June 4, 2016 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: 6 ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਹੋ ਰਹੇ ਪ੍ਰੋਗਰਾਮਾਂ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਪਰਕਰਮਾ ਵਿਚ ਮੀਡੀਆ ਦੇ ਦਾਖਲੇ ਉੱਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ।
ਚਿੱਠੀ ਵਿਚ ਹਰਚਰਨ ਸਿੰਘ ਨੇ ਲਿਖਿਆ ਕਿ ਇਸ ਦਿਨ ਪਰਕਰਮਾ ਵਿਚ ਮੀਡੀਆ ਦੇ ਆਉਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਸ ਕਰਕੇ ਇਸ ਦਿਨ ਮੀਡੀਆ ਦੇ ਪਰਕਰਮਾ ਵਿਚ ਆਉਣ ਉੱਤੇ ਪਾਬੰਦੀ ਹੋਵੇਗੀ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਵਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖੀ
Related Topics: Harcharan Singh, June 84 protests, media ban, Shiromani Gurdwara Parbandhak Committee (SGPC)