Site icon Sikh Siyasat News

ਹਾਈ ਕੋਰਟ ’ਚ ਨਵੀਂ ਪਟੀਸ਼ਨ ਦਾਇਰ ਕਰਕੇ ਫਿਲਮ ‘31 ਅਕਤੂਬਰ’ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ

ਨਵੀਂ ਦਿੱਲੀ: ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੇ ਸਿੱਖ ਕਤਲੇਆਮ ਸਣੇ ਕਈ ਹੋਰ ਘਟਨਾਵਾਂ ‘ਤੇ ਅਧਾਰਤ ਬਾਲੀਵੁੱਡ ਫਿਲਮ ‘31 ਅਕਤੂਬਰ’ ਦਾ ਇਕ ਵਾਰ ਫੇਰ ਦਿੱਲੀ ਹਾਈ ਕੋਰਟ ਵਿੱਚ ਵਿਰੋਧ ਕੀਤਾ ਗਿਆ ਹੈ। ਹਾਈ ਕੋਰਟ ਵੱਲੋਂ ਪੰਜ ਅਕਤੂਬਰ ਨੂੰ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਇਸ ਦੀ ਰਿਲੀਜ਼ ਖ਼ਿਲਾਫ਼ ਮੁੜ ਨਵੀਂ ਪਟੀਸ਼ਨ ਦਾਖਲ ਕੀਤੀ ਗਈ ਹੈ।

ਫਿਲਮ ‘31 ਅਕਤੂਬਰ’ ਦਾ ਪੋਸਟਰ

ਅਦਾਲਤ ਨੇ ਕਿਹਾ ਸੀ ਕਿ ਪਟੀਸ਼ਨ ਸਹੀ ਢੰਗ ਨਾਲ ਤਿਆਰ ਨਹੀਂ ਕੀਤੀ ਗਈ, ਨਾ ਕੇਂਦਰੀ ਫਿਲਮ ਸਰਟੀਫਿਕੇਟ ਬੋਰਡ ਨਾਲ ਪਹਿਲਾਂ ਸੰਪਰਕ ਨਹੀਂ ਕੀਤਾ ਗਿਆ ਤੇ ਨਾ ਹੀ ਉਸ ਨੂੰ ਇਸ ਮਾਮਲੇ ਵਿੱਚ ਧਿਰ ਬਣਾਇਆ ਗਿਆ ਹੈ। ਪਟੀਸ਼ਨਰ ਨੇ ਹੁਣ ਬੋਰਡ ਨੂੰ ਆਪਣੀ ਪਟੀਸ਼ਨ ਵਿੱਚ ਧਿਰ ਬਣਾਇਆ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੋਹਾ ਅਲੀ ਖ਼ਾਨ ਤੇ ਵੀਰ ਦਾਸ ਅਭਿਨੀਤ ਫਿਲਮ ਦੇ ਟਰੇਲਰ, ਪੋਸਟਰ ਅਤੇ ਬੈਨਰਾਂ ਨੂੰ ਦੇਖਣ ਤੋਂ ਲੱਗਦਾ ਹੈ ਕਿ ਇਹ ਦੇਸ਼ ਦੀ ਸਭ ਤੋਂ ਪੁਰਾਣੇ ਸਿਆਸੀ ਦਲ ਦੀ ਵਿਚਾਰਧਾਰਾ ਦੇ ਖ਼ਿਲਾਫ਼ ਹੈ। ਇੰਦਰਾ ਗਾਂਧੀ ਦਾ ਕਤਲ 31 ਅਕਤੂਬਰ 1984 ਨੂੰ ਕੀਤਾ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version