ਸਿੱਖ ਖਬਰਾਂ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਵੀਆਂ ਦੂਰਬੀਨਾਂ ਲੱਗੀਆਂ, ਡੇਰਾ ਬਾਬਾ ਨਾਨਕ ਨੂੰ ਮਿਲੇਗੀ ਵਿਰਾਸਤੀ ਦਿੱਖ

February 1, 2019 | By

ਸ੍ਰੀ ਕਰਤਾਰਪੁਰ ਸਾਹਿਬ: ਪਾਕਿਸਤਾਨ ਦੀ ਸਰਹੱਦ ‘ਚ ਪੈਂਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਰੋਵਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਭਾਰਤੀ ਸਰਹੱਦ ਦੇ ਏਧਰਲੇ ਪਾਸੇ ਡੇਰਾ ਬਾਬਾ ਨਾਨਕ ਕੋਲ ਬਣੇ ਦਰਸ਼ਨੀ ਥੜ੍ਹੇ ‘ਤੇ ਤਿੰਨ ਨਵੀਆਂ ਦੂਰਬੀਨਾਂ ਲਗਾਈਆਂ ਗਈਆਂ ਹਨ ਇਨ੍ਹਾਂ ਦੂਰਬੀਨਾਂ ਦਾ ੳਦਘਾਟਨ ਜੇਲ੍ਹ ਤੇ ਸਾਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ।

 

ਸੰਗਤ ਦੇ ਦਰਸ਼ਨਾਂ ਲਈ ਪਹਿਲਾਂ ਲੱਗੀ ਦੂਰਬੀਨ ਦੀ ਦਿਸਣ ਹੱਦ ਘੱਟ ਸੀ ਅਤੇ ਧੁੰਦ ਪੈਣ ਨਾਲ ਹੋਰ ਵੀ ਘੱਟ ਗਈ ਸੀ। ਵੱਡੀ ਗਿਣਤੀ ਵਿਚ ਸੰਗਤਾਂ ਦੂਰੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਲੱਗੀਆਂ ਹਨ ਇਸ ਲਈ ਤਿੰਨ ਨਵੀਆਂ ਦੂਰਬੀਨਾਂ ਲਗਾਈਆਂ ਗਈਆਂ ਹਨ।

ਡੇਰਾ ਬਾਬਾ ਨਾਨਕ ਨੂੰ ਦਿੱਤੀ ਜਾਵੇਗੀ ਵਿਰਾਸਤੀ ਦਿੱਖ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲਾਂਘਾ ਬਣਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਡੇਰਾ ਬਾਬਾ ਨਾਨਕ ਨੂੰ ਵਿਰਾਸਤੀ ਦਿੱਖ ਦੇਣ ਦਾ ਕਾਰਜ ਸ਼ੁਰੂ ਕਰ ਦਿੱਤੀ ਹੈ। ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਦੀ ਆਰਟੀਟੈਕਟ ਟੀਮ ਅੱਜ ਦੂਸਰੇ ਦਿਨ ਇੱਥੇ ਸਰਵੇ ਕਰਨ ਆਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: