Site icon Sikh Siyasat News

ਜੰਮੂ ਕਸ਼ਮੀਰ ਪੁਲਿਸ ਵਲੋਂ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਖੁੱਰਮ ਪਰਵੇਜ਼ ਨੂੰ ਗ੍ਰਿਫਤਾਰ ਕੀਤਾ ਗਿਆ

ਨਵੀਂ ਦਿੱਲੀ: ਜੰਮੂ ਕਸ਼ਮੀਰ ਪੁਲਿਸ ਨੇ ਮਸ਼ਹੂਰ ਕਸ਼ਮੀਰੀ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਖੁੱਰਮ ਪਰਵੇਜ਼ ਨੂੰ ਉਨ੍ਹਾਂ ਦੇ ਸ੍ਰੀਨਗਰ ਵਿਚਲੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਹੈ। ਇਕ ਦਿਨ ਪਹਿਲਾਂ ਹੀ ਪਰਵੇਜ਼ ਨੂੰ ਦਿੱਲੀ ਏਅਰਪੋਰਟ ‘ਤੇ ਉਸ ਵੇਲੇ ਜਹਾਜ਼ ਚੜ੍ਹਨ ਤੋਂ ਰੋਕ ਦਿੱਤਾ ਗਿਆ ਸੀ ਜਦੋਂ ਉਹ ਜਨੇਵਾ ਵਿਖੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ () ਦੇ ਪ੍ਰੋਗਰਾਮ ‘ਚ ਹਿੱਸਾ ਲੈਣ ਜਾ ਰਹੇ ਸੀ।

ਖੁੱਰਮ ਪਰਵੇਜ਼ (ਫਾਈਲ ਫੋਟੋ: ਫੇਸਬੁੱਕ)

ਖੁੱਰਮ ਪਰਵੇਜ਼ (39) ਜੋ ਕਿ ਲਾਪਤਾ ਕੀਤੇ ਲੋਕਾਂ ਦੀ ਸੰਸਥਾ ਏਸ਼ੀਅਨ ਫੈਡਰੇਸ਼ਨ ਅਗੇਨਸਟ ਇਨਵੌਲੈਂਟਰੀ ਡਿਸਅਪੀਅਰੈਂਸੇਸ (AFAID) ਦੇ ਚੇਅਰਪਰਸਨ ਹਨ। ਉਨ੍ਹਾਂ ਨੂੰ ਕੋਠੀਬਾਗ ਪੁਲਿਸ ਸਟੇਸ਼ਨ ਵਿਖੇ ਰੱਖਿਆ ਗਿਆ ਹੈ। ਪਰਿਵਾਰ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਘਰੋਂ ਲਿਆਂਦਾ ਕਿ ਪੁਲਿਸ ਕਪਤਾਨ ਉਨ੍ਹਾਂ ਨਾਲ ਗੱਲ ਕਰਨੀ ਚਾਹੁੰਦੇ ਹਨ।

(ਸਰੋਤ: ਇੰਡੀਅਨ ਐਕਸਪ੍ਰੈਸ)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version