ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਆਪਸੀ ਮੱਤਭੇਦ ਬੈਠ ਕੇ ਹੱਲ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪੰਜਾਬ ’ਚ ਸ਼ਾਂਤੀ ਬਰਕਰਾਰ ਰਹੇ। ਅੱਜ ਉਨ੍ਹਾਂ ਇੱਥੇ ਗੱਲਬਾਤ ਦੌਰਾਨ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਾਲੂ ਵਰ੍ਹੇ ਨੂੰ ‘ਧਰਮ ਪ੍ਰਚਾਰ ਲਹਿਰ’ ਵਜੋਂ ਮਨਾਇਆ ਜਾਵੇਗਾ।