Site icon Sikh Siyasat News

ਨਾਮਧਾਰੀ ਮੁਖੀ ਨੂੰ ਸਤਿਗੁਰੂ ਕਹਿਣ ‘ਤੇ ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤ ਜਾਵੇ

ਅੰਮ੍ਰਿਤਸਰ (22 ਮਾਰਚ, 2015): ਦਿੱਲੀ ਫਤਿਹ ਦਿਵਸ ਮੌਕੇ ਕਰਵਾਏ ਗਏ ਸਮਾਗਮ ਕਰਵਾਏ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਇੱਕ ਸੰਪਰਦਾ ਦੇ ਮੁੱਖੀ ਨੂੰ ਸਤਿਗੁਰੂ ਸ਼ਬਦ ਨਾਲ ਸੰਬੋਧਨ ਕਰਨ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਮੰਗ ਕੀਤੀ ਕਿ ਮਨਜਿੰਦਰ ਸਿੰਘ ਸਿਰਸਾ ਨੂੰ  ਤੁਰੰਤ ਅਕਾਲ ਤਖਤ ਸਾਹਿਬ ‘ਤੇ ਤਲਬ ਕਰਕੇ ਕਾਰਵਾਈ ਕੀਤੀ ਜਾਵੇ।

ਪਾਕਿਸਤਾਨ ਤੋ ਟੈਲੀਫੋਨ ਤੇ ਗੱਲਬਾਤ ਕਰਦਿਆ ਸ੍ਰ ਗੋਪਾਲ ਸਿੰਘ ਚਾਵਲਾ ਨੇ ਕਿਹਾ ਕਿ ਦਿੱਲੀ ਕਮੇਟੀ ਵੱਲੇ ਦਿੱਲੀ ਫਤਹਿ ਦਿਵਸ ਮਨਾਇਆ ਗਿਆ ਤੇ ਇਸ ਸਮੇਂ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਘਿਨਾਉਣੀ ਹਰਕਤ ਕਰਦਿਆ ਨਾਮਧਾਰੀ ਸੰਪਰਦਾ ਦੇ ਮੁੱਖੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਤੁਲਨਾ ਕਰਦਿਆ ਸਤਿਗੁਰੂ ਸ਼ਬਦ ਦਾ ਇਸਤੇਮਾਲ ਕੀਤਾ ਜਿਹੜਾ ਸ਼ਬਦ ਸਿਰਫ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਹੀ ਵਰਤਿਆ ਜਾਂਦਾ ਹੈ।

ਉਹਨਾਂ ਕਿਹਾ ਕਿ ਅਫਸੋਸ ਇਸ ਗੱਲ ਦਾ ਹੈ ਕਿ ਉਸ ਸਮੇ ਸਟੇਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਬਾਕੀ ਤਖਤਾਂ ਦੇ ਜਥੇਦਾਰ ਵੀ ਮੌਜੂਦ ਸਨ ਪਰ ਸਿਰਸਾ ਵੱਲੋ ਗੁਰੂ ਸਾਹਿਬ ਦਾ ਨਿਰਾਦਰ ਕੀਤੇ ਜਾਣ ਦਾ ਕਿਸੇ ਵੀ ਜਥੇਦਾਰ ਨੇ ਨੋਟਿਸ ਲੈਣ ਦੀ ਹਿੰਮਤ ਨਹੀ ਜੁਟਾਈ। ਉਹਨਾਂ ਕਿਹਾ ਕਿ ਜਿਹੜੇ ਜਥੇਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ ਦੀ ਰਾਖੀ ਨਹੀ ਕਰ ਸਕਦੇ ਉਹਨਾਂ ਨੂੰ ਜਥੇਦਾਰ ਅਖਵਾਉਣ ਦਾ ਕੋਈ ਅਧਿਕਾਰ ਨਹੀ ਹੈ।

ਉਹਨਾਂ ਕਿਹਾ ਕਿ ਉਹ ਕਿਸੇ ਵੀ ਸੰਪਰਦਾ ਦੇ ਖਿਲਾਫ ਨਹੀ ਹਨ ਪਰ ਪੰਥਕ ਮਰਿਆਦਾ ਤੇ ਪਰੰਪਰਾਵਾਂ ਅਨੁਸਾਰ ਕਿਸੇ ਵੀ ਵਿਅਕਤੀ ਵਿਸ਼ੇਸ਼ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਨਹੀ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਹੁਣ ਵੀ ਜੇਕਰ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਵਿੱਚ ਗੁਰੂ ਨੂੰ ਸਮੱਰਪਿੱਤ ਦੀ ਭਾਵਨਾ ਤੇ ਇਖਲਾਕ ਨਾ ਦੀ ਕੋਈ ਕਣੀ ਹੈ ਤਾਂ ਜਥੇਦਾਰ ਬਿਨਾਂ ਕਿਸੇ ਦੇਰੀ ਤੋ ਦੋਸ਼ੀ ਨੂੰ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਤਨਖਾਹ ਲਗਾਏ ਵਰਨਾ ਜਥੇਦਾਰੀ ਤੋ ਅਸਤੀਫਾ ਦੇ ਕੇ ਘਰੇ ਬੈਠ ਜਾਵੇ।

ਨਾਨਕਸ਼ਾਹੀ ਕੈਲੰਡਰ ਬਾਰੇ ਉਹਨਾਂ ਕਿਹਾ ਕਿ ਪਾਕਿਸਤਾਨ ਕਮੇਟੀ ਮੂਲ ਨਾਨਕਸ਼ਾਹੀ ਕੈਲੰਡਰ 2003 ਤੇ ਹੀ ਪਹਿਰਾ ਦੇ ਰਹੀ ਹੈ ਅਤੇ ਸਭ ਤੋ ਵੱਧ ਗੁਰੂਦੁਆਰਿਆ ਦੀ ਸੇਵਾ ਸੰਭਾਲ ਕਰ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਆਰ.ਐਸ.ਐਸ ਦੇ ਟਾਊਟਾਂ ਨੇ ਨਾਨਕਸ਼ਾਹੀ ਕੈਲੰਡਰ ਨੂੰ ਖਤਮ ਕਰਕੇ ਗੁਰੂ ਨਾਨਕ ਪਾਤਸ਼ਾਹ ਦੇ ਨਾਮ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ ਉਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version