ਸ੍ਰੀ ਅਨੰਦਪੁਰ ਸਾਹਿਬ (12 ਅਪ੍ਰੈਲ, 2015): ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲਣ ਵਾਲੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਆਰੰਭਤਾ ਕੀਤੀ ਗਈ । ਇਸ ਪਾਵਨ ਅਤੇ ਇਤਿਹਾਸਕ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅਤੇ ਹੋਰ ਧਾਰਮਿਕ ਸਮਾਗਮਾਂ ਦੀ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਕੀਤੀ ।
ਉਪਰੰਤ ਗਿਆਨੀ ਮੱਲ ਸਿੰਘ ਨੇ ਦੱਸਿਆ ਕਿ ਤਖ਼ਤ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸਬੰਧੀ ਚੱਲਣ ਵਾਲੇ ਸਮਾਗਮਾਂ ‘ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਣਾ ਕਰਨਗੇ ।
ਗਿਆਨੀ ਮੱਲ ਸਿੰਘ ਨੇ ਦੱਸਿਆ ਕਿ ਉਕਤ ਸਮਾਗਮਾਂ ਦੌਰਾਨ ਤਖ਼ਤ ਸਾਹਿਬ ਵਿਖੇ ਹਰ ਰੋਜ਼ ‘ਅੰਮਿ੍ਤ ਦਾ ਬਾਟਾ’ ਤਿਆਰ ਕੀਤਾ ਜਾਵੇਗਾ ਅਤੇ ਅੰਮਿ੍ਤ ਅਭਿਲਾਸੀਆਂ ਨੂੰ ਅੰਮਿ੍ਤਪਾਨ ਕਰਵਾਇਆ ਜਾਵੇਗਾ ।
ਉਨ੍ਹਾਂ ਖ਼ਾਲਸਾ ਸਾਜਨਾ ਦਿਵਸ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸਾਹਿਬ ਵਿਖੇ ਸਾਰੇ ਪ੍ਰਬੰਧ ਕਰ ਲਏ ਗਏ ਹਨ । ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਮੀਤ ਸਕੱਤਰ ਜਗੀਰ ਸਿੰਘ, ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ, ਵਧੀਕ ਮੈਨੇਜਰ ਰਣਬੀਰ ਸਿੰਘ, ਆਦਿ ਹਾਜ਼ਰ ਸਨ