January 29, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ (28 ਜਨਵਰੀ, 2016): ਪੰਜਾਬ ਦੀਆਂ ਮਨੁੱਖੀ ਅਧਿਕਾਰਾਂ ਦੀਆਂ ਜੱਥੇਬੰਦੀਆਂ ਵੱਲੋਂ ਕੀਤੀ ਬੇਨਤੀ ‘ਤੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਜਸਟਿਸ ਕਾਟਜੂ ਕਮਿਸ਼ਨ 30 ਜਨਵਰੀ ਤੋਂ ਆਪਣੀ ਜਾਂਚ ਸ਼ੁਰੂ ਕਰਨ ਜਾ ਰਿਹਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਅਤੇ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ ਚਲਾਈ ਗੋਲੀ ਦੌਰਾਨ ਮਾਰੇ 2 ਸਿੱਖ ਨੌਜਵਾਨਾਂ ਦੀ ਮੌਤ ਮਗਰੋਂ ਕਈ ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ ਇੱਕ ਮੰਚ ‘ਤੇ ਇਕੱਠੇ ਹੋ ਕੇ ਬਣਾਏ ਜਸਟਿਸ ਕਾਟਜੂ ਮਾਰਕੰਡੇ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਜਾਂਚ ਵਿਚ ਸਹਿਯੋਗ ਦੀ ਮੰਗ ਕੀਤੀ ਗਈ ਹੈ ।
ਕਮਿਸ਼ਨ ਵੱਲੋਂ ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਐਡਵੋਕੇਟ ਨਵਕਿਰਨ ਸਿੰਘ ਤੇ ਸਾਬਕਾ ਆਈ.ਪੀ.ਐਸ. ਅਧਿਕਾਰੀ ਸਸ਼ੀ ਕਾਂਤ ਨੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਜਾਂਚ ਦੌਰਾਨ ਸਹਿਯੋਗ ਮੰਗਿਆ ।
Related Topics: Behbal Kalan Goli Kand, Bhai Harpal Singh Cheema (Dal Khalsa), Incident of Beadbi of Guru Granth Shaib at Bargar Village, Incidents Beadbi of Guru Granth Sahib, Markandey Katju