ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਵਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਵਿਰੋਧੀ ਧਿਰ ਦਾ ਨਵਾਂ ਆਗੂ ਚੁਣਨਾ ਚਾਹੁੰਦੀ ਹੈ। ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ‘ਆਪ’ ਦੀ ਕੇਂਦਰੀ ਲੀਡਰਸ਼ਿਪ ਨੇ ਵਿਰੋਧੀ ਧਿਰ ਦਾ ਆਗੂ ਬਣਨ ਲਈ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਆਫਰ ਦਿੱਤੀ ਗਈ ਸੀ।
ਮੀਡੀਆ ਨੇ ‘ਆਪ’ ਪੰਜਾਬ ਦੇ ਉੱਚ ਸੂਤਰ ਦੇ ਹਵਾਲੇ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਹੈ ਕਿ ਕੇਂਦਰੀ ਲੀਡਰੀਸ਼ਿਪ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਨੂੰ ਪਸੰਦ ਨਹੀਂ ਕਰਦੀ। ਇਸੇ ਲਈ ਬੈਂਸਾਂ ਦੇ ਪੱਖ ‘ਚ ਮਾਹੌਲ ਬਣਾਇਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਿਰਮਜੀਤ ਬੈਂਸ ਦਾ ਨਾਂ ਅਜੇ ਵੀ ਦੌੜ ਵਿਚ ਹੈ। ਸੂਤਰਾਂ ਮੁਤਾਬਕ ਬਹੁਤੇ ਵਿਧਾਇਕਾਂ ਦੀ ਗਿਣਤੀ ਖਹਿਰਾ ਤੇ ਸੰਧੂ ਦੇ ਪੱਖ ‘ਚ ਹੋਣ ਕਰਕੇ ਵੀ ਸਿਮਰਜੀਤ ਬੈਂਸ ਵਿਰੋਧੀ ਧਿਰ ਦਾ ਆਗੂ ਬਣਨ ਤੋਂ ਝਿਜਕਦੇ ਹਨ।
ਪਾਰਟੀ ਸੂਤਰਾਂ ਮੁਤਾਬਕ ਤਲਵੰਡੀ ਸਾਬੋ ਤੋਂ ਆਪ ਵਿਧਾਇਕ ਬਲਜਿੰਦਰ ਕੌਰ ਅਤੇ ਮਾਨਸਾ ਤੋਂ ਆਪ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਵਿਰੋਧੀ ਦੇ ਆਗੂ ਬਣਨ ਦੀ ਦੌੜ ਵਿਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਬਾਰ ਕੌਂਸਲ ਦੇ ਫੈਸਲੇ ਕਾਰਨ ਐਚ.ਐਚ. ਫੂਲਕਾ ਅਗਲੇ ਇਕ ਹਫਤੇ ‘ਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਸਬੰਧਤ ਖ਼ਬਰ: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਵਜੋਂ ਫੂਲਕਾ ਵਲੋਂ ਅਸਤੀਫਾ ਦੇਣ ਦਾ ਐਲਾਨ …