October 6, 2017 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: ਪਿਛਲੇ ਹਫਤੇ ਲੁਧਿਆਣਾ ਪੁਲਿਸ ਵਲੋਂ ਗ੍ਰਿਫਤਾਰ ਸਿੱਖ ਨੌਜਵਾਨਾਂ ਵਿਚੋਂ ਓਂਕਾਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ‘ਚ ਲੁਧਿਆਣਾ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹੋ:
LUDHIANA ARRESTS: POLICE REMAND OF 4 EXTENDED FOR 5 MORE DAYS; TWO SENT TO JUDICIAL CUSTODY …
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 16, 17, 18, 19, 20 ਅਤੇ ਅਸਲਾ ਐਕਟ ਦੀ ਧਾਰਾ 25 ਲਾ ਕੇ ਥਾਣਾ ਡਿਵੀਜ਼ਨ ਨੰ: 7 ਦੀ ਪੁਲਿਸ ਨੇ ਐਫ.ਆਈ.ਆਰ. ਨੰ: 271 ਮਿਤੀ 29-9-2017 ਤਹਿਤ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਵਿਚੋਂ ਉਪਰੋਕਤ ਦੋ ਨੂੰ ਪੁਲਿਸ ਰਿਮਾਂਡ ਖਤਮ ਹੋਣ ‘ਤੇ ਜੇਲ੍ਹ ਭੇਜ ਦਿੱਤਾ ਗਿਆ।
ਸਬੰਧਤ ਖ਼ਬਰ:
ਲੁਧਿਆਣਾ ਪੁਲਿਸ ਅਤੇ ਕਾਉਂਟਰ ਇੰਟੈਲੀਜੈਂਸ ਵਲੋਂ 7 ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ …
ਜਦਕਿ ਜੁਡੀਸ਼ਲ ਮਜਿਸਟ੍ਰੇਟ ਪਹਿਲਾ ਦਰਜਾ ਦੇਵਨੂਰ ਸਿੰਘ ਨੇ ਕੁਲਦੀਪ ਸਿੰਘ, ਜਸਵੀਰ ਸਿੰਘ, ਅਮਨਪ੍ਰੀਤ ਸਿੰਘ ਅਤੇ ਜੁਗਰਾਜ ਸਿੰਘ ਦੇ 5 ਦਿਨਾਂ ਪੁਲਿਸ ਰਿਮਾਂਡ ਵਿਚ ਵਾਧਾ ਕਰਦਿਆਂ 11 ਅਕਤੂਬਰ ਨੂੰ ਦੁਬਾਰਾ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਲੁਧਿਆਣਾ ਪੁਲਿਸ ਨੇ ਇਨ੍ਹਾਂ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ।
ਸਬੰਧਤ ਖ਼ਬਰ:
ਹਾਲੀਆ ਗ੍ਰਿਫਤਾਰੀਆਂ: ਮੁਹੱਲਾ ਵਾਸੀ ਮਹਿਸੂਸ ਕਰਦੇ ਨੇ ਕਿ ਪੁਲਸ ਨੌਜਵਾਨ ਨੂੰ ਝੂਠਾ ਫਸਾ ਰਹੀ ਹੈ …
ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ 7 ਨੌਜਵਾਨਾਂ ਵਿੱਚੋਂ ਇਕ, ਮਨਪ੍ਰੀਤ ਸਿੰਘ, ਨਾਬਾਲਿਗ ਸੀ ਜਿਸ ਨੂੰ ਗ੍ਰਿਫਤਾਰੀ ਤੋਂ ਬਾਅਦ ਨਾਬਾਲਗਾਂ ਦੇ ਹਿਰਾਸਤ-ਘਰ ਭੇਜ ਦਿੱਤਾ ਗਿਆ ਸੀ।
Related Topics: Arrests of sikh youth in punjab, BKI, Counter Intelligence, Jaspal Singh Manjhpur (Advocate), Punjab Police, Sikh Political Prisoners