ਮੋਗਾ: ਮੀਡੀਆ ਦੀਆਂ ਖ਼ਬਰਾਂ ਮੁਤਾਬਕ ਨਵੰਬਰ 2016 ‘ਚ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ ‘ਚੋਂ ਫਰਾਰ ਹੋਏ ਹਵਾਤਾਲੀਆਂ ਵਿਚੋਂ ਇਕ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਸਦੇ 4 ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਪਿੰਡ ਢੁੱਡੀਕੇ ਵਿਖੇ ਅੱਜ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਫਾਇਰਿੰਗ ਹੋਈ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਢੁੱਡੀਕੇ ਵਿਖੇ ਇਕ ਘਰ ਵਿਚ ਕੁਝ ਗੈਂਗਸਟਰ ਲੁਕੇ ਹੋਏ ਹਨ। ਜਿਸ ਤੋਂ ਬਾਅਦ ਪਟਿਆਲਾ ਤੋਂ ਐਸ.ਪੀ. ਡੀ. ਅਤੇ ਮੋਗਾ ਪੁਲਿਸ ਵਲੋਂ ਉਕਤ ਘਰ ‘ਤੇ ਛਾਪਾ ਮਾਰਿਆ ਗਿਆ। ਪੁਲਿਸ ਨੇ ਘਰ ਨੂੰ ਘੇਰ ਲਿਆ ਤੇ ਆਪਣੀ ਇਸ ਕਾਰਵਾਈ ਵਿਚ ਨਾਭਾ ਜੇਲ੍ਹ ਵਿਚੋਂ ਫਰਾਰ ਹੋਏ ਹਵਾਲਾਤੀਆਂ ਵਿਚੋਂ ਇਕ ਗੁਰਪ੍ਰੀਤ ਸੇਖੋਂ ਸਮੇਤ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।
ਸਬੰਧਤ ਖ਼ਬਰ:
ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …