ਸਿਆਸੀ ਖਬਰਾਂ » ਸਿੱਖ ਖਬਰਾਂ

ਜੂਨ 84 ਘੱਲੂਘਾਰਾ ਯਾਦਗਾਰੀ ਸਮਾਗਮ: ਪ੍ਰੋ. ਬਡੂੰਗਰ ਵੱਲੋਂ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ

June 1, 2017 | By

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਮੀਡੀਆ ਦੇ ਨਾਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਸਿੱਖ ਕੌਮ 6 ਜੂਨ ਦੇ ਘੱਲੂਘਾਰੇ ਦਿਹਾੜੇ ਸਿਆਸੀ ਜਮਾਤਾਂ, ਧੜ੍ਹਿਆਂ, ਜਥੇਬੰਦੀਆਂ ਆਦਿ ਦੇ ਵਖਰੇਵਿਆਂ ਤੋਂ ਉਪਰ ਉੱਠਕੇ ਆਪਣੇ ਸ਼ਹੀਦਾਂ ਦੀ ਯਾਦ ‘ਚ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚਦੀਆਂ ਹਨ। ਪਰ ਹੁਕਮਰਾਨ ਆਗੂ ਇਸ ਦਿਹਾੜੇ ਦੇ ਵੱਡੇ ਮਕਸਦ ਨੂੰ ਨਜ਼ਰਅੰਦਾਜ਼ ਕਰਕੇ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਤਾਕਤ ਅਤੇ ਟਾਸਕ ਫੋਰਸ ਦੀ ਦੁਰਵਰਤੋਂ ਕਰਕੇ ਮਾਹੌਲ ਨੂੰ ਲੜਾਈ ਝਗੜੇ ਵਾਲਾ ਬਣਾ ਦਿੰਦੇ ਸਨ।

ਝਗੜੇ ਅਤੇ ਲੜਾਈ ਦਾ ਮਾਹੌਲ ਖੁਦ ਹੁਕਮਰਾਨ ਪੈਦਾ ਕਰਦੇ ਸਨ ਅਤੇ ਇਸਦਾ ਦੋਸ਼ ਵਿਰੋਧੀ ਸੋਚ ਵਾਲੇ ਸਿੱਖਾਂ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਉਤੇ ਸਾਜ਼ਸ਼ੀ ਢੰਗ ਨਾਲ ਥੋਪਦੇ ਰਹੇ ਹਨ। ਸ. ਮਾਨ ਨੇ ਜਾਰੀ ਬਿਆਨ ‘ਚ ਕਿਹਾ ਕਿ ਮੌਜੂਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਰਗੇ ਸੂਝਵਾਨ, ਸਿੱਖੀ ਸਿਧਾਤਾਂ ‘ਤੇ ਪਹਿਰਾ ਦੇਣ ਵਾਲੇ ਹਨ। ਸ. ਮਾਨ ਨੇ ਕਿਹਾ ਕਿ ਪ੍ਰੋ. ਬਡੂੰਗਰ ਵੱਲੋਂ 06 ਜੂਨ ਦੇ ਸਮਾਗਮਾਂ ਨੂੰ ਸ਼ਾਂਤੀ ਪੂਰਵਕ ਸਰਧਾ ਤੇ ਸਤਿਕਾਰ ਨਾਲ ਮਨਾਉਣ ਹਿੱਤ ਸਾਡੇ ਨਾਲ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਸਿੱਖ ਸਿਆਸੀ ਦਲਾਂ ਨਾਲ ਘੱਲੂਘਾਰਾ ਸਮਾਗਮਾਂ ਦੇ ਸਬੰਧ ‘ਚ ਮੀਟਿੰਗਾਂ ਕੀਤੀਆਂ ਹਨ।

ਸਬੰਧਤ ਖ਼ਬਰ:

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਦਲ ਖਾਲਸਾ ਆਗੂ ਵਿਚਾਲੇ 6 ਜੂਨ ਦੇ ਪ੍ਰੋਗਰਾਮ ਸਬੰਧੀ ਹੋਈ ਮੀਟਿੰਗ …

ਮਾਨ ਦਲ ਵਲੋਂ ਜਾਰੀ ਪ੍ਰੈਸ ਬਿਆਨ ‘ਚ ਇਹ ਵੀ ਕਿਹਾ ਗਿਆ ਕਿ ਸ. ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਕਿਹਾ ਕਿ ਉਹ ਗਿਆਨੀ ਗੁਰਬਚਨ ਸਿੰਘ ਅਤੇ ਹੋਰ ਜਥੇਦਾਰਾਂ ਤੋਂ ਆਪਣੀ ਹਮਾਇਤ ਵਾਪਸ ਲੈਣ ਕਿਉਂਕਿ ਡੇਰਾ ਸਿਰਸਾ ਮੁਖੀ ਨੂੰ ਸਤੰਬਰ 2015 ‘ਚ ਬਿਨਾਂ ਮੰਗੀ ਮਾਫੀ ਦੇਣ ਕਰਕੇ ਪੰਥ ਨੇ ਉਨ੍ਹਾਂ ਜਥੇਦਾਰਾਂ ਨੂੰ ਰੱਦ ਕਰ ਦਿੱਤਾ ਸੀ। ਸ. ਮਾਨ ਨੇ ਨਾਲ ਹੀ ਇਹ ਵੀ ਕਿਹਾ ਕਿ ਇਨ੍ਹਾਂ “ਜਥੇਦਾਰਾਂ” ਨੂੰ ਰੱਦ ਕਰਨ ਤੋਂ ਅਲਾਵਾ 10 ਨਵੰਬਰ, 2015 ਨੂੰ ਚੱਬਾ ਵਿਖੇ ਹੋਏ “ਸਰਬੱਤ ਖ਼ਾਲਸਾ” ਵਲੋਂ ਚੁਣੇ ਗਏ ਜਥੇਦਾਰਾਂ ਨੂੰ ਮਾਨਤਾ ਵੀ ਦੇਵੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

June 1984 Ghallughara Samagam: SGPC Chief Kirpal Singh Badungar Meets Simranjit Singh Mann …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,