ਚੰਡੀਗੜ੍ਹ: ਮੀਡੀਆ ਰਿਪੋਰਟਾਂ ਮੁਤਾਬਕ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਹਰਮਿੰਦਰ ਸਿੰਘ ਮਿੰਟੂ ਨੂੰ ਪੰਜਾਬ ਅਤੇ ਦਿੱਲੀ ਪੁਲਿਸ ਦੇ ਸਾਂਝੇ ਆਪਰੇਸ਼ਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਦਿੱਲੀ ਸਪੈਸ਼ਲ ਸੈਲ ਦੇ ਪੁਲਿਸ ਕਮਿਸ਼ਨਰ ਅਰਵਿੰਦ ਦੀਪ ਨੇ ਮੀਡੀਆ ਨੂੰ ਦੱਸਿਆ ਕਿ ਹਰਮਿੰਦਰ ਸਿੰਘ ਮਿੰਟੂ ਨੂੰ ਐਤਵਾਰ ਦੀ ਰਾਤ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਹਰਮਿੰਦਰ ਸਿੰਘ ਮਿੰਟੂ (ਫਾਈਲ ਫੋਟੋ), ਨਾਭਾ ਜੇਲ੍ਹ ਦਾ ਗੇਟ
ਐਡੀਸ਼ਨਲ ਸੈਸ਼ਨ ਜੱਜ ਰੀਤੇਸ਼ ਸਿੰਘ ਨੇ 5 ਦਸੰਬਰ ਤਕ ਮਿੰਟੂ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਜਿਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾਏਗੀ।
ਸਬੰਧਤ ਖ਼ਬਰ:
ਨਾਭਾ ਜੇਲ੍ਹ ਬ੍ਰੇਕ: ਹੁਣ ਤਕ ਹਰਮਿੰਦਰ ਸਿੰਘ ਮਿੰਟੂ ਅਤੇ ਗੁਰਪ੍ਰੀਤ ਸਿੰਘ ਸੇਖੋਂ ਦੀ ਗ੍ਰਿਫਤਾਰੀਆਂ …
