ਕੌਮਾਂਤਰੀ ਖਬਰਾਂ » ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ » ਮਨੁੱਖੀ ਅਧਿਕਾਰ » ਵਿਦੇਸ਼ » ਸਿੱਖ ਖਬਰਾਂ

ਜਗਤਾਰ ਸਿੰਘ ਜੋਹਲ ਦੇ ਕੇਸ ਵਿਚ ਬਰਤਾਨੀਆ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਲਿਖੀ ਚਿੱਠੀ

July 4, 2018 | By

ਲੰਡਨ: ਬਰਤਾਨੀਆ ਦੀ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਰਤ ਵਿਚ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨੌਜਵਾਨ ਜਗਤਾਰ ਸਿੰਘ ਜੋਹਲ ਦੇ ਕੇਸ ਸਬੰਧੀ ਬਰਤਾਨੀਆ ਦੇ ਵਿਦੇਸ਼ ਸਕੱਤਰ ਵਲੋਂ ਬਰਤਾਨਵੀ ਸੰਸਦ ਵਿਚ ਬਿਆਨ ਜਾਰੀ ਕੀਤਾ ਜਾਵੇ।

ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਐਮਪੀ ਪ੍ਰੀਤ ਕੌਰ ਗਿੱਲ ਵਲੋਂ ਲਿਖੀ ਚਿੱਠੀ ਵਿਚ ਜਗਤਾਰ ਸਿੰਘ ਜੋਹਲ ‘ਤੇ ਭਾਰਤ ਵਿਚ ਹੋਏ ਤਸ਼ੱਦਦ ਦਾ ਜ਼ਿਕਰ ਕੀਤਾ ਗਿਆ ਹੈ। ਇਸ ਚਿੱਠੀ ਉੱਤੇ 70 ਤੋਂ ਵੱਧ ਵਿਧਾਇਕਾਂ ਨੇ ਹਸਤਾਖਰ ਕਰਕੇ ਇਸ ਨੂੰ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਭੇਜਿਆ।

ਇਸੇ ਤਰ੍ਹਾਂ ਹੋਰ ਬਰਤਾਨਵੀ ਵਿਧਾਇਕਾਂ ਵਲੋਂ ਲਿਖੀਆਂ ਗਈਆਂ ਚਿੱਠੀਆਂ ਵਿਚ ਜਗਤਾਰ ਸਿੰਘ ਜੋਹਲ ‘ਤੇ ਭਾਰਤ ਵਿਚ ਹੋਏ ਤਸ਼ੱਦਦ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਹੈ ਕਿ ਸੰਯੁਕਤ ਰਾਸ਼ਟਰ ਦੀ ਤਸ਼ੱਦਦ ਖਿਲਾਫ ਸੰਸਥਾ ਵਲੋਂ ਭਾਰਤ ਸਰਕਾਰ ਤੋਂ ਇਸ ਕੇਸ ਸਬੰਧੀ ਜਵਾਬ ਮੰਗਿਆ ਗਿਆ ਸੀ ਪਰ ਭਾਰਤ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ।

ਬਰਤਾਨਵੀ ਸਿੱਖਾਂ ਲਈ ਸਰਬ ਪਾਰਟੀ ਪਾਰਲੀਮੈਂਟਰੀ ਗਰੁੱਪ ਦੀ ਚੇਅਰਮੈਨ ਐਮਪੀ ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਉਹ ਜਗਤਾਰ ਸਿੰਘ ਦੇ ਹਲਕੇ ਨਾਲ ਸਬੰਧਿਤ ਵਿਧਾਇਕ ਮਾਰਟਿਨ ਦੇ ਲਗਾਤਾਰ ਸੰਪਰਕ ਵਿਚ ਹਨ ਅਤੇ ਇਸ ਕੇਸ ਸਬੰਧੀ ਜਗਤਾਰ ਸਿੰਘ ਦੀ ਗ੍ਰਿਫਤਾਰੀ ਦੇ ਸਮੇਂ ਤੋਂ ਵਿਦੇਸ਼ ਅਤੇ ਕਾਮਨਵੈਲਥ ਦਫਤਰ ਨਾਲ ਸੰਪਰਕ ਰੱਖਿਆ ਹੋਇਆ ਹੈ। ਉਹਨਾਂ ਕਿਹਾ ਕਿ ਇਸ ਕੇਸ ਸਬੰਧੀ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਲਿਖ ਚੁੱਕੇ ਹਨ, ਪਰ ਕੋਈ ਜਵਾਬ ਨਹੀਂ ਮਿਲਿਆ।

ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਲਿਖੀ ਚਿੱਠੀ ਵਿਚ ਕਿਹਾ ਗਿਆ ਹੈ ਭਾਰਤ ਵਿਚ ਜਗਤਾਰ ਸਿੰਘ ਜੋਹਲ ‘ਤੇ ਤਸ਼ੱਦਦ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ ਤੇ ਭਾਰਤ ਸਰਕਾਰ ਨੂੰ ਸੰਯੁਕਤ ਰਾਸ਼ਟਰ ਦੀ ਸੰਸਥਾ ਵਲੋਂ ਕੀਤੀ ਗਈ ਅਪੀਲ ‘ਤੇ ਜਵਾਬ ਦੇਣ ਲਈ ਕਿਹਾ ਜਾਵੇ।

ਵਿਸਥਾਰ ਵਿਚ ਖ਼ਬਰ ਪੜ੍ਹਨ ਲਈ ਇਹ ਤੰਦ ਛੂਹੋ:
Jagtar Singh Johals case over 70 UK MPs shot letter to British PM Theresa May

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,