾ ਚੁੱਕੇ ਜਾਣ ਤੋਂ ਸੋਮਵਾਰ ਨੂੰ ਪੰਜਾਬ ਸਰਕਾਰ ਨੇ ਮੁੜ ਪਲਟ ਦਿੱਤੇ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਰਾਜ ਦੌਰਾਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਵਾਪਰੇ ਸਾਕਿਆਂ ਦੀ ਜਾਂਚ ਕਰਨ ਲਈ ਬਣਾਈ ਪੰਜਾਬ ਸਰਕਾਰ ਵਲੋਂ ਗਈ “ਸਪੈਸ਼ਲ ਇਨਵੈਸਟੀਗੇਸ਼ਨ ਟੀਮ” (ਸ.ਇ.ਟੀ.) ਵਿਚ ਕੰਵਰ ਵਿਜੈ ਪ੍ਰਤਾਮ ਦੀ ਮੁੜ ਵਾਪਸੀ ਦੇ ਹੁਕਮ ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਤੇ ਘਰੇਲੂ ਮਾਮਲਿਆਂ ਦੇ ਮੰਤਰੀ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ।

ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੁਰਾਣੀ ਤਸਵੀਰ

ਅਮਰਿੰਦਰ ਸਿੰਘ ਨੇ ਚੋਣ ਪ੍ਰਚਾਰ ਦੌਰਾਨ ਸਪਸ਼ਟ ਐਲਾਨ ਕੀਤਾ ਸੀ ਕਿ ਆਈ. ਜੀ. ਕੁੰਵਰ ਪ੍ਰਤਾਪ ਜਾਂਚ ਨੂੰ ਮੁਕੰਮਲ ਕਰਨ ਲਿਆਂਦਾ ਜਾਵੇਗਾ ਸ.ਇ.ਟੀ ਦੀ ਪੜਤਾਲ ਨੂੰ ਆਖਰੀ ਸਿੱਟੇ ਤੱਕ ਪਹੁੰਚਾਇਆ ਜਾਵੇਗਾ।

⊕ ਵਧੇਰੇ ਵਿਸਤਾਰ ਲਈ ਇਹ ਖਬਰ ਅੰਗਰੇਜ਼ੀ ਵਿਚ ਪੜ੍ਹੋ – IG KUNWAR VIJAY PARTAP BACK IS BACK IN SIT ON BEHBAL KALAN AND KAPURTHALA INCIDENTS

ਪੰਜਾਬ ਦੇ ਰਾਜਪਾਲ ਦੀ ਤਰਫੋਂ ਸਰਕਾਰ ਦੇ ਘਰੇਲੂ ਮਾਮਲਿਆਂ ਦੇ ਸਕੱਤਰ ਐਨ. ਐਸ ਕਲਸੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਤਬਦੀਲ ਕਰਕੇ ਆਈ.ਜੀ.ਪੀ , ਓਰਗੇਨਾਈਜ਼ਡ ਕਰਾਈਮ ਕੰਟਰੋਲ ਯੂਟਿਨ (ਓ.ਕ.ਕ.ਯੂ) ਲਾਇਆ ਗਿਆ ਅਤੇ ਵਧੀਕ ਚਾਰਜ ਆਈ.ਜੀ.ਪੀ ਕਾਉਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਦਿੱਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,