ਸਿੱਖ ਖਬਰਾਂ

ਮੈਨੂੰ ਦੱਸੇ ਬਿਨਾਂ ਲਾਗੂ ਹੋਇਆ ਨਾਨਕਸ਼ਾਹੀ ਕੈਲੰਡਰ : ਗਿਆਨੀ ਗੁਰਬਚਨ ਸਿੰਘ

By ਸਿੱਖ ਸਿਆਸਤ ਬਿਊਰੋ

January 02, 2015

ਅੰਮ੍ਰਿਤਸਰ ( 1 ਜਨਵਰੀ 2015): ਸਿੱਖ ਜੱਥੇਬੰਦੀਆਂ ਵੱਲੋਂ ਨਾਨਕਸ਼ਾਹੀ ਕੈਲੰਡਰ ਦੇ ਪੱਖ ਵਿੱਚ ਸ਼੍ਰੀ ਅਕਾਲ ਤਖਤ ਸਾਹਿ ਦੇ ਜੱਥੇਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਇਸ ਸਮੇਂ ਸਿੱਖ ਜੱਥੇਬੰਦੀਆਂ ਨਾਲ ਗੱਲਬਾਤ ਦੌਰਾਨ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਉਨ੍ਹਾਂ ਨੂੰ ਬਿਨਾਂ ਦੱਸੇ ਜਲਦਬਾਜ਼ੀ ‘ਚ ਜਾਰੀ ਹੋਇਆ ਹੈ ਅਤੇ ਕੈਲੰਡਰ ਨੂੰ ਲੈ ਕੇ ਕੀਤੀਆਂ ਗਈਆਂ ਬੈਠਕਾਂ ‘ਚ ਉਨ੍ਹਾਂ ਨੂੰ ਨਹੀਂ ਬੁਲਾਇਆ ਗਿਆ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਜੇਕਰ ਅਸਲੀ ਸੋਧਿਆ ਹੋਇਆ ਕੈਲੰਡਰ ਬਣੇ ਤਾਂ ਹੀ ਇਹ ਸਿੱਖਾਂ ਦੀ ਪਛਾਣ ਦਾ ਆਧਾਰ ਹੈ।

ਇਸ ਪੂਰੇ ਮੁੱਦੇ ਨੂੰ ਲੈ ਕੇ ਸਿੱਖ ਕੌਮ ਦੁਵਿਧਾ ‘ਚ ਹੈ ਕਿਉਂਕਿ ਇਕ ਪੱਖ ਫਿਰ ਤੋਂ ਬਿਕਰਮੀ ਕੈਲੰਡਰ ਨੂੰ ਲਾਗੂ ਕਰਨ ਦੀ ਮੰਗ ਕਰ ਰਿਹਾ ਹੈ, ਜਦੋਂ ਕਿ ਦੂਜਾ ਪੱਖ ਨਾਨਕਸ਼ਾਹੀ ਕੈਲੰਡਰ ਦਾ ਪੱਖ ਲੈ ਰਿਹਾ ਹੈ। ਇਸ ਪੂਰੇ ਮੁੱਦੇ ‘ਤੇ ਸ਼੍ਰੀ ਅਕਾਲ ਤਖਤ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ‘ਚ ਫੈਸਲਾ ਹੋਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: