ਚੰਡੀਗੜ੍ਹ: ਬੀਤੇ ਕੱਲ੍ਹ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਲਈ ਭਾਰਤੀ ਅਧਿਕਾਰੀਆਂ ਵੱਲੋਂ ਪੁਰਤਗਾਲ ਦੀ ਅਦਾਲਤ ਵਿੱਚ ਦਸਤਾਵੇਜ ਪੇਸ਼ ਕੀਤੇ ਗਏ।ਇੰਗਲੈਂਡ ਵਿੱਚ ਰਾਜਸੀ ਸ਼ਰਣ ਲੈ ਕੇ ਰਹਿ ਰਹੇ ਸਿੱਖ ਭਾਈ ਪਰਮਜੀਤ ਸਿੰਘ ਪੰਮਾ ਨੂੰ ਭਾਰਤੀ ਸਰਕਾਰ ਦੇ ਇਸ਼ਾਰਿਆਂ ਤੇ 18 ਦਸੰਬਰ ਨੂੰ ਪੁਰਤਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਭਾਈ ਪਰਮਜੀਤ ਸਿੰਘ ਪੰਮਾ ਨੂੰ 20 ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਲਈ ਪੰਜਾਬ ਪੁਲਿਸ ਦੀ ਇੱਕ ਟੀਮ ਪੁਰਤਗਾਲ ਪਹੁੰਚੀ ਹੋਈ ਹੈ।
ਸੂਤਰਾਂ ਅਨੁਸਾਰ ਭਾਰਤ ਸਰਕਾਰ ਵੱਲੋਂ ਪੁਰਤਗਾਲ ਅਦਾਲਤ ਨੂੰ ਭਾਈ ਪੰਮਾ ਦੀ ਹਵਾਲਗੀ ਲਈ ਸੌਂਪੇ ਗਏ ਦਸਤਾਵੇਜਾਂ ਦੀ ਜਾਂਚ ਤੋਂ ਬਾਅਦ ਉਹ ਦਸਤਾਵੇਜ ਭਾਈ ਪੰਮਾ ਦੇ ਵਕੀਲ ਨੂੰ ਜਵਾਬ ਦੇਣ ਲਈ ਸੌਂਪੇ ਜਾਣਗੇ।