ਵਿਦੇਸ਼ » ਸਿੱਖ ਖਬਰਾਂ

ਅਮਰੀਕੀ ਸਿੱਖਾਂ ‘ਤੇ ਪੰਜਾਬ ਸਰਕਾਰ ਵੱਲੋਂ ਦਰਜ਼ ਦੇਸ਼ ਧਰੋਹ ਦੇ ਮਾਮਲੇ ਦੇ ਮੁੱਦੇ ਤੋਂ ਅਮਰੀਕੀ ਸਰਕਾਰ ਨੂੰ ਜਾਣ ਕਰਵਾਇਆ ਜਾਵੇਗਾ

November 17, 2015 | By

ਅੰਮ੍ਰਿਤਸਰ (16 ਨਵੰਬਰ, 2015): 10 ਨਵੰਬਰ ਨੂੰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਚਾਰ ਅਮਰੀਕੀ ਸਿੱਖ ਆਗੂਆਂ ‘ਤੇ ਪੰਜਾਬ ਦੀ ਬਾਦਲ ਸਰਕਾਰ ਵੱਲੋਨ ਦੇਸ਼ ਧਰੋਹ ਦਾ ਮੁਕੱਦਮਾ ਦਰਜ਼ ਕਰਨ ‘ਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਦਾ ਪ੍ਰਗਟਾਵਾ ਕਰਦਿਆਂ ਇਹ ਮਾਮਲਾ ਸਿੱਖ ਕਾਂਗਰੇਸ਼ਨਲ ਕੌਕਸ ਦੇ ਰਾਹੀਂ ਅਮਰੀਕਾ ਸਰਕਾਰ ਕੋਲ ਰੱਖਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਹੋਈ ਮੀਠਿੰਗ ਵਿੱਚ ਇਸ ਤੋਂ ਇਲਾਵਾ ਸਿੱਖ ਕਾਂਗਰੇਸ਼ਨਲ ਕੌਕਸ ਦੀ ਸੀਨੀਅਰ ਮੈਂਬਰ ਜੈਰੀ ਮੈਕਨਰਨੀ ਵੱਲੋਂ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਅਮਰੀਕੀ ਕਾਂਗਰਸ ਅੱਗੇ ਬੁਲੰਦ ਅਵਾਜ਼ ਵਿਚ ਉਠਾਉਣ ਦੀ ਸ਼ਲਾਘਾ ਕੀਤੀ ਹੈ।

ਸਰਬੱਤ ਖਾਲਸਾ ਸਮਾਗਮ

ਸਰਬੱਤ ਖਾਲਸਾ ਸਮਾਗਮ

ਪੰਜਾਬ ਿਟ੍ਰਿਬਿਊਨ ਅਖਬਾਰ ਵਿੱਚ ਛਪੀ ਖ਼ਬਰ ਅਨੁਸਾਰ ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਇਕ ਬਿਆਨ ਰਾਹੀਂ ਦਸਿਆ ਕਿ ਕਾਕਸ ਦੇ ਕਾਰਜਕਾਰੀ ਡਾਇਰੈਕਟਰ ਹਰਪ੍ਰੀਤ ਸੰਧੂ ਵੱਲੋਂ ਇਹ ਮਾਮਲਾ ਕਾਕਸ ਦੇ ਮੁਖੀ ਅੱਗੇ ਰੱਖਿਆ ਜਾ ਰਿਹਾ ਹੈ ਤਾਂ ਜੋ ਇਸ ਸਬੰਧ ਵਿਚ ਅਮਰੀਕੀ ਸਰਕਾਰ ਨੂੰ ਜਾਣੂੰ ਕਰਾਇਆ ਜਾ ਸਕੇ।

ਉਨ੍ਹਾਂ ਆਖਿਆ ਕਿ ਅਮਰੀਕਾ ਵਾਸੀ ਚਾਰ ਸਿੱਖ ਵਿਅਕਤੀਆਂ ਰੇਸ਼ਮ ਸਿੰਘ, ਸੁਰਜੀਤ ਸਿੰਘ, ਗੁਰਭੇਜ ਸਿੰਘ ਅਤੇ ਹਰਿੰਦਰ ਸਿੰਘ ਖਿਲਾਫ ਅੰਮ੍ਰਿਤਸਰ ਵਿਚ ਪੰਜਾਬ ਪੁਲੀਸ ਵੱਲੋਂ ਦੇਸ਼ ਧਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਚਾਰੋ ਸਿੱਖ ਅਮਰੀਕੀ ਨਾਗਰਿਕ ਹਨ ਅਤੇ ਪੰਜਾਬ ਵਿਚ ਪਾਵਨ ਸਰੂਪ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸਬੰਧ ਵਿਚ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਨ ਲਈ ਗਏ ਸਨ। ਇਨ੍ਹਾਂ ਵਲੋਂ ਸਰਬੱਤ ਖਾਲਸਾ ਵਿਚ ਸ਼ਮੂਲੀਅਤ ਕੀਤੀ ਗਈ ਸੀ।

ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਇਸ ਕਾਰਵਾਈ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਆਖਿਆ ਕਿ ਇਹ ਮਾਮਲਾ ਅਮਰੀਕਾ ਸਰਕਾਰ ਦੇ ਧਾਰਮਿਕ ਆਜ਼ਾਦੀ ਸਬੰਧੀ ਕਮਿਸ਼ਨ ਅੱਗੇ ਰੱਖਿਆ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,