“ਕਲਗੀਆਂਵਾਲੇ ਦੀ ਛਬੀ” ਪ੍ਰੋਫੈਸਰ ਪੂਰਨ ਸਿੰਘ ਜੀ ਦਾ ਉਹ ਮਹੱਤਵਪੂਰਨ ਲੇਖ ਹੈ ਜਿਸ ਰਾਹੀਂ ਗੁਰੂ ਬਿੰਬ ਦੇ ਚਿਤਰਨ ਦੀ ਮਨਾਹੀ ਪਿਛਲੇ ਵੱਡੇ ਕਾਰਨਾਂ ਨੂੰ ਜਾਣਿਆ ਜਾ ਸਕਦਾ ਹੈ। ਅਜੋਕੇ ਸਮੇਂ ਵਿਚ ਜਦੋਂ ਕਿ ਗੁਰੂ ਬਿੰਬ ਦੇ ਚਿਤਰਣ ਦਾ ਰੁਝਾਣ ਵਪਾਰ ਦੀ ਤਾਕਤ ਨਾਲ ਮਿਲ ਕੇ ਮੂੰਹਜੋਰ ਹੁੰਦਾ ਜਾ ਰਿਹਾ ਹੈ ਤਾਂ ਪ੍ਰੋ. ਪੂਰਨ ਸਿੰਘ ਦੀ ਇਸ ਲਿਖਤ ਵਿਚਲੀ ਦ੍ਰਿਸ਼ਟੀ ਨੂੰ ਪਛਾਨਣਾ ਹੋਰ ਵੀ ਵਧੇਰੇ ਮਹੱਤਵਪੂਰਨ ਹੋ ਗਿਆ ਹੈ। ਇਸ ਲਈ ਸਿੱਖ ਸਿਆਸਤ ਵੱਲੋਂ ਇਸ ਲਿਖਤ ਦਾ ਆਵਾਜ਼ ਰੂਪ ਸਰੋਤਿਆਂ ਦੇ ਸਨਮੁਖ ਪੇਸ਼ ਹੈ। ਆਪ ਸੁਣੋਂ ਅਤੇ ਹੋਰਨਾਂ ਨਾਲ ਸਾਂਝਾ ਕਰੋ ਜੀ।