ਵਿਦੇਸ਼ » ਸਿੱਖ ਖਬਰਾਂ

ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

April 12, 2015 | By

ਮਿਲਾਨ: ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਹਰ ਸਾਲ ਦੀ ਤਰਾ 11 ਅਪ੍ਰੈਲ, ਦਿਨ ਸ਼ਨੀਵਾਰ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਜਾਇਆ ਗਿਆ, ਜਿਸ ਵਿਚ 30 ਹਜਾਰ ਦੇ ਕਰੀਬ ਸਿੱਖ ਸੰਗਤਾਂ ਪੂਰੀ ਇਟਲੀ ਦੇ ਕੋਨੇ ਕੋਨੇ ਤੋ ਬੱਸਾਂ ਦੁਆਰਾ ਵੱਡੀ ਗਿਣਤੀ ਵਿਚ ਪੁੱਜੀਆ, ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਫੁੱਲਾ ਨਾਲ ਸਜਾਈ ਇਕ ਗੱਡੀ ਵਿਚ ਸੁਸ਼ੋਬਿਤ ਕੀਤਾ ਗਿਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ ਅਤੇ ਨਗਰ ਕੀਰਤਨ ਗੁਰਦਵਾਰਾ ਸਾਹਿਬ ਤੋ ਸੁਰੂ ਹੋ ਕੇ ਬਰੇਸ਼ੀਆ ਸ਼ਹਿਰ ਦੇ ਵੱਖ-ਵੱਖ ਹਿਸਿਆ ਵਿਚੋ ਹੁੰਦਾ ਹੋਇਆ ਪੰਡਾਲ ਵਿਚ ਪੰਹੁਚਿਆ, ਸਿੱਖੀ ਪ੍ਰੰਪਰਾਵਾਂ ਤੇ ਪੂਰਨ ਗੁਰ ਮਰਿਯਾਦਾ ਅਨੁਸਾਰ ਆਰੰਭ ਹੋਏ ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੁਆਰਾ ਕੀਤੀ ਗਈ।

ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਵਿਸ਼ਾਲ ਨਗਰ ਕੀਰਤਨ ਵਿੱਚ ਅਕੱਤਰ ਹੋਈਆਂ ਸੰਗਤਾਂ

ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਵਿਸ਼ਾਲ ਨਗਰ ਕੀਰਤਨ ਵਿੱਚ ਅਕੱਤਰ ਹੋਈਆਂ ਸੰਗਤਾਂ

ਨਗਰ ਕੀਰਤਨ ਦੀ ਸ਼ੋਭਾ ਬਹੁਤ ਹੀ ਨਿਰਾਲੀ ਸੀ। ਸਮੁੱਚਾ ਬਰੇਸ਼ੀਆ ਸ਼ਹਿਰ ਖਾਲਸਾਈ ਪਹਿਰਾਵਿਆਂ ਵਾਲੇ ਸੱਜੇ ਸਿੰਘ ਸਿੰਘਣੀਆਂ ਨਾਲ ਖਾਲਸਾਈ ਰੰਗ ਵਿੱਚ ਰੰਗਿਆ ਨਜਰ ਆ ਰਿਹਾ ਸੀ। ਅਸਮਾਨ ਵਿੱਚ ਉੱਡਦੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਦਾ ਨਜ਼ਾਰਾ ਅਤੇ ਠਾਠਾਂ ਮਾਰਦਾ ਹਜ਼ਾਰਾ ਸੰਗਤਾਂ ਦਾ ਵਿਸ਼ਾਲ ਇੱਕਠ ਜਿਵੇਂ ਖਾਲਸੇ ਦੇ ਜਨਮ ਸਥਾਨ ਅਨੰਦਪੁਰ ਸਾਹਿਬ ਦੀ ਧਰਤੀ ਦਾ ਭੁਲੇਖਾ ਪਾ ਰਿਹਾ ਸੀ।

ਸੰਗਤਾ ਵਾਸਤੇ ਗੁਰੂ ਦੇ ਲੰਗਰ ਦਾ ਵਿਸੇਸ਼ ਪ੍ਰਬੰਧ ਕੀਤਾ ਹੋਇਆ ਸੀ ,ਨਗਰ ਕੀਰਤਨ ਵਿੱਚ ਪਹੁਚੇ ਹੋਏ ਜੱਥਿਆਂ ਨੇ ਅਤੇ ਬੀਬੀਆ ਵਲੋ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ ਅਤੇ ਗਤਕਾ ਟੀਮ ਦੇ ਸਿੰਘਾ ਵਲੋ ਗਤਕੇ ਦੇ ਹੈਰਤਅੰਗੈਜ ਕਰਨ ਵਾਲੇ ਕਰਤਵ ਦਿਖਾ ਕੇ ਇਟਾਲੀਅਨ ਲੋਕਾਂ ਦੇ ਮਨਾਂ ‘ਤੇ ਸਿੱਖਾਂ ਦੀ ਇਸ ਨਿਵੇਕਲੀ ਖੇਡ ਦਾ ਗਹਿਰਾ ਪ੍ਰਭਾਵ ਛੱਡਿਆ ਗਿਆ।

ਨਗਰ ਕੀਰਤਨ ਵਿੱਚ ਇਟਲੀ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਜਿਸ ਵਿੱਚ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਬੋਰਗੋ ਸਨਜਾਕੋਮੋ, ਗੁਰਦੁਵਾਰਾ ਬਾਬਾ ਬੁੱਢਾ ਜੀ ਸਿੱਖ ਸੈਟਰ ਕਸਤੇਨੇਦੋਲੋ ਬਰੇਸ਼ੀਆ ਤੋ ਭਾਈ ਮਲਕੀਤ ਸਿੰਘ ਬੂਰੇਜੱਟਾਂ , ਭਾਈ ਜੋਗਿੰਦਰ ਸਿੰਘ ਸੋਢੀ ਰਿਜੋਮੀਲੀਆ, ਭਾਈ ਹਰਪਾਲ ਸਿੰਘ ਦਾਦੂਵਾਲ, ਨੇ ਸਮੂਹ ਸੰਗਤ ਨਾਲ ਵਿਚਾਰ ਸਾਂਝੇ ਕੀਤੇ, ਇਸ ਤੌ ਇਲਾਵਾ ਕੌਸਲੇਟ ਮਿਲਾਨ ਸ੍ਰੀ ਮਨੀਸ਼ ਪ੍ਰਭਾਤ ਜੀ ਨੇ ਸਮੂਹ ਭਾਰਤੀ ਕਮਿਊਨਟੀ ਨੂੰ ਵਿਸਾਖੀ ਦੀ ਵਧਾਈ ਦਿੱਤੀ, ਗੁਰਦਵਾਰਾ ਗੁਰੂ ਰਾਮ ਦਾਸ ਨਿਵਾਸ ਕਿਆਂਪੋ ਦੇ ਮੁੱਖ ਸੇਵਾਦਾਰ ਭਾਈ ਗੁਰਦੇਵ ਸਿੰਘ ਭਦਾਸ ਅਤੇ ਜਨਰਲ ਸਕੱਤਰ ਭਾਈ ਅਵਤਾਰ ਸਿੰਘ, ਗੁਰਦੁਆਰਾ ਸਿੰਘ ਸਭਾ ਕਾਸਤਲਗੌਂਬੈਰਤੋ (ਵਿਚੈਂਸਾ) ਦੇ ਮੁੱਖ ਪ੍ਰਬੰਧਕ ਭਾਈ ਹਰਵੰਤ ਸਿੰਘ ਦਾਦੂਵਾਲ, ਭਾਈ ਭਗਵਾਨ ਸਿੰਘ, ਭਾਈ ਜਸਵਿੰਦਰ ਸਿੰਘ ਢਿੱਲੋਂ, ਕਲਤੂਰਾ ਸਿੱਖ ਇਟਲੀ ਦੇ ਭਾਈ ਕੁਲਵੰਤ ਸਿੰਘ ਖਾਲਸਾ, ਸਿਮਰਜੀਤ ਸਿੰਘ ਰਾਜੂ, ਸ਼ਿਵ ਸ਼ਕਤੀ ਮੰਦਰ ਬਰੇਸ਼ੀਆ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਨਿਲ ਸ਼ਰਮਾ, ਸਿੱਖੀ ਸੇਵਾ ਸੁਸਾਇਟੀ ਇਟਲੀ ਦੇ ਜਗਜੀਤ ਸਿੰਘ ਤੇ ਗੁਰਸ਼ਰਨ ਸਿੰਘ ਮੁਖ਼ ਤੋਰ ਤੇ ਸਾਮਿਲ ਹੋਏ, ਗੁਰਦੁਆਰਾ ਸਿੰਘ ਸਭਾ ਫਲੈਰੋ ਦੇ ਮੁਖ ਸੇਵਾਦਾਰ ਡਾ. ਦਲਬੀਰ ਸਿੰਘ ਸੰਤੌਖਪੁਰਾ ਅਤੇ ਸਾਰੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਤਾਰ ਸਿੰਘ ਕਰੰਟ, ਸੁਰਿੰਦਰਜੀਤ ਸਿੰਘ ਪੰਡੌਰੀ, ਪਰਮਜੀਤ ਸਿੰਘ ਕਰੇਮੋਨਾ, ਕੁਲਵਿੰਦਰ ਸਿੰਘ ਬਰੇਸ਼ੀਆ, ਭੁਪਿੰਦਰ ਸਿੰਘ , ਮਨਜੀਤ ਸਿੰਘ ਬੇਗੋਵਾਲ, ਸ਼ਰਨਜੀਤ ਸਿੰਘ ਠਾਕਰੀ , ਸ. ਕੁਲਵੰਤ ਸਿੰਘ ਬੱਸੀ ਪ੍ਰਧਾਨ ਸੰਤ ਬਾਬਾ ਪ੍ਰੇਮ ਸਿੰਘ ਯਾਦਗਰੀ ਕਮੇਟੀ ਬਰੇਸ਼ੀਆ ਇਟਲੀ, ਮਸਤਾਨ ਸਿੰਘ , ਜਸਵਿੰਦਰ ਸਿੰਘ ਰਾਮਗੜ੍ਹ , ਮਹਿੰਦਰ ਸਿੰਘ ਮਾਜਰਾ, ਬਲਕਾਰ ਸਿੰਘ ਘੋੜੇਸ਼ਾਹਵਾਨ, ਅਵਤਾਰ ਸਿੰਘ ਰਾਣਾ, ਬਲਵਿੰਦਰ ਸਿੰਘ ,ਭਾਈ ਨਿਸ਼ਾਨ ਸਿੰਘ ਭਦਾਸ, ਵਲੋ ਨਗਰ ਕੀਰਤਨ ਵਿਚ ਪੰਹੁਚੀਆ ਸੰਗਤਾ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਪੰਹੁਚੀਆ ਹੋਈਆ ਸਖਸ਼ੀਅਤਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ‘ਦਾ ਯੋਰਪ ਟਾਇਮ’ ਅਖਬਾਰ, ਸਿੱਖ ਚੈਨਲ, ਅਕਾਲ ਚੈਨਲ ਦੀ ਟੀਮ ਵਲੋ ਸਮਾਗਮ ਦੀ ਕਵਰੇਜ਼ ਕੀਤੀ ਗਈ.

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,