ਚੰਡੀਗੜ੍ਹ: ਐਤਵਾਰ 27 ਨਵੰਬਰ ਨੂੰ ਸਵੇਰੇ ਨਾਭਾ ਜੇਲ੍ਹ ’ਚੋਂ ਭੱਜੇ ਕੁਲਪ੍ਰੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਬੰਧਤ ਧਿਰ ਨੂੰ ਕੇਸ ਡਾਇਰੀ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦਾ ਅਧਿਕਾਰੀ ਇਲਾਕਾ ਮੈਜਿਸਟਰੇਟ ਤੋਂ ਕੇਸ ਡਾਇਰੀ ’ਤੇ ਹਸਤਾਖ਼ਰ ਕਰਵਾ ਕੇ 3 ਦਸੰਬਰ ਦੀ ਸੁਣਵਾਈ ਦੌਰਾਨ ਪੇਸ਼ ਕਰੇ। ਸੁਰਜੀਤ ਸਿੰਘ ਨੇ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਮਾਮਲੇ ਦੀ ਵਿਆਪਕ ਜਾਂਚ ਕਰਵਾਈ ਜਾਵੇ।
ਸਬੰਧਤ ਖ਼ਬਰ: ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …