ਸਿਆਸੀ ਖਬਰਾਂ

ਨਾਭਾ ਜੇਲ੍ਹ ਫਰਾਰੀ ਕੇਸ ‘ਚ ਸ਼ਾਮਲ ਇਕ ਸ਼ਾਮਲੀ (ਯੂ.ਪੀ.) ਤੋਂ ਗ੍ਰਿਫਤਾਰ

November 27, 2016 | By

ਚੰਡੀਗੜ੍ਹ/ ਲਖਨਊ: ਪੰਜਾਬ ਦੀ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ‘ਤੇ ਹਮਲਾਵਰਾਂ ਵਿਚੋਂ ਇਕ ਨੂੰ ਯੂ.ਪੀ. ਦੇ ਸ਼ਾਮਲੀ ਤੋਂ ਗ੍ਰਿਫਤਾਰ ਹੋਣ ਦੀ ਖ਼ਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਰਵਿੰਦਰ ਨਾਂ ਦੇ ਇਹ ਬੰਦੇ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪੁਲਿਸ ਉਸ ਕੋਲੋਂ ਪੁਛਗਿੱਛ ਕਰ ਰਹੀ ਹੈ।

ਨਾਭਾ ਜੇਲ੍ਹ ਬ੍ਰੇਕ ਦੀ ਜਾਂਚ ਲਈ ਸਰਕਾਰ ਵਲੋਂ ਵਿਸ਼ੇਸ਼ ਜਾਂਚ ਟੀਮ ਬਣਾਉਣ ਅਤੇ 25 ਲੱਖ ਦੇ ਇਨਾਮ ਦਾ ਐਲਾਨ

ਨਾਭਾ ਜੇਲ੍ਹ ਬ੍ਰੇਕ ਦੀ ਜਾਂਚ ਲਈ ਸਰਕਾਰ ਵਲੋਂ ਵਿਸ਼ੇਸ਼ ਜਾਂਚ ਟੀਮ ਬਣਾਉਣ ਅਤੇ 25 ਲੱਖ ਦੇ ਇਨਾਮ ਦਾ ਐਲਾਨ

ਸੰਬੰਧਤ ਖ਼ਬਰ:

ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …

ਪੰਜਾਬ ਪੁਲਿਸ ਵਲੋਂ ਸੂਹ ਦੇਣ ਵਾਲੇ ਲਈ 25 ਲੱਖ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਇਕ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਭਾਰਤ ਦੇ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਸਬੰਧੀ ਪੰਜਾਬ ਸਰਕਾਰ ਕੋਲੋਂ ਰਿਪੋਰਟ ਮੰਗੀ ਹੈ।

ਇਸ ਖ਼ਬਰ ਨਾਲ ਸਬੰਧਤ ਵੀਡੀਓ ਦੇਖੋ: 

ਜੇਲ੍ਹ ਬ੍ਰੇਕ ਦੀ ਇਸ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਏ.ਡੀ.ਜੀ. (ਜੇਲ੍ਹ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਗੁਆਂਢੀ ਸੂਬਿਆਂ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,