ਸਿੱਖ ਖਬਰਾਂ

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਇਮਰਾਨ ਖਾਨ ਨੇ ਕੀਤੇ ਤਿੰਨ ਵੱਡੇ ਐਲਾਨ

By ਸਿੱਖ ਸਿਆਸਤ ਬਿਊਰੋ

November 01, 2019

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ 550ਵੇਂ ਪ੍ਰਕਾਸ਼ ਦਿਹਾੜੇ ਮੋਕੇ ਖੁੱਲਣ ਜਾ ਰਹੇ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਤਿੰਨ ਵੱਡੇ ਐਲਾਨ ਕੀਤੇ ਗਏ।

ਇੱਕ ਟਵੀਟ ਵਿੱਚ ਇਮਰਾਨ ਖਾਨ ਨੇ ਕਿਹਾ ਕਿ ਭਾਰਤੀ ਉਪ-ਮਹਾਂਦੀਪ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਹੁਣ ਪਾਸਪੋਰਟ ਦੀ ਸ਼ਰਤ ਤੋਂ ਛੂਟ ਦੇ ਦਿੱਤੀ ਗਈ ਹੈ। ਉਹਨਾਂ ਕਿਹਾ ਕੇ ਉਹ ਕਿਸੇ ਵੀ ਕਾਨੂੰਨੀ ਪਛਾਣ ਪੱਤਰ ਨੂੰ ਦਿਖਾ  ਕੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

ਅੱਜ ਸਵੇਰੇ ਕੀਤੇ ਗਏ ਇਸ ਐਲਾਨ ਵਿੱਚ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਹੁਣ ਭਾਰਤੀ ਉਪ-ਮਹਾਂਦੀਪ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ 10 ਦਿਨ ਪਹਿਲਾਂ ਆਪਣੇ ਨਾਂ ਦਰਜ਼ ਕਰਵਾਉਣ ਦੀ ਸ਼ਰਤ ਨਹੀਂ ਹੋਵੇਗੀ।

ਇਸਦੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਵਾਲੇ ਦਿਨ ਜਿਹੜੇ ਸਿੱਖ ਕਰਤਾਰਪੁਰ ਸਾਹਿਬ ਆਉਣਾ ਚਾਹੁੰਦੇ ਹਨ। ਉਹਨਾਂ ਕੋਲੋ ਕਿਸੇ ਵੀ ਤਰ੍ਹਾਂ ਦੀ ਸੇਵਾ/ਭੇਟਾ ਜਾਂ ਫੀਸ ਨਹੀਂ ਲਈ ਜਾਵੇਗੀ।

 

 

ਇਹ ਵੀ ਪੜ੍ਹੋਕਰਤਾਰਪੁਰ ਸਾਹਿਬ ਦਾ ਲਾਂਘਾ ਕਿਥੋਂ-ਕਿਥੋਂ ਦੀ ਲੰਘਦਾ ਏ…

Θ  ਕਰਤਾਰਪੁਰ ਸਾਹਿਬ ਦਾ ਲਾਂਘਾ: ਕੀ, ਕਦੋਂ, ਕਿਵੇਂ ਤੇ ਕਿਉਂ? 

→ ਕਰਤਾਰਪੁਰ ਸਾਹਿਬ ਲਾਂਘੇ ਦੇ ਕਾਰਜਾਂ ਬਾਰੇ ਇਹ ਗੱਲਬਾਤ ਜ਼ਰੂਰ ਸੁਣੋ 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: