ਆਮ ਖਬਰਾਂ » ਸਿੱਖ ਖਬਰਾਂ

ਨਮਕੀਨ ਦੇ ਪੈਕਟ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਵਿਰੁੱਧ ਹਲਦੀਰਾਮ ਨੂੰ ਕਾਨੂੰਨੀ ਨੋਟਿਸ ਭੇਜੇ

June 26, 2018 | By

ਅੰਮ੍ਰਿਤਸਰ: ਹਲਦੀਰਾਮ ਭੁਜੀਆਵਾਲਾ ਕੰਪਨੀ ਵੱਲੋਂ ਨਮਕੀਨ ਦੇ ਪੈਕਟ ‘ਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਤਸਵੀਰ ਛਪਵਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਹਲਦੀਰਾਮ ਨਮਕੀਨ ਦੇ ਪੈਕਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

ਜਾਰੀ ਇਕ ਬਿਆਨ ਰਾਹੀਂ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰ ਿਦਰਬਾਰ ਸਾਹਿਬ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਹੋਣ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੇ ਅਧਿਆਤਮਿਕ ਅਸਥਾਨ ਹਨ ਅਤੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਅਤੇ ਸਤਿਕਾਰ ਨੂੰ ਢਾਹ ਲਗਾਉਣ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਲਦੀਰਾਮ ਕੰਪਨੀ ਵੱਲੋਂ ਨਮਕੀਨ ਦੇ ਪੈਕਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਕਾਰਨ ਸਿੱਖ ਜਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਕੰਪਨੀ ਦੀ ਇਹ ਬਿਲਕੁਲ ਗਲਤ ਕਾਰਵਾਈ ਹੈ ਜਿਸ ਲਈ ਸਬੰਧਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਹਲਦੀਰਾਮ ਨਮਕੀਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵਾਲੇ ਪੈਕਟ ਬਜ਼ਾਰ ਤੋਂ ਨਾ ਖ਼ਰੀਦ ਕੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਰਮਜੀਤ ਸਿੰਘ ਰਾਣਾ ਨੇ ਕਿਹਾ ਕਿ ਦਿੱਲੀ ਕਮੇਟੀ ਵਲੋਂ ਵੀ ਹਲਦੀਰਾਮ ਭੁਜੀਆਵਾਲਾ ਲਿਮਿਟਡ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਹਲਦੀਰਾਮ ਭੁਜੀਆਵਾਲਾ ਕੰਪਨੀ ਆਪਣੇ ਇਸ ਪੈਕੇਟ ਨੂੰ ਵਾਪਿਸ ਨਹੀਂ ਲੈਂਦੀ ਅਤੇ ਮੁਆਫੀ ਨਹੀਂ ਮੰਗਦੀ ਤਾਂ ਦਿੱਲੀ ਕਮੇਟੀ ਵਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,