ਸਿਆਸੀ ਖਬਰਾਂ

ਨਾਭਾ ਜੇਲ੍ਹ ਬ੍ਰੇਕ: 30 ਵਿਰੁੱਧ ਮਾਮਲਾ ਦਰਜ

November 28, 2016 | By

ਨਾਭਾ: ਨਾਭਾ ਜੇਲ੍ਹ ਤੋਂ ਫ਼ਰਾਰ ਹੋਏ ਦੋ ਖਾੜਕੂਆਂ ਅਤੇ 4 ਗੈਂਗਸਟਰਾਂ ਦੇ ਮਾਮਲੇ ਵਿਚ ਪੁਲਿਸ ਨੇ ਮੁੱਢਲੀ ਛਾਣਬੀਣ ਤੋਂ ਬਾਅਦ ਸਹਾਇਕ ਨਿਗਰਾਨ ਸਮੇਤ 9 ਪੁਲਿਸ ਕਰਮਚਾਰੀਆਂ, 6 ਫ਼ਰਾਰ ਹੋਏ ਕੈਦੀਆਂ ਅਤੇ 15 ਦੇ ਕਰੀਬ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਹ ਮੁਕੱਦਮਾ ਨੰ: 142 ਥਾਣਾ ਕੋਤਵਾਲੀ ਨਾਭਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 307, 392, 223, 224 120 ਵੀ 148,149 ਅਤੇ ਗ਼ੈਰ ਕਾਨੂੰਨੀ ਅਸਲਾ ਕਾਨੂੰਨ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਜਿਨ੍ਹਾਂ ਜੇਲ੍ਹ ਤੇ ਪੁਲਿਸ ਕਰਮਚਾਰੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ‘ਚ ਸਹਾਇਕ ਜੇਲ੍ਹ ਨਿਗਰਾਨ ਭੀਮ ਸਿੰਘ, ਸਿਪਾਹੀ ਹੰਸ ਰਾਜ, ਜੇਲ ਵਾਰਡਨ ਜਸਵਿੰਦਰ ਸਿੰਘ, ਜਗਮੀਤ ਸਿੰਘ, ਮੁੱਖ ਸਿਪਾਹੀ ਸਾਹਿਬ ਸਿੰਘ, ਪੈਸਕੋ ਕਰਮਚਾਰੀ ਜਿਨ੍ਹਾਂ ਕੋਲ ਜੇਲ੍ਹ ਤੋਂ ਬਾਹਰ ਦੀ ਸੁਰੱਖਿਆ ਦਾ ਜ਼ਿੰਮਾ ਹੈ ਟੇਕ ਸਿੰਘ, ਦੋ ਕੈਦੀ ਨਿਰਮਲ ਖਾਂ ਅਤੇ ਕੁਲਦੀਪ ਸਿੰਘ ਅਤੇ 15 ਦੇ ਕਰੀਬ ਅਣਪਛਾਤੇ ਵਿਅਕਤੀ ਸ਼ਾਮਲ ਕੀਤੇ ਗਏ ਹਨ।

ਸਬੰਧਤ ਖ਼ਬਰ:

ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …

ਜਾਣਕਾਰੀ ਮੁਤਾਬਿਕ ਉਪਰੋਕਤ ਦੋ ਕੈਦੀ ਅਜਿਹੇ ਹਨ। ਜਿਨ੍ਹਾਂ ਨੇ ਇਨ੍ਹਾਂ ਨੂੰ ਜੇਲ੍ਹ ਤੋਂ ਫਰਾਰ ਹੋਣ ਵਿਚ ਸਹਾਇਤਾ ਕੀਤੀ ਹੈ। ਪੁਲਿਸ ਦੇ ਸੀਨੀ: ਅਧਿਕਾਰੀ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੇ ਹਨ। ਇਸ ਉਪਰੰਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਵੀ ਪੁੱਛਗਿੱਛ ਕਰੇਗੀ। ਇਹ ਕੇਸ ਥਾਣਾ ਕੋਤਵਾਲੀ ਨਾਭਾ ਦੇ ਸਹਾਇਕ ਥਾਣੇਦਾਰ ਸ਼ਿਵਦੇਵ ਸਿੰਘ ਚੀਗਲ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: