July 6, 2017 | By ਨਰਿੰਦਰ ਪਾਲ ਸਿੰਘ
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ਼ੁਰੂ ਕਰ ਦਿੱਤੀ ਗਈ ਪਰ ਇਸ ਸਮਾਗਮ ਵਿੱਚ ਤਖਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸੰਗਤਾਂ ਦੀ ਜੋਸ਼ ਭਰੀ ਸ਼ਮੂਲੀਅਤ ਦੀ ਘਾਟ ਸਾਫ ਵੇਖਣ ਨੂੰ ਮਿਲੀ। ਯਾਦਗਾਰ ਸ਼ਹੀਦਾਂ ਵਿਖੇ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ।
ਕਾਰ ਸੇਵਾ ਦੇ ਸਬੰਧ ਵਿੱਚ ਅਕਾਲ ਤਖਤ ਸਾਹਿਬ ਵਿਖੇ ਕੀਤੇ ਗਏ ਗੁਰਮਤਿ ਸਮਾਗਮ ਦੀ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ। ਉਪਰੰਤ ਗਿਆਨੀ ਗੁਰਬਚਨ ਸਿੰਘ, ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ, ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਿੱਲਾਂ ਸਿਰਾਂ ‘ਤੇ ਚੁੱਕ ਕੇ ਯਾਦਗਾਰ ਸ਼ਹੀਦਾਂ ਦੀ ਬੇਸਮੈਂਟ ਵਿਖੇ ਸਾਂਝੇ ਤੌਰ ’ਤੇ ਰੱਖੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਬਡੂੰਗਰ ਨੇ ਕਿਹਾ ਕਿ ਜੂਨ 1984 ਵਿਚ ਵਾਪਰਿਆ ਘੱਲੂਘਾਰਾ ਸਿੱਖ ਕੌਮ ਦੀ ਮਾਨਸਿਕਤਾ ਵਿਚ ਕਦੇ ਨਾ ਭੁੱਲਣ ਵਾਲਾ ਸਾਕਾ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਵੱਲੋਂ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸ਼ਹੀਦੀ ਗੈਲਰੀ ਉਸਾਰਨ ਸਬੰਧੀ ਕੀਤੀ ਗਈ ਮੰਗ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਇਸਦੇ ਨਿਰਮਾਣ ਦਾ ਫੈਸਲਾ ਕੀਤਾ। ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸ਼ਹੀਦੀ ਗੈਲਰੀ ਵਿਚ ਘੱਲੂਘਾਰੇ ਦੌਰਾਨ ਧਰਮ ਦੀ ਰੱਖਿਆ ਕਰਦਿਆਂ ਸ਼ਹਾਦਤਾਂ ਦੇਣ ਵਾਲੇ ਸੰਤ ਜਰਨੈਲ ਸਿੰਘ ਖਾਲਸਾ, ਉਨ੍ਹਾਂ ਦੇ ਸਾਥੀ ਸਿੰਘਾਂ ਅਤੇ ਦਰਸ਼ਨਾਂ ਲਈਆਂ ਆਈਆਂ ਸੰਗਤਾਂ, ਜੋ ਕਿ ਭਾਰਤੀ ਫੌਜ ਦੇ ਜ਼ੁਲਮਾਂ ਦਾ ਸ਼ਿਕਾਰ ਬਣੀਆਂ, ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ ਅਤੇ ਇਸ ਪ੍ਰਤੀ ਇਤਿਹਾਸਕ ਪੱਖਾਂ ਨੂੰ ਆਧੁਨਿਕ ਤਰੀਕੇ ਨਾਲ ਦਰਸਾਉਣ ਲਈ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਦਿਆਂ ਸ਼ਹੀਦੀ ਗੈਲਰੀ ਦੇ ਕਾਰਜ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ, ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਰਘਬੀਰ ਸਿੰਘ, ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਗੁਰਚਰਨ ਸਿੰਘ ਗਰੇਵਾਲ, ਰਜਿੰਦਰ ਸਿੰਘ ਮਹਿਤਾ, ਅਜਾਇਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਹਰਚਰਨ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਅਮੀਰ ਸਿੰਘ ਜਵੱਦੀਕਲਾਂ, ਬਾਬਾ ਗੁਰਭੇਜ ਸਿੰਘ ਖਜਾਲਾ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਬਾਬਾ ਸੁਧ ਸਿੰਘ ਲੰਗਰਾਂ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ, ਬਾਬਾ ਮੇਜਰ ਸਿੰਘ ਵਾਂ, ਬਾਬਾ ਅਮਰੀਕ ਸਿੰਘ ਪਟਿਆਲਾ, ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ, ਭਾਈ ਗੁਰਨਾਮ ਸਿੰਘ ਬੰਡਾਲਾ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਕੰਵਲਜੀਤ ਸਿੰਘ, ਬਾਬਾ ਸਤਨਾਮ ਸਿੰਘ ਜੱਫਰਵਾਲ, ਮਹੰਤ ਰਘੂਮੁਨੀ ਉਦਾਸੀ ਅਖਾੜਾ, ਬਾਬਾ ਸਵਰਨਜੀਤ ਸਿੰਘ, ਦਲ ਖਾਲਸਾ ਦੇ ਕੰਵਰਪਾਲ ਸਿੰਘ ਬਿੱਟੂ, ਜਸਬੀਰ ਸਿੰਘ ਖਡੂੰਰ, ਸਰਬਜੀਤ ਸਿੰਘ ਘੁਮਾਣ, ਭਾਈ ਮੋਹਕਮ ਸਿੰਘ, ਪਰਮਜੀਤ ਸਿੰਘ ਜਿਜੇਆਣੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਸੁਖਚੈਨ ਸਿੰਘ ਗੋਪਾਲਾ, ਭਾਈ ਰਣਜੀਤ ਸਿੰਘ ਵਿਦਿਆਰਥੀ ਦਮਦਮੀ ਟਕਸਾਲ, ਗਿਆਨੀ ਸਿਮਰਨਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਟੋਨੀ, ਭਾਈ ਮਲਕੀਅਤ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਸੁਖਦੇਵ ਸਿੰਘ ਨਾਗੋਕੇ, ਜੱਸਾ ਸਿੰਘ ਮੰਡਿਆਲਾ, ਪ੍ਰਿੰਸੀਪਲ ਸੂਬਾ ਸਿੰਘ, ਮਹੰਤ ਈਸ਼ਵਰ ਅਨੰਦ ਉਦਾਸੀ ਅਖਾੜਾ, ਭਗਵੰਤ ਸਿੰਘ ਸਿਆਲਕਾ, ਗੁਰਪ੍ਰੀਤ ਸਿੰਘ ਝੱਬਰ, ਗੁਰਬਚਨ ਸਿੰਘ ਕਰਮੂੰਵਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਜਗਤਾਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਬਿਜੈ ਸਿੰਘ, ਸੁਲੱਖਣ ਸਿੰਘ ਤੇ ਗੁਰਿੰਦਰ ਸਿੰਘ ਮੈਨੇਜਰ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਫੈਡਰੇਸ਼ਨ ਆਗੂ ਭਾਈ ਪਰਮਜੀਤ ਸਿੰਘ ਖਾਲਸਾ, ਅਮਰਜੀਤ ਸਿੰਘ ਢੋਟ, ਭਾਈ ਜਸਪਾਲ ਸਿੰਘ ਮੁੰਬਈ, ਭਾਈ ਹਰਭਜਨ ਸਿੰਘ ਪੱਪੂ, ਭਾਈ ਹੀਰਾ ਸਿੰਘ ਕੈਨੇਡਾ, ਭਾਈ ਅਮਨਦੀਪ ਸਿੰਘ ਯੂ.ਐਸ.ਏ., ਭਾਈ ਹਰਵਿੰਦਰ ਸਿੰਘ ਮੁੰਬਈ, ਸ. ਅਮਰੀਕ ਸਿੰਘ ਬਿੱਟਾ, ਜਥੇਦਾਰ ਸੁਖਦੇਵ ਸਿੰਘ ਅਨੰਦਪੁਰ, ਭਾਈ ਨਵਤੇਜ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਬਾਬਾ ਅਜੀਤ ਸਿੰਘ, ਜਥੇਦਾਰ ਜਰਨੈਲ ਸਿੰਘ, ਭਾਈ ਗੁਰਪ੍ਰੀਤ ਸਿੰਘ ਪੀ.ਏ., ਭਾਈ ਪਰਣਾਮ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰੋ: ਸਰਚਾਂਦ ਸਿੰਘ ਆਦਿ ਹਾਜ਼ਰ ਸਨ।
ਸ਼ਹੀਦੀ ਗੈਲਰੀ ਦੀ ਕਾਰ ਸੇਵਾ ਨਾਲ ਸਬੰਧਤ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਨੇ ਸ਼ਮੂਲੀਅਤ ਸਬੰਧੀ ਆਪਣੇ ਸਟਾਫ ਨੂੰ ਕੋਈ ਆਦੇਸ਼ ਨਹੀਂ ਕੀਤਾ।
ਸਬੰਧਤ ਖ਼ਬਰ:
ਅਕਾਲ ਤਖ਼ਤ ਸਾਹਿਬ ਦੇ ਨੇੜੇ ਸ਼ਹੀਦ ਗੈਲਰੀ ਦਾ ਕੰਮ 6 ਜੁਲਾਈ ਤੋਂ ਹੋਏਗਾ ਸ਼ੁਰੂ …
Related Topics: Army Attack on Akal Takhat Sahib, Damdami Taksal, Harnam Singh Dhumma, Shaheedi Gallary 1984, Shiromani Gurdwara Parbandhak Committee (SGPC), ਜੂਨ 1984 ਫੌਜੀ ਹਮਲਾ ( Indian Army Attack on Sri Darbar Sahib)