ਸਿੱਖ ਖਬਰਾਂ

ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਵਿਸ਼ਵ ਵਿਰਾਸਤ ਦਾ ਦਰਜ਼ਾ ਨਹੀਂ ਮੰਗਿਆ: ਭਾਰਤ ਸਰਕਾਰ

June 24, 2015 | By

ਨਵੀ ਦਿੱਲੀ ( 23 ਜੂਨ, 2015): ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਯੁਨੈਕਸੋ ਵੱਲੋਂ ਵਿਸ਼ਵ ਵਿਰਾਸਤ ਦਾ ਦਰਜ਼ਾ ਦੇਣ ਬਾਰੇ ਚੱਲ ਰਹੀਆਂ ਕਿਆਸਰਾਈਆਂ ਦਰਮਿਆਨ ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਸ਼੍ਰੀ ਦਰਬਾਰ ਸਾਹਿਬ ਲਈ ਵਿਸ਼ਵ ਵਿਰਾਸਤ ਦਾ ਦਰਜ਼ਾ ਨਹੀਂ ਚਾਹੁੰਦੀ।

ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ

ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ

ਸਾਬਕਾ ਐੱਮ ਪੀ ਤ੍ਰਿਲੋਚਨ ਸਿੰਘ ਵੱਲੋਂ ਨੇ ਇਸ ਮਸਲੇ ‘ਤੇ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਕੋਲ ਇਸ ਮਾਮਲੇ ‘ਤੇ ਸਪੱਸ਼ਟੀ ਕਰਨ ਲਈ ਪਹੁੰਚ ਕੀਤੀ ਸੀ। ਜਿਸਦੇ ਜਵਾਬ ਵਿੱਚ ਭਾਰਤ ਸ਼ਰਕਾਰ ਨੇ ਕਿਹਾ ਕਿ ਉਸ ਵੱਲੋਂ ਅਜਿਹੀ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ।

ਯੂਨੈਸਕੋ ਦੀ ਵਿਸ਼ਵ ਵਿਰਾਸਤ ਕਮੇਟੀ ਦੀ ਮੀਟਿੰਗ 28 ਜੂਨ ਤੋਂ 8 ਜੁਲਾਈ ਤੱਕ ਜਰਮਨ ਵਿੱਚ ਹੋ ਰਹੀ ਹੈ।

ਵਿਸ਼ਵ ਵਿਰਾਸਤ ਵਿਭਾਗ ਦੇ ਸੰਯੁਕਤ ਸਕੱਤਰ ਸੰਜੀਵ ਮਿੱਤਲ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ 46 ਹੋਰ ਭਾਰਤੀ ਇਤਹਿਾਸਕ ਯਾਦਗਾਰਾਂ ਵਿਸ਼ਵ ਵਿਰਾਸਤ ਦਾ ਦਰਜ਼ਾ ਪ੍ਰਾਪਤ ਕਰਨ ਲਈ ਯੂਨੈਕਸੋ ਦੀ ਲਿਸਟ ਕਾਫੀ ਵਿੱਚ ਕਾਫੀ ਲੰਮੇ ਸਮੇਂ ਤੋਂ ਹਨ। ਭਾਰਤ ਸਰਕਾਰ ਨੇ ਸ਼੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਸਰਜ਼ਾ ਦੁਆਉਣ ਲਈ ਕੋਈ ਚਾਰਾਜੋਈ ਨਹੀਂ ਕੀਤੀ।

ਜ਼ਿਕਰਯੋਗ ਹੈ ਕਿ ਸ਼ੋਸ਼ਲ ਮੀਡੀਆ ‘ਤੇ ਸਿੱਖਾਂ ਦੇ ਇਸ ਪਵਿੱਤਰ ਅਸਥਾਨ ਸ਼੍ਰੀ ਦਰਬਾਰ ਨੂੰ ਵਿਸ਼ਵ ਵਿਰਾਸਤ ਦਾ ਦਰਜ਼ਾ ਦੇਣ ਦੇ ਵਿਰੁੱਧ ਇੱਕ ਮੁਹਿੰਮ ਚੱਲ ਰਹੀ ਹੈ। ਬੈਲਜ਼ੀਅਮ ਦੀ ਇੱਕ ਸਿੱਖ ਜੱਥੇਬੰਦੀ ਵੱਲੋਂ ਇਸ ਦੇ ਵਿਰੋਧ ਵਿੱਚ ੳਾਨ ਲਾਈਨ ਪਟੀਸ਼ਨ ਵੀ ਦਰਜ਼ ਕਰਵਾਈ ਗਈ ੍ਹੈ, ਜਿਸ ਵਿੱਚ ਯੂਨੈਸਕੋ ਨੂੰ ਉਸਦੀ ਲਿਸਟ ਵਿੱਚੋਂ ਸ਼੍ਰੀ ਦਰਬਾਰ ਸਾਹਿਬ ਦਾ ਨਾਮ ਕੱਟਣ ਲਈ ਕਿਹਾ ਗਿਆ ਹੈ।

ਇਸ ਤੋਂ ਇਲਾਵਾ ਕੁੱਝ ਹੋਰ ਸਿੱਖ ਜੱਥੇਬੰਦੀਆਂ ਵੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਵਿਸ਼ਵ ਵਿਰਾਸਤ ਦਾ ਦਰਜ਼ਾ ਦੇਣ ਦੇ ਵਿਰੋਧ ਵਿੱਚ ਚੱਲ ਰਹੀ ਮੁਹਿੰਮ ਵਿੱਚ ਸਰਗਰਮ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਸ਼੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜ਼ਾ ਮਿਲਣ ਨਾਲ ਇਸਦੇ ਪ੍ਰਬੰਧ ਵਿੱਚ ਸਰਕਾਰੀ ਦਖਲਅੰਦਾਜ਼ੀ ਦਾ ਰਾਹ ਖੁੱਲ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,