ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਖਡੂਰ ਸਾਹਿਬ ਉੱਪ ਚੋਣਾਂ: ਅੱਜ ਪੈਣਗੀਆਂ ਵੋਟਾਂ ਅਤੇ 16 ਫਰਵਰੀ ਨੂੰ ਹੋਵੇਗੀ ਗਿਣਤੀ

February 13, 2016 | By

ਤਰਨ ਤਾਰਨ ( 12 ਫਰਵਰੀ, 2016): ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਉੱਪ ਚੋਣ ਲਈ ਅੱਜ ਵੋਟਾਂ ਪੈਣਗੀਆਂ ਅਤੇ 16 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਇਸ ਹਲਕੇ ਦੇ ਕੁੱਲ 1,87,184 ਵੋਟਰ ਚੋਣ ਮੈਦਾਨ ਵਿਚ ਨਿੱਤਰੇ 7 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ । ਹਲਕਾ ਖਡੂਰ ਸਾਹਿਬ ਦੀ ਜ਼ਿਮਨੀ ਚੋਣ ‘ਚ ਭਾਵੇਂ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਸ਼੍ਰੋ੍ਰਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸਮੇਤ 7 ਉਮੀਦਵਾਰ
ਚੋਣ ਮੈਦਾਨ ‘ਚ ਹਨ ।ਭਾਰਤ ਚੋਣਾਂ ਰਾਹੀਂ ਸਰਕਾਰ ਚੁਣਨ ਵਾਲਾ ਸਭ ਤੋਂ ਵੱਡਾ ਲੋਕਤੰਤਰ ਮੰਨਿਆ ਜਾਂਦਾ ਹੈ, ਪਰ ਇਥੇ ਦੀ ਚੋਣ ਪ੍ਰਕਿਰਿਆ ਵੱਡੇ ਪੱਧਰ ਉੱਤੇ ਧਾਂਦਲੀਆਂ, ਵੇਖ-ਖਰੀਦ, ਨਸ਼ੇ ਦੀ ਸ਼ਿਕਾਰ ਹੁੰਦੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ. ਰਵਿੰਦਰ ਸਿੰਘ ਬ੍ਰਹਮਪੁਰਾ ਤੇ 6 ਆਜ਼ਾਦ ਉਮੀਦਵਾਰ ਭੁਪਿੰਦਰ ਸਿੰਘ ਬਿੱਟੂ, ਹਰਜੀਤ ਸਿੰਘ, ਅਨੰਤਜੀਤ ਸਿੰਘ ਸੰਧੂ, ਸੁਖਦੇਵ ਸਿੰਘ, ਪੂਰਨ ਸਿੰਘ ਸ਼ੇਖ ਅਤੇ ਸੁਮੇਲ ਸਿੰਘ ਸਿੱਧੂ ਚੋਣ ਮੈਦਾਨ ‘ਚ ਹਨ । ਅੱਜ ਪੈ ਰਹੀਆਂ ਵੋਟਾਂ ‘ਚ 98498 ਮਰਦ ਤੇ 88681 ਔਰਤਾਂ ਆਪਣੀ ਵੋਟ ਦਾ ਇਸਤੇਮਾਲ ਕਰਨਗੇ ।

ਇਸ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਦੇ ਮੁਕਾਬਲੇ ਭਾਵੇਂ ਕੋਈ ਮੁੱਖ ਰਾਜਨੀਤਕ ਪਾਰਟੀ ਦਾ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਹੈ ਪਰ ਫਿਰ ਵੀ ਦੋ ਆਜ਼ਾਦ ਉਮੀਦਵਾਰਾਂ ਭੁਪਿੰਦਰ ਸਿੰਘ ਬਿੱਟੂ ਤੇ ਸੁਮੇਲ ਸਿੰਘ ਸਿੱਧੂ ਨੇ ਬ੍ਰਹਮਪੁਰਾ ਨੂੰ ਸਖਤ ਚੁਣੌਤੀ ਦਿੱਤੀ ਹੈ ਜਿਸ ਕਾਰਨ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀ, ਮੁੱਖ ਸੰਸਦੀ ਸਕੱਤਰ, ਵਿਧਾਇਕ ਤੇ ਵੱਖ-ਵੱਖ ਜ਼ਿਲਿ੍ਹਆਂ ਦੇ ਅਕਾਲੀ ਆਗੂ ਪਿਛਲੇ 15 ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਚੋਣ ਮੀਟਿੰਗਾਂ ਕਰਕੇ ਵੋਟਰਾਂ ਨੂੰ ਅਕਾਲੀ ਪਾਰਟੀ ਦੇ ਹੱਕ ‘ਚ ਵੋਟਾਂ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ ।

ਸਨਿਚਰਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਤੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 16 ਫਰਵਰੀ ਨੂੰ ਹੋਵੇਗਾ । ਜ਼ਿਮਨੀ ਚੋਣ ਸਬੰਧੀ ਲੋਕਾਂ ਵਿਚ ਘੱਟ ਉਤਸ਼ਾਹ ਪਾਏ ਜਾਣ ਕਾਰਨ ਘੱਟ ਵੋਟਾਂ ਪੈਣ ਦੇ ਆਸਾਰ ਨਜ਼ਰ ਆ ਰਹੇ ਹਨ ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਚੁੱਕੇ ਭਾਈ ਬਲਦੀਪ ਸਿੰਘ ਅਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਨ, ਪਰ ਉਨ੍ਹਾਂ ਦੇ ਕਾਗਜ਼ ਰੱਦ ਹੋ ਗਏ ਸਨ। ਭਾਈ ਬਲਦੀਪ ਸਿੰਘ ਦਾ ਦੋਸ਼ ਹੈ ਕਿ ਬਾਦਲ ਸਰਕਾਰ ਨੇ ਹਾਰ ਤੋਂ ਡਰਦਿਆਂ ਉਨ੍ਹਾਂ ਦੇ ਕਾਗਜ਼ ਰੱਦ ਕਰਵਾਏ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,