ਜਗਤਾਰ ਸਿੰਘ ਜੌਹਲ ਉਰਫ ਜੱਗੀ ਅਦਾਲਤ 'ਚ ਪੇਸ਼ੀ ਦੌਰਾਨ (ਬਾਘਾਪੁਰਾਣਾ)

ਵਿਦੇਸ਼

ਜਗਤਾਰ ਸਿੰਘ ਜੱਗੀ ਦੀ ਮੈਡੀਕਲ ਜਾਂਚ ਦੀ ਅਰਜ਼ੀ ਖਾਰਜ, ਵਕੀਲ ਵਲੋਂ ਅਸੰਤੁਸ਼ਟੀ ਦਾ ਪ੍ਰਗਟਾਵਾ

By ਸਿੱਖ ਸਿਆਸਤ ਬਿਊਰੋ

November 17, 2017

ਬਾਘਾਪੁਰਾਣਾ/ ਮੋਗਾ: ਅੱਜ (17 ਨਵੰਬਰ, 2017) ਬਾਘਾਪੁਰਾਣਾ ਦੇ ਜੁਡੀਸ਼ਲ ਮੈਜਿਸਟ੍ਰੇਟ ਵਲੋਂ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਨੂੰ ਪੁਲਿਸ ਵਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ 3 ਡਾਕਟਰਾਂ ਦੇ ਬੋਰਡ ਵਲੋਂ ਮੈਡੀਕਲ ਜਾਂਚ ਦੀ ਮੰਗ ਕਰਦੀ ਅਰਜ਼ੀ ਖਾਰਜ ਕਰ ਦਿੱਤੀ ਗਈ।

ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਜਗਤਾਰ ਸਿੰਘ ਦੀ ਮੈਡੀਕਲ ਜਾਂਚ ਲਗਾਤਾਰ ਹੁੰਦੀ ਰਹੀ ਹੈ, ਇਸ ਲਈ ਡਾਕਟਰਾਂ / ਮਾਹਰਾਂ ਦੀ ਟੀਮ ਵਲੋਂ ਜਾਂਚ ਦੀ ਕੋਈ ਲੋੜ ਨਹੀਂ। ਪੁਲਿਸ ਨੇ ਤਸ਼ੱਦਦ ਕੀਤੇ ਜਾਣ ਤੋਂ ਇਨਕਾਰ ਕੀਤਾ।

ਜਗਤਾਰ ਸਿੰਘ ਜੱਗੀ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅਦਾਲਤ ਦੇ ਫੈਸਲੇ ‘ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੱਗੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸਨੂੰ ਹਿਰਾਸਤ ‘ਚ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ।

ਵਕੀਲ ਮੰਝਪੁਰ ਨੇ ਕਿਹਾ ਕਿ ਸਮਾਂ ਬੀਤਣ ਦੇ ਨਾਲ ਹੀ ਬਿਜਲੀ ਦੇ ਝਟਕਿਆਂ ਦੇ ਨਿਸ਼ਾਨ ਖਤਮ ਹੋ ਜਾਣਗੇ ਇਸ ਲਈ ਇਸ ਵਿਚ ਕੋਈ ਵੀ ਦੇਰੀ ਮੈਡੀਕਲ ਜਾਂਚ ਦੇ ਮਕਸਦ ਨੂੰ ਖਤਮ ਕਰ ਦੇਵੇਗੀ।

ਇਹ ਪੁੱਛੇ ਜਾਣ ‘ਤੇ ਕਿ ਉਹ ਮੈਜਿਸਟ੍ਰੇਟ ਦੇ ਫੈਸਲੇ ਨੂੰ ਚੁਣੌਤੀ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਹਾਲੇ ਵਿਸਥਾਰ ‘ਚ ਹੁਕਮ ਦੀ ਨਕਲ ਨਹੀਂ ਮਿਲੀ ਹੈ, ਹੁਕਮ ਦੀ ਨਕਲ ਦਾ ਅਧਿਐਨ ਕਰਕੇ ਹੀ ਅਗਲਾ ਫੈਸਲਾ ਕੀਤਾ ਜਾਏਗਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Jagtar Singh Jaggi’s plea for Medical Examination from Board dismissed; Lawyer expresses Dissatisfaction …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: