Site icon Sikh Siyasat News

ਲਾਲਾ ਲਾਜਪਤ ਰਾਏ ਬਾਰੇ ਛਿੜਿਆ ਵਿਵਾਦ ਇਤਿਹਾਸਕ ਤੱਥਾਂ ਦੀ ਰੋਸ਼ਨੀ ਵਿਚ

(ਹੇਠਾਂ ਰਜਿੰਦਰ ਸਿੰਘ ਰਾਹੀ ਦੇ ਲਾਲਾ ਲਾਜਪਤ ਰਾਏ ਦੀ ਭੂਮਿਕਾ ਅਤੇ ਮੌਤ ਬਾਰੇ ਛਿੜਟ ਵਿਵਾਦ ਸੰਬੰਧੀ ਡੂੰਘੀ ਖੋਜ ਤੋਂ ਬਾਅਦ ਤਿਆਰੇ ਕੀਤੇ ਗਏ ਖਾਸ ਲੇਖ ਦਾ ਕੁਝ ਹਿੱਸਾ ਛਾਪਿਆ ਜਾ ਰਿਹਾ ਹੈ। ਇਸ ਪੂਰਾ ਲੇਖ ‘ਅੰਮ੍ਰਿਤਸਰ ਟਾਈਮਜ਼’ ਨੇ 22 ਜੁਲਾਈ, 2010 ਤੋਂ 27 ਜੁਲਾਈ 2010 ਵਾਲੇ ਅੰਕ ਵਿੱਚ ਛਾਪਿਆ ਹੈ। ਤੁਸੀਂ ਹੇਠਾਂ ਦਿੱਤੇ ਬਿਜਲ-ਪਤੇ ਤੋਂ ਇਹ ‘ਅੰਮ੍ਰਿਤਸਰ ਟਾਈਮਜ਼’ ਦਾ ਇਹ ਪੂਰਾ ਲੇਖ ਹਾਸਿਲ ਕਰ ਸਕਦੇ ਹੋ: ਸੰਪਾਦਕ)
ਲਾਲ ਲਾਜਪਤ ਰਾਏ ਦੇ ਬਾਰੇ ਵਿਚ ਬੱਬੂ ਮਾਨ ਵੱਲੋਂ ਗਾਏ ਇਕ ਗੀਤ ਨੂੰ਼ ਲੈ ਕੇ ਤਿੱਖਾ ਵਾਦ-ਵਿਵਾਦ ਪੈਦਾ ਹੋ ਗਿਆ ਹੈ। ਇਸ ਵਿਵਾਦ ਵਿਚ ਜਿਹੜਾ ਮੁੱਖ ਸੁਆਲ ਉਭਰ ਕੇ ਸਾਹਮਣੇ ਆਇਆ ਹੈ ਉਹ ਇਹ ਹੈ ਕਿ ਲਾਲਾ ਜੀ ਦੀ ਮੌਤ ਦੀ ਅਸਲੀ ਵਜ੍ਹਾ ਕੀ ਬਣੀ ਸੀ? ਭਾਵ ਕੀ ਇਹ ਮੌਤ ਲਾਲਾ ਜੀ ਨੂੰ ਵੱਜੀਆਂ ਕਹੀਆਂ ਜਾਂਦੀਆਂ ਲਾਠੀਆਂ ਦੀ ਵਜ੍ਹਾ ਕਰਕੇ ਹੋਈ ਸੀ ਜਾਂ ਕਈ ਦਿਨਾਂ ਬਾਅਦ ਜਾ ਕੇ ਲਾਲਾ ਜੀ ਨੂੰ ਪਏ ਦਿਲ ਦੇ ਦੌਰੇ ਕਰਕੇ ਹੋਈ ਸੀ? ਇਸ ਮਾਮਲੇ ਵਿਚ ਸਮਝਣ ਵਾਲੀ ਗੱਲ ਇਹ ਹੈ ਕਿ ਇਸ ਵਿਵਾਦ ਲਈ ਨਿਰੋਲ ਬੱਬੂ ਮਾਨ ਨੂੰ ਦੋਸ਼ੀ ਕਰਾਰ ਨਹੀਂ ਦਿੱਤਾ ਜਾ ਸਕਦਾ।
ਜੇਕਰ ਇਸ ਵਿਵਾਦ ਦਾ ਇਤਿਹਾਸ ਵਿਚ ਕੋਈ ਨਿੱਗਰ ਅਧਾਰ ਮੌਜੂਦ ਨਾ ਹੁੰਦਾ, ਅਤੇ ਨਾਲ ਹੀ ਜੇਕਰ ਇਸ ਦੀ ਵਰਤਮਾਨ ਰਾਜਸੀ ਯਥਾਰਥ ਨਾਲ ਤੰਦ ਨਾ ਜੁੜੀ ਹੁੰਦੀ, ਤਾਂ ਮਹਿਜ਼ ਇਕ ਗੀਤ ਨੇ ਏਡਾ ਤੂਫ਼ਾਨ ਖੜ੍ਹਾ ਨਹੀਂ ਸੀ ਕਰ ਦੇਣਾ। ਮੇਰੀ ਜਾਚੇ ਸਾਡੇ ਦਾਨਸ਼ਵਰ ਵਰਗ ਦੀ ਇਤਿਹਾਸਕ ਤੱਥਾਂ ਬਾਰੇ ਅਗਿਆਨਤਾ ਇਸ ਵਿਵਾਦ ਦਾ ਇਕ ਵੱਡਾ ਕਾਰਨ ਹੋ ਨਿਬੜੀ ਹੈ। ਉਨ੍ਹਾਂ ਦਾ ਪ੍ਰਤੀਕਰਮ ਇਤਿਹਾਸਕ ਤੱਥਾਂ ਉਤੇ ਅਧਾਰਤ ਨਹੀਂ, ਬਲਕਿ ਨਿਰੋਲ ਮਨੋ-ਭਾਵਾਂ ਉਤੇ ਅਧਾਰਤ ਹੈ। ਪ੍ਰਸਿੱਧ ਖੇਡ ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਦਾ ਪੰਜਾਬੀ ਟ੍ਰਿਬਿਊਨ ਵਿਚ ਛਪਿਆ ਲੇਖ ਇਸ ਦੀ ਸਟੀਕ ਉਦਾਹਰਣ ਹੈ। ਇਤਿਹਾਸ ਦੇ ਅਜਿਹੇ ਪੇਚੀਦਾ ਮਸਲੇ ਕਦੇ ਵੀ ਨਿਰੋਲ ਮਨੋ-ਭਾਵਾਂ ਨਾਲ ਹੱਲ ਨਹੀਂ ਹੋਇਆ ਕਰਦੇ। ਖਾਸ ਕਰਕੇ ਉਦੋਂ ਜਦੋਂ ਮਨੋ-ਭਾਵਾਂ ਵੀ ਪੂਰੀਆਂ ਸ਼ੁੱਧ ਨਾ ਹੋਣ, ਸਗੋਂ ਉਨ੍ਹਾਂ ਵਿਚ ਗਰਜ਼ਾਂ ਦੀ ਜੂਠ ਰਲੀ ਹੋਵੇ। ਇਹ ਗੱਲ ਜਸਵੰਤ ਸਿੰਘ ਕੰਵਲ ਦੇ ਹਥਲੀ ਲਿਖਤ ਵਿਚ ਦਿਤੇ ਗਏ ਇਕ ਹਵਾਲੇ ਤੋਂ ਸਵੈ ਪ੍ਰਤੱਖ ਹੋ ਜਾਂਦੀ ਹੈ।
ਇਸ ਵਿਵਾਦ ਦੇ ਪ੍ਰਸੰਗ ਵਿਚ ਸਮਝਣ ਵਾਲੀ ਸਭ ਨਾਲੋਂ ਅਹਿਮ ਗੱਲ ਇਹ ਹੈ ਕਿ ਜਿੰਨਾ ਚਿਰ ਭਾਰਤ ਦੀ ਆਜ਼ਾਦੀ ਦੇ ਸੰਗਰਾਮ ਅੰਦਰ ਲਾਲ ਲਾਜਪਤ ਰਾਏ ਦੇ ਰਾਜਸੀ ਰੋਲ ਦਾ ਸਹੀ ਮੁਲਾਂਕਣ ਨਹੀਂ ਕੀਤਾ ਜਾਂਦਾ, ਉਨਾ ਚਿਰ ਉਸਦੀ ਮੌਤ ਦੇ ਕਾਰਨਾਂ ਬਾਰੇ ਵਿਵਾਦ ਦੀ ਸਹੀ ਸਮਝ ਨਹੀਂ ਪੈ ਸਕਦੀ। ਲਾਲੇ ਬਾਰੇ ਹੁਣ ਤਕ ਸਰਕਾਰੀ ਪੱਧਰ ‘ਤੇ ਜੋ ਪ੍ਰਚਾਰਿਆ ਗਿਆ ਹੈ (ਪਾਠ ਪੁਸਤਕਾਂ ਤੋਂ ਲੈ ਕੇ ਇਤਿਹਾਸ ਦੀਆਂ ਕਿਤਾਬਾਂ ਤਕ), ਉਹ ਇਹ ਹੈ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਮੋਢੀ ਆਗੂਆਂ ਵਿਚੋਂ ਇਕ, ਅਡੋਲ ਦੇਸ਼ਭਗਤ, ਸੁ਼ੱਧ ਰਾਸ਼ਟਰਵਾਦੀ ਤੇ ਨਿਧੜਕ ਸੰਗਰਾਮੀਆ ਸੀ। ਪਰ ਇਸ ਸਰਕਾਰੀ ਦਾਅਵੇ ਨੂੰ ਅੱਖਾਂ ਮੀਚ ਕੇ ਪਰਵਾਨ ਕਰ ਲੈਣ ਦੀ ਬਜਾਇ, ਇਸ ਨੂੰ ਇਤਿਹਾਸਕ ਸੱਚ ਦੀ ਰੋਸ਼ਨੀ ਵਿਚ ਪਰਖਣਾ ਜਰੂਰੀ ਹੈ। ਸੋ ਆਓ ਇਤਿਹਾਸਕ ਤੱਥਾਂ ਉਤੇ ਇਕ ਉਡਦੀ ਨਜ਼ਰ ਮਾਰੀਏ।
……
ਸਾਕਾ ਨਨਕਾਣਾ ਸਾਹਿਬ ਦੌਰਾਨ ਲਾਲਾ ਲਾਜਪਤ ਰਾਏ ਦਾ ਸਿੱਖ-ਦੁਸ਼ਮਣ ਰੋਲ
ਜਦੋਂ ਸਿੱਖ ਪੰਥ ਅੰਦਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਮਹੰਤ ਨਰੈਣ ਦਾਸ ਦਾ ਕਬਜਾ ਤੋੜ ਕੇ ਉਸ  ਪੰਥਕ ਪ੍ਰਬੰਧ ਹੇਠ ਲਿਆਉਣ ਦੀ ਗੱਲ ਚੱਲੀ ਤਾਂ ਜਿਹੜੇ ਜਿਹੜੇ ਵਿਅਕਤੀ ਮਹੰਤ ਦੀ ਮਦਦ ਅਤੇ ਪੰਥ ਦੇ ਵਿਰੋਧ ਵਿਚ ਆ ਨਿਤਰੇ, ਉਨ੍ਹਾਂ ਵਿਚੋਂ ਇਕ ਲਾਲਾ ਲਾਜਪਤ ਰਾਏ ਵੀ ਸੀ। ਸ. ਗੁਰਬਖਸ਼ ਸਿੰਘ ਸਮਸ਼ੇਰ ਝੁਬਾਲੀਏ ਨੇ ਸਾਕਾ ਨਨਕਾਣਾ ਸਾਹਿਬ ਬਾਰੇ ਬਹੁਤ ਹੀ ਮਿਹਨਤ ਨਾਲ ਤਿਆਰ ਕੀਤੀ ਇਕ ਖੋਜ ਭਰਪੂਰ ਰਿਪੋਰਟ, ਜੋ 1938 ਵਿਚ ਕਿਤਾਬ ਦੇ ਰੂਪ ਵਿਚ ਛਪੀ ਸੀ ਅਤੇ ਜਿਸ  ਪਿੱਛੇ ਜਿਹੇ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛਾਪਿਆ ਹੈ, ਵਿਚ ਇਹ ਖੁਲਾਸਾ ਕੀਤਾ ਸੀ:
(ਮਹੰਤ ਨਰੈਣ ਦਾਸ ਵੱਲੋਂ) ਲਾਲਾ ਲਾਜਪਤ ਰਾਏ ਦੇ ਬੰਦੇ ਮਾਤਰਮ ਅਖਬਾਰ  50000 ਰੁਪਿਆ ਦਿੱਤਾ ਗਿਆ ਸੀ। ਜਿਸ ਦੇ ਕਾਰਨ ਉਸ ਨੇ ਗਲਤ ਫਹਿਮੀ ਪੈਦਾ ਕਰਨ ਵਾਲੇ ਨੋਟ ਲਿਖੇ। ਦੂਜਾ ਲਾਲਾ ਜੀ ਨਾਲ ਇਹ ਫੈਸਲਾ ਹੋਇਆ ਸੀ ਕਿ (ਜਨਮ ਅਸਥਾਨ ਦੇ ਪ੍ਰਬੰਧ ਲਈ) ਇਕ ਟਰੱਸਟ ਬਣਾਇਆ ਜਾਵੇਗਾ ਜਿਸ ਦੇ ਪ੍ਰਧਾਨ ਲਾਲਾ ਜੀ ਹੋਣਗੇ। ਮਹੰਤ  ਗੁਾਰਾ ਦੇ ਕੇ ਬਾਕੀ ਰੁਪਿਆ ਨੈਨਲ ਯੂਨੀਵਰਸਿਟੀ ਤੇ ਪੁਲੀਟੀਕਲ ਕੰਮਾਂ ‘ਤੇ ਖਰਚ ਕੀਤਾ ਜਾਵੇਗਾ। (ਸਫਾ 129)
ਪੂਰਾ ਲੇਖ ਹਾਸਿਲ ਕਰੋ:
(1) ਧੋਾਨਲੋੳਦ ਫਧਢ
(2) ਧੋਾਨਲੋੳਦ ਧਝੂੜ

(ਹੇਠਾਂ ਰਜਿੰਦਰ ਸਿੰਘ ਰਾਹੀ ਦੇ ਲਾਲਾ ਲਾਜਪਤ ਰਾਏ ਦੀ ਭੂਮਿਕਾ ਅਤੇ ਮੌਤ ਬਾਰੇ ਛਿੜਟ ਵਿਵਾਦ ਸੰਬੰਧੀ ਡੂੰਘੀ ਖੋਜ ਤੋਂ ਬਾਅਦ ਤਿਆਰੇ ਕੀਤੇ ਗਏ ਖਾਸ ਲੇਖ ਦਾ ਕੁਝ ਹਿੱਸਾ ਛਾਪਿਆ ਜਾ ਰਿਹਾ ਹੈ। ਇਸ ਪੂਰਾ ਲੇਖ ‘ਅੰਮ੍ਰਿਤਸਰ ਟਾਈਮਜ਼’ ਨੇ 22 ਜੁਲਾਈ, 2010 ਤੋਂ 27 ਜੁਲਾਈ 2010 ਵਾਲੇ ਅੰਕ ਵਿੱਚ ਛਾਪਿਆ ਹੈ। ਤੁਸੀਂ ਹੇਠਾਂ ਦਿੱਤੇ ਬਿਜਲ-ਪਤੇ ਤੋਂ ਇਹ ‘ਅੰਮ੍ਰਿਤਸਰ ਟਾਈਮਜ਼’ ਦਾ ਇਹ ਪੂਰਾ ਲੇਖ ਹਾਸਿਲ ਕਰ ਸਕਦੇ ਹੋ: ਸੰਪਾਦਕ)

ਲਾਲ ਲਾਜਪਤ ਰਾਏ ਦੇ ਬਾਰੇ ਵਿਚ ਬੱਬੂ ਮਾਨ ਵੱਲੋਂ ਗਾਏ ਇਕ ਗੀਤ ਨੂੰ ਲੈ ਕੇ ਤਿੱਖਾ ਵਾਦ-ਵਿਵਾਦ ਪੈਦਾ ਹੋ ਗਿਆ ਹੈ। ਇਸ ਵਿਵਾਦ ਵਿਚ ਜਿਹੜਾ ਮੁੱਖ ਸੁਆਲ ਉਭਰ ਕੇ ਸਾਹਮਣੇ ਆਇਆ ਹੈ ਉਹ ਇਹ ਹੈ ਕਿ ਲਾਲਾ ਜੀ ਦੀ ਮੌਤ ਦੀ ਅਸਲੀ ਵਜ੍ਹਾ ਕੀ ਬਣੀ ਸੀ? ਭਾਵ ਕੀ ਇਹ ਮੌਤ ਲਾਲਾ ਜੀ ਨੂੰ ਵੱਜੀਆਂ ਕਹੀਆਂ ਜਾਂਦੀਆਂ ਲਾਠੀਆਂ ਦੀ ਵਜ੍ਹਾ ਕਰਕੇ ਹੋਈ ਸੀ ਜਾਂ ਕਈ ਦਿਨਾਂ ਬਾਅਦ ਜਾ ਕੇ ਲਾਲਾ ਜੀ ਨੂੰ ਪਏ ਦਿਲ ਦੇ ਦੌਰੇ ਕਰਕੇ ਹੋਈ ਸੀ? ਇਸ ਮਾਮਲੇ ਵਿਚ ਸਮਝਣ ਵਾਲੀ ਗੱਲ ਇਹ ਹੈ ਕਿ ਇਸ ਵਿਵਾਦ ਲਈ ਨਿਰੋਲ ਬੱਬੂ ਮਾਨ ਨੂੰ ਦੋਸ਼ੀ ਕਰਾਰ ਨਹੀਂ ਦਿੱਤਾ ਜਾ ਸਕਦਾ।

ਜੇਕਰ ਇਸ ਵਿਵਾਦ ਦਾ ਇਤਿਹਾਸ ਵਿਚ ਕੋਈ ਨਿੱਗਰ ਅਧਾਰ ਮੌਜੂਦ ਨਾ ਹੁੰਦਾ, ਅਤੇ ਨਾਲ ਹੀ ਜੇਕਰ ਇਸ ਦੀ ਵਰਤਮਾਨ ਰਾਜਸੀ ਯਥਾਰਥ ਨਾਲ ਤੰਦ ਨਾ ਜੁੜੀ ਹੁੰਦੀ, ਤਾਂ ਮਹਿਜ਼ ਇਕ ਗੀਤ ਨੇ ਏਡਾ ਤੂਫ਼ਾਨ ਖੜ੍ਹਾ ਨਹੀਂ ਸੀ ਕਰ ਦੇਣਾ। ਮੇਰੀ ਜਾਚੇ ਸਾਡੇ ਦਾਨਸ਼ਵਰ ਵਰਗ ਦੀ ਇਤਿਹਾਸਕ ਤੱਥਾਂ ਬਾਰੇ ਅਗਿਆਨਤਾ ਇਸ ਵਿਵਾਦ ਦਾ ਇਕ ਵੱਡਾ ਕਾਰਨ ਹੋ ਨਿਬੜੀ ਹੈ। ਉਨ੍ਹਾਂ ਦਾ ਪ੍ਰਤੀਕਰਮ ਇਤਿਹਾਸਕ ਤੱਥਾਂ ਉਤੇ ਅਧਾਰਤ ਨਹੀਂ, ਬਲਕਿ ਨਿਰੋਲ ਮਨੋ-ਭਾਵਾਂ ਉਤੇ ਅਧਾਰਤ ਹੈ। ਪ੍ਰਸਿੱਧ ਖੇਡ ਲਿਖਾਰੀ ਪ੍ਰਿੰਸੀਪਲ ਸਰਵਣ ਸਿੰਘ ਦਾ ਪੰਜਾਬੀ ਟ੍ਰਿਬਿਊਨ ਵਿਚ ਛਪਿਆ ਲੇਖ ਇਸ ਦੀ ਸਟੀਕ ਉਦਾਹਰਣ ਹੈ। ਇਤਿਹਾਸ ਦੇ ਅਜਿਹੇ ਪੇਚੀਦਾ ਮਸਲੇ ਕਦੇ ਵੀ ਨਿਰੋਲ ਮਨੋ-ਭਾਵਾਂ ਨਾਲ ਹੱਲ ਨਹੀਂ ਹੋਇਆ ਕਰਦੇ। ਖਾਸ ਕਰਕੇ ਉਦੋਂ ਜਦੋਂ ਮਨੋ-ਭਾਵਾਂ ਵੀ ਪੂਰੀਆਂ ਸ਼ੁੱਧ ਨਾ ਹੋਣ, ਸਗੋਂ ਉਨ੍ਹਾਂ ਵਿਚ ਗਰਜ਼ਾਂ ਦੀ ਜੂਠ ਰਲੀ ਹੋਵੇ। ਇਹ ਗੱਲ ਜਸਵੰਤ ਸਿੰਘ ਕੰਵਲ ਦੇ ਹਥਲੀ ਲਿਖਤ ਵਿਚ ਦਿਤੇ ਗਏ ਇਕ ਹਵਾਲੇ ਤੋਂ ਸਵੈ ਪ੍ਰਤੱਖ ਹੋ ਜਾਂਦੀ ਹੈ।

ਇਸ ਵਿਵਾਦ ਦੇ ਪ੍ਰਸੰਗ ਵਿਚ ਸਮਝਣ ਵਾਲੀ ਸਭ ਨਾਲੋਂ ਅਹਿਮ ਗੱਲ ਇਹ ਹੈ ਕਿ ਜਿੰਨਾ ਚਿਰ ਭਾਰਤ ਦੀ ਆਜ਼ਾਦੀ ਦੇ ਸੰਗਰਾਮ ਅੰਦਰ ਲਾਲ ਲਾਜਪਤ ਰਾਏ ਦੇ ਰਾਜਸੀ ਰੋਲ ਦਾ ਸਹੀ ਮੁਲਾਂਕਣ ਨਹੀਂ ਕੀਤਾ ਜਾਂਦਾ, ਉਨਾ ਚਿਰ ਉਸਦੀ ਮੌਤ ਦੇ ਕਾਰਨਾਂ ਬਾਰੇ ਵਿਵਾਦ ਦੀ ਸਹੀ ਸਮਝ ਨਹੀਂ ਪੈ ਸਕਦੀ। ਲਾਲੇ ਬਾਰੇ ਹੁਣ ਤਕ ਸਰਕਾਰੀ ਪੱਧਰ ‘ਤੇ ਜੋ ਪ੍ਰਚਾਰਿਆ ਗਿਆ ਹੈ (ਪਾਠ ਪੁਸਤਕਾਂ ਤੋਂ ਲੈ ਕੇ ਇਤਿਹਾਸ ਦੀਆਂ ਕਿਤਾਬਾਂ ਤਕ), ਉਹ ਇਹ ਹੈ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਮੋਢੀ ਆਗੂਆਂ ਵਿਚੋਂ ਇਕ, ਅਡੋਲ ਦੇਸ਼ਭਗਤ, ਸੁ਼ੱਧ ਰਾਸ਼ਟਰਵਾਦੀ ਤੇ ਨਿਧੜਕ ਸੰਗਰਾਮੀਆ ਸੀ। ਪਰ ਇਸ ਸਰਕਾਰੀ ਦਾਅਵੇ ਨੂੰ ਅੱਖਾਂ ਮੀਚ ਕੇ ਪਰਵਾਨ ਕਰ ਲੈਣ ਦੀ ਬਜਾਇ, ਇਸ ਨੂੰ ਇਤਿਹਾਸਕ ਸੱਚ ਦੀ ਰੋਸ਼ਨੀ ਵਿਚ ਪਰਖਣਾ ਜਰੂਰੀ ਹੈ। ਸੋ ਆਓ ਇਤਿਹਾਸਕ ਤੱਥਾਂ ਉਤੇ ਇਕ ਉਡਦੀ ਨਜ਼ਰ ਮਾਰੀਏ।

……

ਸਾਕਾ ਨਨਕਾਣਾ ਸਾਹਿਬ ਦੌਰਾਨ ਲਾਲਾ ਲਾਜਪਤ ਰਾਏ ਦਾ ਸਿੱਖ-ਦੁਸ਼ਮਣ ਰੋਲ

ਜਦੋਂ ਸਿੱਖ ਪੰਥ ਅੰਦਰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਮਹੰਤ ਨਰੈਣ ਦਾਸ ਦਾ ਕਬਜਾ ਤੋੜ ਕੇ ਉਸ  ਪੰਥਕ ਪ੍ਰਬੰਧ ਹੇਠ ਲਿਆਉਣ ਦੀ ਗੱਲ ਚੱਲੀ ਤਾਂ ਜਿਹੜੇ ਜਿਹੜੇ ਵਿਅਕਤੀ ਮਹੰਤ ਦੀ ਮਦਦ ਅਤੇ ਪੰਥ ਦੇ ਵਿਰੋਧ ਵਿਚ ਆ ਨਿਤਰੇ, ਉਨ੍ਹਾਂ ਵਿਚੋਂ ਇਕ ਲਾਲਾ ਲਾਜਪਤ ਰਾਏ ਵੀ ਸੀ। ਸ. ਗੁਰਬਖਸ਼ ਸਿੰਘ ਸਮਸ਼ੇਰ ਝੁਬਾਲੀਏ ਨੇ ਸਾਕਾ ਨਨਕਾਣਾ ਸਾਹਿਬ ਬਾਰੇ ਬਹੁਤ ਹੀ ਮਿਹਨਤ ਨਾਲ ਤਿਆਰ ਕੀਤੀ ਇਕ ਖੋਜ ਭਰਪੂਰ ਰਿਪੋਰਟ, ਜੋ 1938 ਵਿਚ ਕਿਤਾਬ ਦੇ ਰੂਪ ਵਿਚ ਛਪੀ ਸੀ ਅਤੇ ਜਿਸ  ਪਿੱਛੇ ਜਿਹੇ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛਾਪਿਆ ਹੈ, ਵਿਚ ਇਹ ਖੁਲਾਸਾ ਕੀਤਾ ਸੀ:

(ਮਹੰਤ ਨਰੈਣ ਦਾਸ ਵੱਲੋਂ) ਲਾਲਾ ਲਾਜਪਤ ਰਾਏ ਦੇ ਬੰਦੇ ਮਾਤਰਮ ਅਖਬਾਰ  50000 ਰੁਪਿਆ ਦਿੱਤਾ ਗਿਆ ਸੀ। ਜਿਸ ਦੇ ਕਾਰਨ ਉਸ ਨੇ ਗਲਤ ਫਹਿਮੀ ਪੈਦਾ ਕਰਨ ਵਾਲੇ ਨੋਟ ਲਿਖੇ। ਦੂਜਾ ਲਾਲਾ ਜੀ ਨਾਲ ਇਹ ਫੈਸਲਾ ਹੋਇਆ ਸੀ ਕਿ (ਜਨਮ ਅਸਥਾਨ ਦੇ ਪ੍ਰਬੰਧ ਲਈ) ਇਕ ਟਰੱਸਟ ਬਣਾਇਆ ਜਾਵੇਗਾ ਜਿਸ ਦੇ ਪ੍ਰਧਾਨ ਲਾਲਾ ਜੀ ਹੋਣਗੇ। ਮਹੰਤ  ਗੁਰਦੁਆਰਾ  ਦੇ ਕੇ ਬਾਕੀ ਰੁਪਿਆ ਨੈਨਲ ਯੂਨੀਵਰਸਿਟੀ ਤੇ ਪੁਲੀਟੀਕਲ ਕੰਮਾਂ ‘ਤੇ ਖਰਚ ਕੀਤਾ ਜਾਵੇਗਾ। (ਸਫਾ 129)

ਪੂਰਾ ਲੇਖ ਹਾਸਿਲ ਕਰੋ:

(1) Download .PDF

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version