ਨਵੀਂ ਦਿੱਲੀ: ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਿੱਕਮ ਸਰਕਾਰ ਨੂੰ ਰਾਜ ਵਿਚਲੇ ਗੁਰਦੁਆਰਾ ਸਾਹਿਬਾਨ ਦੀ ਸੰਭਾਲ ਵਾਸਤੇ ਕਾਰਵਾਈ ਕਰਨ ਲਈ ਆਖਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਵਿਧਾਇਕ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਕਤ ਮਸਲੇ ਨੂੰ ਲੈ ਕੇ ਉਨ੍ਹਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸਿੱਕਮ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ।
ਸਿਰਸਾ ਵਲੋਂ ਮੀਡੀਆ ਨੂੰ ਦਿੱਤੀ ਜਾਣਕਾਰੀ ਮੁਤਾਬਕ ਇਸੇ ਮਾਮਲੇ ਸਬੰਧੀ ਰਾਸ਼ਟਰਪਤੀ ਦਫ਼ਤਰ ਵਲੋਂ ਸਿਰਸਾ ਦੇ ਨਾਂਅ ਭੇਜੀ ਗਈ ਚਿੱਠੀ ‘ਚ ਰਾਸ਼ਟਰਪਤੀ ਦੇ ਡਿਪਟੀ ਸਕੱਤਰ ਜੇ. ਜੀ. ਸੁਬਰਾਮਨੀਅਮ ਨੇ ਜਾਣਕਾਰੀ ਦਿੱਤੀ ਹੈ ਕਿ ਸਿੱਕਮ ਸਰਕਾਰ ਨੂੰ ਉਕਤ ਮਾਮਲੇ ‘ਚ ਲੋੜੀਂਦਾ ਧਿਆਨ ਦੇਣ ਦੇ ਹੁਕਮ ਦਿੱਤੇ ਗਏ ਹਨ। ਸਿਰਸਾ ਨੇ ਇਹ ਵੀ ਦੱਸਿਆ ਕਿ ਇਸ ਮਾਮਲੇ ਬਾਰੇ ਰਾਸ਼ਟਰਪਤੀ ਨਾਲ ਮੁਲਾਕਾਤ ਸਮੇਂ ਉਨ੍ਹਾਂ ਗੁਰਦੁਆਰਾ ਡਾਂਗਮਾਰ ਸਾਹਿਬ ਨਾਲ ਜੁੜੇ ਸਾਰੇ ਤੱਥਾਂ ਤੋਂ ਰਾਸ਼ਟਰਪਤੀ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ ਸੀ।
ਸਬੰਧਤ ਖ਼ਬਰ:
ਗੁ: ਡਾਂਗਮਾਰ (ਸਿੱਕਮ) ਦੇ ਮਸਲੇ ‘ਤੇ ਮੁੰਬਈ ਦੇ ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ ‘ਚ ਲਾਈ ਅਰਜ਼ੀ …