Site icon Sikh Siyasat News

ਨਾਨਕਸ਼ਾਹੀ ਕੈਲੰਡਰ ਦੀ ਥਾਂ ਬਿਕਰਮੀ ਕੈਲੰਡਰ ਲਾਗੂ ਕਰਵਾਉਣ ਪਿੱਛੇ ਨਾਨਕਸਰ ਸੰਪਰਦਾ ਦਾ ਹੱਥ: ਦਲ ਖਾਲਸਾ

ਅੰਮ੍ਰਿਤਸਰ (18 ਦਸੰਬਰ’ 2014): ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਪਾਸੇ ਤਾਂ ਸਿੱਖ ਕੌਮ ਦੀ ਅੱਡਰੀ ਪਛਾਣ ਕਾਇਮ ਕਰਨ ਲਈ ਸੰਵਿਧਾਨ ਦੀ ਧਾਰਾ 25 (ਬੀ) ਵਿੱਚ ਸੋਧ ਕਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ, ਦੂਜੇ ਪਾਸੇ ਕੌਮ ਦੀ ਅੱਡਰੀ ਪਛਾਣ ਦਾ ਪ੍ਰਤੀਕ ਬਣੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਜਲਦੀ ਹੀ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਇਸ ਵਿਉਂਤਬੰਦੀ ਤਹਿਤ ਮੂਲ ਨਾਨਕਸ਼ਾਹੀ ਕੈਲੰਡਰ ਸਮਰਥਕ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਦਲ ਖਾਲਸਾ ਦੇ ਪ੍ਰਧਾਨ ਸ੍ਰ. ਹਰਚਰਨ ਸਿੰਘ ਧਾਮੀ (ਫਾਈਲ ਫੋਟੋ)

ਗਰਮਖਿਆਲੀ ਜਥੇਬੰਦੀ ਦਲ ਖ਼ਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਆਖਿਆ ਕਿ ਸੰਤ ਸਮਾਜ, ਨਾਨਕਸਰੀਆਂਅਤੇ ਹੋਰ ਸੰਪਰਦਾਵਾਂ ਦੇ ਪ੍ਰਭਾਵ ਹੇਠ ਇੱਕ ਵਾਰ ਮੁੜ ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ।ਨਾਨਕਸਰ ਸੰਪਰਦਾ ਬਦਲ ਦਲ ‘ਤੇ ਨਾਨਕਸ਼ਾਹੀ ਕੈਲੰਡਰ ਨੂੰ ਬਿਕ੍ਰਮੀ ਕੈਲੰਡਰ ਵਿੱਚ ਤਬਦੀਲ ਕਰਨ ਲਈ ਆਪਣਾ ਦਬਾਅ ਬਣਾ ਰਹੀ ਹੈ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਹਰਚਰਨਜੀਾ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਨਿਆਰੇਪਨ ਦਾ ਪ੍ਰਤੀਕ ਹੈ ਅਤੇ ਇਸਨੂੰ ਖਤਮ ਕਰਨ ਵਾਲੀ ਹਰ ਕਾਰਵਾਈ ਦਾ ਉਹ ਵਿਰੋਧ ਕਰਨਗੇ ਅਤੇ ਨਾਨਕਸ਼ਾਹੀ ਕੈਲੰਡਰ ਨੂੰ ਕਤਮ ਕਰਨ ਲਈ ਜੋ ਗੋਦਾਂ ਪਰਦੇ ਉਹਲੇ ਗੁੰਦੀਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਸਿੱਖ ਜਗਤ ਸਾਹਮਣੇ ਲਿਆਉਣਗੇ।

ਪਹਿਲਾਂ ਵੀ ਸਰਬਸੰਮਤੀ ਤੋਂ ਬਿਨਾਂ ਸੰਤ ਸਮਾਜ ਦੇ ਇਸ਼ਾਰੇ ‘ਤੇ ਹੀ 2010 ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਵਿੱਚ ਤਬਦੀਲੀ ਕਰ ਦਿੱਤੀ ਗਈ ਸੀ। ਉਨ੍ਹਾਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਰਕੇ ਮੁੜ ਬਿਕਰਮੀ ਕੈਲੰਡਰ ਲਾਗੂ ਕਰਨ ਦੀ ਕੀਤੀ ਜਾ ਰਹੀ ਵਿਉਂਤਬੰਦੀ ਦੀ ਨਿਖੇਧੀ ਕਰਦਿਆਂ ਆਖਿਆ ਕਿ ਇਹ ਸੰਤ ਸਮਾਜ ਅਤੇ ਨਾਨਕਸਰ ਸੰਪਰਦਾ ਦੇ ਕਹਿਣ ‘ਤੇ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਹਾਮੀ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੀ ਸੁਰੱਖਿਆ ਵਾਪਸ ਲਈ ਗਈ ਹੈ। ਸਰਕਾਰ ਦੀ ਇਹ ਕਾਰਵਾਈ ਇਸੇ ਦਿਸ਼ਾ ਵੱਲ ਸੰਕੇਤ ਕਰਦੀ ਹੈ ਕਿ ਉਹ ਜਥੇਦਾਰ ਨੰਦਗੜ੍ਹ ਨੂੰ ਆਪਣੀ ਰਾਇ ਬਦਲਣ ਲਈ ਮਜਬੂਰ ਕਰਨਾ ਚਾਹੁੰਦੇ ਹਨ ਤਾਂ ਜੋ ਉਹ ਵੀ ਬਿਕਰਮੀ ਕੈਲੰਡਰ ਲਾਗੂ ਕਰਨ ਸਮੇਂ ਸਮਰਥਨ ਦੇਣ।

ਉਨ੍ਹਾਂ ਆਖਿਆ ਕਿ ਸਿੱਖ ਜਥੇਬੰਦੀਆਂ ਇਸ ਦਾ ਵਿਰੋਧ ਕਰਨਗੀਆਂ। ਉਨ੍ਹਾਂ ਕਿਹਾ ਕਿ ਜਿਨ੍ਹਾਂ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਪ੍ਰਭਾਵ ਹੇਠ ਕੈਲੰਡਰ ਦੀ ਹੋਂਦ ਨੂੰ ਖ਼ਤਮ ਕਰਨ ਦੀ ਵਿਉਂਤਬੰਦੀ ਹੋ ਰਹੀ ਹੈ, ਉਹ ਸੰਪਰਦਾਵਾਂ ਅਕਾਲ ਤਖ਼ਤ ਤੋਂ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਨੂੰ ਮੰਨਦੀਆਂ ਹੀ ਨਹੀਂ ਹਨ ਅਤੇ ਆਪਣੀ ਵੱਖਰੀ ਪ੍ਰਥਾ ਚਲਾ ਰਹੀਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version